Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

December 16, 2025 04:52 PM
SehajTimes

ਕਿਹਾ, ਕਮੇਟੀ ਦੀ ਮੰਗ ਮੁਤਾਬਕ ਚੌਂਕ ਦੇ ਨਾਮਕਰਨ ਲਈ ਸਰਕਾਰ ਨਾਲ ਕਰਾਂਗਾ ਗੱਲ

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ : ਸੈਕਟਰ -66 ਵਿੱਚ ਜਲਦ ਬਣਨ ਜਾ ਰਿਹਾ ਹੈ ਵੂਮੈਨ ਹੋਸਟਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੋਹਾਲੀ ਸ਼ਹਿਰ ਦੇ ਸਰਬਪੱਖੀ ਵਿਕਾਸ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦਾ ਅੱਜ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਪੈਂਦੇ ਨਵੇਂ ਬਣਨ ਵਾਲੇ ਚੌਂਕ ਦੀ ਸ਼ੁਰੂਆਤ ਕਰਵਾ ਕੇ ਕੀਤਾ। ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਚਲਾ ਇਹ ਚੌਂਕ ਅਤੇ ਇਸ ਦੇ ਨਾਲ ਹੀ ਹੋਰ ਚੌਂਕ ਸੈਕਟਰ 78/79 ਜੰਕਸ਼ਨ ਅਤੇ ਸੀ ਪੀ 67 ਮਾਲ ਵਾਲਾ ਜੰਕਸ਼ਨ ਨਵੇਂ ਬਣਾਏ ਜਾਣਗੇ ਜਦਕਿ ਅਪਗ੍ਰੇਡ ਹੋ ਰਹੇ ਜੰਕਸ਼ਨਾਂ ਵਿੱਚੋਂ ਇੱਕ ਏਅਰਪੋਰਟ ਰੋਡ ਤੇ ਆਈਸਰ - ਟੀ ਪੁਆਇੰਟ, ਜੋ ਕਿ 90% ਤਿਆਰ ਹੋ ਚੁੱਕਿਆ ਹੈ, ਤੋਂ ਇਲਾਵਾ ਚੀਮਾ ਬਾਇਲਰ ਚੌਂਕ ਟੀ ਪੁਆਇੰਟ ਅਤੇ ਕੁਆਰਕ ਸਿਟੀ ਜੰਕਸ਼ਨ ਹੈ। ਇਨ੍ਹਾਂ ਦਾ ਕੰਮ ਮੈ: ਗ੍ਰਿਫਟਕੋਨ ਇੰਫਰਾਸਟਰਕਚਰ ਕੰਪਨੀ ਨੂੰ ਦਿੱਤਾ ਗਿਆ ਹੈ ਅਤੇ ਤੈਅ ਸਮਾਂ ਸੀਮਾ ਦੇ ਅਨੁਸਾਰ, ਅਕਤੂਬਰ 2026 ਤੱਕ ਇਸ ਕੰਮ ਨੂੰ ਪੂਰਾ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।

ਕੰਮ ਸ਼ੁਰੂ ਕਰਨ ਲਈ ਟੱਕ ਲਾਉਣ ਤੋਂ ਪਹਿਲਾਂ ਗੁਰਦੁਆਰਾ ਸਿੰਘ ਸ਼ਹੀਦਾਂ ਦੀ ਪੂਰੀ ਪ੍ਰਬੰਧਕ ਕਮੇਟੀ ਦੀ ਮੌਜੂਦਗੀ ਵਿੱਚ ਅਰਦਾਸ ਕੀਤੀ ਗਈ ਅਤੇ ਕੰਮ ਦੀ ਸ਼ੁਰੂਆਤ ਦੇ ਲਈ ਪਰਮਾਤਮਾ ਦਾ ਓਟ ਆਸਰਾ ਲਿਆ ਗਿਆ। ਗੁਰਦੁਆਰਾ ਸਿੰਘ ਸ਼ਹੀਦਾਂ ਪ੍ਰਬੰਧਕ ਕਮੇਟੀ ਵੱਲੋਂ ਵਿਧਾਇਕ ਕੁਲਵੰਤ ਸਿੰਘ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਇਸ ਚੌਂਕ ਦਾ ਨਾਂ ਬਾਬਾ ਜੀ ਦੇ ਨਾਮ ਤੇ ਰੱਖਿਆ ਜਾਵੇ। ਇਸ ਤੇ ਹਲਕਾ ਵਿਧਾਇਕ ਵੱਲੋਂ ਉਨ੍ਹਾਂ ਨੂੰ ਭਰੋਸਾ ਦਵਾਇਆ ਗਿਆ ਕਿ ਉਹ ਇਸ ਚੌਂਕ ਦਾ ਨਾਮ ‘ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਨਾਮ 'ਤੇ ਰੱਖਣ ਸਬੰਧੀ ਸਰਕਾਰ ਨਾਲ ਗੱਲ ਕਰਨਗੇ ਅਤੇ ਆਪਣੀ ਹਰ ਸੰਭਵ ਕੋਸ਼ਿਸ਼ ਕਰਨਗੇ ਤਾਂ ਜੋ ਇਹ ਚੌਂਕ ‘ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਨੂੰ ਸਮਰਪਿਤ ਹੋ ਸਕੇ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਿੱਚ ਸ. ਸਤਵਿੰਦਰ ਸਿੰਘ, ਸ. ਹਰਜਿੰਦਰ ਸਿੰਘ, ਜਰਨੈਲ ਸਿੰਘ, ਬਲਦੇਵ ਸਿੰਘ ਅਤੇ ਪ੍ਰੇਮ ਸਿੰਘ ਮੌਜੂਦ ਸਨ।

ਇਸ ਮੌਕੇ ਤੇ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਦੇ ਵਿੱਚ 5 ਚੌਂਕ ਪਹਿਲਾਂ ਹੀ ਬਣਾਏ ਜਾ ਚੁੱਕੇ ਹਨ ਅਤੇ ਅੱਜ ਸ਼ੁਰੂ ਕੀਤੇ ਇਨ੍ਹਾਂ ਚੌਂਕਾਂ ਨਾਲ ਆਵਾਜਾਈ ਵਿੱਚ ਹੋਰ ਅਸਾਨੀ ਹੋਵੇਗੀ। ਇਸ ਮੌਕੇ ਗਮਾਡਾ ਦੇ ਚੀਫ ਇੰਜੀਨੀਅਰ ਅਜੇ ਗਰਗ, ਐਸ.ਈ. ਪਰਮਿੰਦਰ ਸਿੰਘ, ਐਕਸੀਅਨ (ਸਿਵਿਲ) ਸੁਖਵਿੰਦਰ ਸਿੰਘ ਵੀ ਹਾਜ਼ਰ ਸਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਗਮਾਡਾ ਦੀ ਇਸ ਟੀਮ ਵੱਲੋਂ ਪੂਰੇ ਯੋਜਨਾ ਵੱਧ ਢੰਗ ਨਾਲ ਇਹ ਕੰਮ ਕਰਵਾਇਆ ਜਾ ਰਿਹਾ ਜਾਵੇਗਾ। ਅਤੇ ਕੰਮ ਦੇ ਦੌਰਾਨ ਟ੍ਰੈਫਿਕ ਕਿਸੇ ਵੀ ਢੰਗ ਨਾਲ ਪ੍ਰਭਾਵਿਤ ਨਾ ਹੋਵੇ ਇਸ ਗੱਲ ਦਾ ਵੀ ਉਚੇਚੇ ਤੌਰ ਤੇ ਧਿਆਨ ਰੱਖਣਾ ਰੱਖਿਆ ਜਾਵੇਗਾ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੈਕਟਰ -66 ਵਿਖੇ ਵੂਮੈਨ ਹੋਸਟਲ ਦਾ ਨੀਂਹ ਪੱਥਰ ਵੀ ਰੱਖਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੋਹਾਲੀ ਕਾਰਪੋਰੇਸ਼ਨ ਦੀ ਹੱਦ ਵਿੱਚ ਵਾਧਾ ਹੋਣ ਨਾਲ ਬਕਾਇਆ ਰਹਿੰਦੇ ਵਿਕਾਸ ਕਾਰਜ ਅਤੇ ਲੋਕਾਂ ਦੇ ਕੰਮ ਅਤੇ ਲੋੜਾਂ ਸਮੇਂ ਸਿਰ ਪੂਰੀਆਂ ਹੋ ਸਕਣਗੀਆਂ।

ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਦੇ ਵਿੱਚ ਜੋ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਦਾ ਕੰਮ ਚੱਲ ਰਿਹਾ ਹੈ, ਇਹ ਮਾਨਯੋਗ ਅਦਾਲਤ ਦੇ ਹੁਕਮਾਂ ਤੇ ਚੱਲ ਰਿਹਾ ਰਿਹਾ ਹੈ ਅਤੇ ਇਸ ਬਾਬਤ ਕੁਝ ਲੋਕਾਂ ਵੱਲੋਂ ਆਮ ਲੋਕਾਂ ਨੂੰ ਗੁੰਮਰਾਹ ਕਰਨਾ ਤੇ ਇਸ ਕੰਮ ਦੀ ਆਲੋਚਨਾ ਕਰਨੀ, ਮਾਣਯੋਗ ਅਦਾਲਤ ਦੇ ਹੁਕਮਾਂ ਦੀ ਹੱਤਕ ਦੇ ਬਰਾਬਰ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਿੱਧੂ ਭਰਾਵਾਂ ਨੇ ਪਿਛਲੇ 15 ਵਰ੍ਹਿਆਂ ਤੋਂ ਮੋਹਾਲੀ ਦੇ ਲੋਕਾਂ ਨਾਲ ਝੂਠ ਬੋਲਿਆ ਹੈ, ਅਤੇ ਆਪਣੀ ਅਸਫਲਤਾ ਨੂੰ ਛੁਪਾਉਣ ਦੇ ਲਈ ਸਿਰਫ ਫੋਕੀ ਅਤੇ ਝੂਠੀ ਬਿਆਨਬਾਜ਼ੀ ਹੀ ਕਰਦੇ ਹਨ, ਪ੍ਰੰਤੂ ਹੁਣ ਮੋਹਾਲੀ ਦੇ ਲੋਕ ਬਹੁਤ ਸਮਝਦਾਰ ਹਨ।

ਇਸ ਮੌਕੇ ਤੇ ਡਾ. ਕੁਲਦੀਪ ਸਿੰਘ, ਰਮਨਪ੍ਰੀਤ ਕੌਰ ਕੁੰਬੜਾ ਕੌਂਸਲਰ, ਹਰਪਾਲ ਸਿੰਘ ਚੰਨਾ,  ਸੁਖਚੈਨ ਸਿੰਘ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਸੁਰਿੰਦਰ ਸਿੰਘ ਰੋਡਾ ਸੁਹਾਣਾ, ਸੁਸ਼ੀਲ ਅਤਰੀ, ਹਰਵਿੰਦਰ ਸਿੰਘ ਸੈਣੀ, ਸਤਵਿੰਦਰ ਸਿੰਘ ਮਿੱਠੂ, ਅਕਵਿੰਦਰ ਸਿੰਘ ਗੋਸਲ, ਜਸਪਾਲ ਸਿੰਘ ਮਟੌਰ, ਅਰੁਣ ਗੋਇਲ, ਸਾਬਕਾ ਕੌਂਸਲਰ ਗੁਰਮੁਖ ਸਿੰਘ ਸੋਹਲ, ਸਾਬਕਾ ਕੌਂਸਲਰ ਰਜਿੰਦਰ ਪ੍ਰਸਾਦ ਸ਼ਰਮਾ, ਹਰਪਾਲ ਸਿੰਘ ਬਰਾੜ, ਸੁਖਦੇਵ ਸਿੰਘ ਪਟਵਾਰੀ, ਗੁਰਪ੍ਰੀਤ ਸਿੰਘ ਬਰਿਆਲੀ, ਗੁਰਪ੍ਰੀਤ ਸਿੰਘ ਕੁਰੜਾ, ਸਤਨਾਮ ਸਿੰਘ ਸਰਪੰਚ ਗੀਗੇ ਮਾਜਰਾ, ਜਸਪ੍ਰੀਤ ਸਿੰਘ  ਸਰਪੰਚ, ਅਰੁਣ ਗੋਇਲ, ਪਰਮਿੰਦਰ ਵੈਦਵਾਨ ਵੀ ਹਾਜ਼ਰ ਸਨ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ