Wednesday, December 17, 2025

Chandigarh

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

December 16, 2025 11:35 PM
SehajTimes

ਚੰਡੀਗੜ੍ਹ : ਬ੍ਰਿਟਿਸ਼ ਕੋਲੰਬੀਆ ਦੇ ਵਿਧਾਨ ਸਭਾ ਸਪੀਕਰ ਸ੍ਰੀ ਰਾਜ ਚੌਹਾਨ ਨੇ ਅੱਜ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ, ਬੇਟੀ ਅਤੇ ਭਰਾ ਵੀ ਮੌਜੂਦ ਸਨ। ਇਸ ਮੌਕੇ ਉਹ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮਿਲ ਕੇ ਬੇਹੱਦ ਖੁਸ਼ ਹੋਏ ਅਤੇ ਉਨ੍ਹਾਂ ਨੇ ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ। ਉਹ ਬ੍ਰਿਟਿਸ਼ ਕੋਲੰਬੀਆ ਦੇ ਪਹਿਲੇ ਪੰਜਾਬੀ ਸਪੀਕਰ ਹਨ ਅਤੇ ਲੰਬੇ ਸਮੇਂ ਤੋਂ ਕੈਨੇਡਾ ਵਿੱਚ ਰਹਿ ਰਹੇ ਭਾਰਤੀਆਂ ਦਾ ਮਾਰਗਦਰਸ਼ਨ ਵੀ ਕਰ ਰਹੇ ਹਨ। ਉਹ ਕੈਨੇਡਾ ਵਿੱਚ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਹਨ, ਜੋ ਕਿ ਪੰਜਾਬੀਆਂ ਲਈ ਬੜੇ ਮਾਣ ਵਾਲੀ ਗੱਲ ਹੈ।

ਸ. ਸੰਧਵਾਂ ਨੇ ਕਿਹਾ ਕਿ ਕੈਨੇਡਾ ਦੀ ਧਰਤੀ ‘ਤੇ ਦੂਜਾ ਪੰਜਾਬ ਵਸਦਾ ਹੈ ਜੋ ਕੈਨੇਡਾ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਸਾਬਤ ਹੋਇਆ ਹੈ। ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਨਾਲ ਵਪਾਰ ਵਧਾਉਣ ਅਤੇ ਤਕਨਾਲੋਜੀ ਦੇ ਅਦਾਨ-ਪ੍ਰਦਾਨ ਦੀ ਇੱਛਾ ਪ੍ਰਗਟਾਈ ਤਾਂ ਜੋ ਦੋਵੇਂ ਦੇਸ਼ ਇਸ ਦਾ ਲਾਭ ਲੈ ਸਕਣ।

ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਕਿਹਾ ਕਿ ਬ੍ਰਿਟਿਸ਼ ਕੋਲੰਬੀਆ ਦੀ ਵਿਧਾਨ ਸਭਾ ਅਤੇ ਪੰਜਾਬ ਵਿਧਾਨ ਸਭਾ ਵਿੱਚ ਬਹੁਤ ਸਮਾਨਤਾਵਾਂ ਹਨ। ਉਨ੍ਹਾਂ ਕਿਹਾ ਕਿ ਦੋਵੇਂ ਸਭਾਵਾਂ ਵੈਸਟਮਿੰਸਟਰ ਪਰੰਪਰਾ ਨਾਲ ਸਬੰਧਤ ਲੋਕਤੰਤਰੀ ਮੁੱਲਾਂ ਅਤੇ ਵਚਨਬੱਧਤਾਵਾਂ ‘ਤੇ ਅਧਾਰਤ ਹਨ, ਜਿਸ ਵਿੱਚ ਜਨਤਕ ਭਾਗੀਦਾਰੀ, ਸ਼ਾਸਨ ਵਿੱਚ ਪਾਰਦਰਸ਼ਤਾ, ਕਮੇਟੀ ਪ੍ਰਣਾਲੀ ਅਤੇ ਕਾਨੂੰਨੀ ਰਾਜ ਨੂੰ ਬਰਕਰਾਰ ਰੱਖਣਾ ਸ਼ਾਮਲ ਹੈ। ਉਨ੍ਹਾਂ ਨੇ ਸਬੰਧਤ ਅਦਾਰਿਆਂ ਦੇ ਬਿਹਤਰ ਅਭਿਆਸਾਂ ਬਾਰੇ ਵਿਚਾਰ-ਵਟਾਂਦਰਾ ਕਰਨ ਦੀ ਆਸ ਪ੍ਰਗਟਾਈ, ਜਿਸ ਵਿੱਚ ਸੁਰੱਖਿਆ, ਸੇਵਾਵਾਂ ਪ੍ਰਦਾਨ ਕਰਨ, ਕਾਰਵਾਈਆਂ ਦੇ ਆਧੁਨਿਕੀਕਰਨ ਅਤੇ ਮੈਂਬਰਾਂ ਲਈ ਨਿਰੰਤਰ ਸਿੱਖਿਆ ਸ਼ਾਮਲ ਹੈ।

ਇਸ ਮੌਕੇ ਸਪੀਕਰ ਸੰਧਵਾਂ ਸਮੇਤ ਵਿਧਾਇਕ ਨਰਿੰਦਰ ਕੌਰ ਭਾਰਜ, ਵਿਧਾਇਕ ਰਜਨੀਸ਼ ਦਹੀਆ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਸਪੀਕਰ ਨੇ ਉਨ੍ਹਾਂ ਨੂੰ ਪੰਜਾਬ ਦੀ ਰਵਾਇਤੀ ਲੋਕ ਕਢਾਈ ਫੁਲਕਾਰੀ ਦੇ ਨਾਲ-ਨਾਲ ਲੋਹੀ ਅਤੇ ਸਿੱਖੀ ਨਾਲ ਸਬੰਧਿਤ ਚਿੰਨ੍ਹ ਭੇਟ ਕੀਤੇ।

ਇਸ ਮੌਕੇ ਬ੍ਰਿਟਿਸ਼ ਕੋਲੰਬੀਆ ਸਪੀਕਰ ਨੇ ਪੰਜਾਬ ਵਿਧਾਨ ਸਭਾ ਦੇ ਸਾਰੇ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਉਨ੍ਹਾਂ ਪ੍ਰਤੀ ਸਤਿਕਾਰ ਪ੍ਰਗਟ ਕੀਤਾ।

Have something to say? Post your comment

 

More in Chandigarh

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ

'ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ