Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

December 17, 2025 04:31 PM
SehajTimes

ਸਾਬਕਾ ਪੰਜਾਬ ਸਿਹਤ ਮੰਤਰੀ ਨੇ ਕਿਹਾ ਅਨੁਛੇਦ 21 ਦੇ ਤਹਿਤ ਰੋਜ਼ੀ-ਰੋਟੀ ਦਾ ਅਧਿਕਾਰ ਕਾਰਵਾਈ ਦੇ ਨਾਂ ਤੇ ਨਹੀਂ ਕੁਚਲਿਆ ਜਾ ਸਕਦਾ, ਆਪ ਸਰਕਾਰ ਨੂੰ ‘ਬੁਲਡੋਜ਼ਰ ਰਾਜਨੀਤੀ’ ਛੱਡਣ ਦੀ ਚੇਤਾਵਨੀ


ਮੋਹਾਲੀ : ਸੀਨੀਅਰ ਕਾਂਗਰਸ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਦੇ ਫੇਜ਼-11 ਵਿੱਚ ਚੱਲ ਰਹੀ ਤੋੜਫੋੜ ਕਾਰਵਾਈ ਦਾ ਕੜਾ ਵਿਰੋਧ ਕਰਦਿਆਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਸਰਕਾਰ ਅਤੇ ਇਸ ਦੀਆਂ ਏਜੰਸੀਆਂ ਕਾਨੂੰਨ ਦੇ ਨਾਂ 'ਤੇ ਮਨਮਾਨੀ ਅਤੇ ਗੈਰ-ਕਾਨੂੰਨੀ ਕਾਰਵਾਈ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਨਾਗਰਿਕਾਂ, ਛੋਟੇ ਦੁਕਾਨਦਾਰਾਂ ਅਤੇ ਰੇਹੜੀ-ਫੜੀ ਵਾਲਿਆਂ ਦੀ ਰੋਜ਼ੀ-ਰੋਟੀ ਅਤੇ ਸਮਾਨ ਨੂੰ ਕੂਚਲ ਕੇ ਕੋਈ ਵੀ ਤੋੜਫੋੜ ਸਵੀਕਾਰਯੋਗ ਨਹੀਂ ਹੈ। ਬਲਬੀਰ ਸਿੰਘ ਸਿੱਧੂ ਨੇ ਦਾਅਵਾ ਕੀਤਾ ਕਿ GMADA ਬਿਨਾਂ ਕਾਨੂੰਨੀ ਪ੍ਰਕਿਰਿਆ ਦਾ ਪਾਲਣ ਕੀਤੇ ਅਤੇ ਪ੍ਰਭਾਵਿਤ ਲੋਕਾਂ ਨੂੰ ਪਹਿਲਾਂ ਸੂਚਨਾ ਦਿੱਤੇ ਬਿਨਾਂ ਜ਼ਬਰਦਸਤੀ ਤੋੜਫੋੜ ਕਰ ਰਹੀ ਹੈ, ਜੋ ਪੂਰੀ ਤਰ੍ਹਾਂ ਗੈਰਕਾਨੂੰਨੀ, ਮਨਮਾਨੀ ਅਤੇ ਗੈਰਸੰਵਿਧਾਨਕ ਹੈ। ਉਨ੍ਹਾਂ ਕਿਹਾ, “ਇਹ ਮਿਹਨਤਕਸ਼ ਲੋਕਾਂ ‘ਤੇ ਥੋਪੀ ਜਾ ਰਹੀ ਬੁਲਡੋਜ਼ਰ-ਸ਼ੈਲੀ ਦੀ ਸ਼ਾਸਨ ਪ੍ਰਣਾਲੀ ਹੈ।”

ਸੁਪਰੀਮ ਕੋਰਟ ਦੇ ਫੈਸਲਿਆਂ ਦਾ ਹਵਾਲਾ ਦਿੰਦਿਆਂ, ਸਿੱਧੂ ਨੇ ਕਿਹਾ ਕਿ ਸਿਖਰਲੀ ਅਦਾਲਤ ਨੇ ਬਾਰ-ਬਾਰ ਸਪਸ਼ਟ ਕਰ ਚੁੱਕੀ ਹੈ ਕਿ ਰੋਜ਼ੀ-ਰੋਟੀ ਦਾ ਅਧਿਕਾਰ ਸੰਵਿਧਾਨ ਦੇ ਅਨੁਛੇਦ 21 ਦਾ ਅਟੁੱਟ ਹਿੱਸਾ ਹੈ। ਓਲਗਾ ਟੇਲਿਸ ਬਨਾਮ ਬੰਬੇ ਨਗਰ ਨਿਗਮ ਸਮੇਤ ਇਤਿਹਾਸਕ ਫੈਸਲਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਬਿਨਾਂ ਉੱਚਿਤ ਨੋਟਿਸ, ਸੁਣਵਾਈ, ਕਾਨੂੰਨੀ ਪ੍ਰਕਿਰਿਆ ਅਤੇ ਪੁਨਰਵਾਸ ਦੇ ਕੋਈ ਵੀ ਬੇਦਖਲੀ ਜਾਂ ਤੋੜਫੋੜ ਕਾਰਵਾਈ ਨਹੀਂ ਕੀਤੀ ਜਾ ਸਕਦੀ, ਅਤੇ ਇਨ੍ਹਾਂ ਨਿਯਮਾਂ ਦਾ ਉਲੰਘਣ ਕਾਨੂੰਨਨ ਅਪਰਾਧ ਹੈ। ਉਨ੍ਹਾਂ ਕਿਹਾ ਕਿ ਫੇਜ਼-11 ਵਿੱਚ ਨਿਵਾਸੀਆਂ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਆਪ ਸਰਕਾਰ ਦੀ ਅਸੰਵੇਦਨਸ਼ੀਲਤਾ ਅਤੇ ਅਸਫਲਤਾ ਨੂੰ ਦਰਸਾਉਂਦੇ ਹਨ, ਜੋ ਸੰਵਾਦ ਦੀ ਥਾਂ ਜ਼ਬਰਦਸਤੀ ਦਾ ਰਸਤਾ ਅਪਣਾ ਰਹੀ ਹੈ।

ਸਿੱਧੂ ਨੇ ਕਿਹਾ, “ਅਦਾਲਤੀ ਹੁਕਮਾਂ ਦਾ ਦੁਰੁਪਯੋਗ ਪ੍ਰਸ਼ਾਸਕੀ ਅਹੰਕਾਰ ਛੁਪਾਉਣ ਲਈ ਨਹੀਂ ਕੀਤਾ ਜਾ ਸਕਦਾ। ਸੁਪਰੀਮ ਕੋਰਟ ਨੇ ਖੁਦ ਕਿਹਾ ਹੈ ਕਿ ਕਾਰਵਾਈ ਨਿਰਪੱਖ, ਮਨੁੱਖੀ ਅਤੇ ਕਾਨੂੰਨੀ ਹੋਣੀ ਚਾਹੀਦੀ ਹੈ।” ਸਪਸ਼ਟ ਰਾਜਨੀਤਕ ਰੁਖ ਅਪਣਾਉਂਦੇ ਹੋਏ ਬਲਬੀਰ ਸਿੰਘ ਸਿੱਧੂ ਨੇ ਐਲਾਨ ਕੀਤਾ ਕਿ ਉਹ ਅਤੇ ਕਾਂਗਰਸ ਪਾਰਟੀ ਇਸ ਤਰ੍ਹਾਂ ਦੀ ਗੈਰਕਾਨੂੰਨੀ ਤੋੜਫੋੜ ਨੂੰ ਕਿਸੇ ਵੀ ਕੀਮਤ ‘ਤੇ ਹੋਣ ਨਹੀਂ ਦੇਣਗੇ। ਉਨ੍ਹਾਂ ਕਿਹਾ, “ਅਸੀਂ ਅਤੇ ਕਾਂਗਰਸ, ਆਪ ਸਰਕਾਰ ਨੂੰ ਮੋਹਾਲੀ ਦੇ ਲੋਕਾਂ ਦੇ ਅਧਿਕਾਰਾਂ ਅਤੇ ਰੋਜ਼ਗਾਰ ‘ਤੇ ਬੁਲਡੋਜ਼ਰ ਚਲਾਉਣ ਨਹੀਂ ਦੇਵਾਂਗੇ। ਅਸੀਂ ਸੜਕਾਂ ‘ਤੇ, ਅਦਾਲਤਾਂ ਵਿੱਚ ਅਤੇ ਹਰ ਲੋਕਤਾਂਤਰੀ ਮੰਚ ‘ਤੇ ਜਨਤਾ ਨਾਲ ਖੜੇ ਰਹਾਂਗੇ।” ਬਲਬੀਰ ਸਿੰਘ ਸਿੱਧੂ ਨੇ ਆਪ ਸਰਕਾਰ ਤੋਂ ਤੁਰੰਤ ਤੋੜਫੋੜ ਮੁਹਿੰਮ ਰੋਕਣ, GMADA ‘ਤੇ ਨਿਯੰਤਰਣ ਲਗਾਉਣ ਅਤੇ ਪ੍ਰਭਾਵਿਤ ਨਿਵਾਸੀਆਂ ਅਤੇ ਦੁਕਾਨਦਾਰਾਂ ਨਾਲ ਸੰਵਾਦ ਸ਼ੁਰੂ ਕਰਨ ਦੀ ਮੰਗ ਕੀਤੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਚੁਣੀਂਦੀ ਅਤੇ ਜ਼ਬਰਦਸਤੀ ਦੀ ਕਾਰਵਾਈ ਜਾਰੀ ਰੱਖਦੀ ਹੈ, ਤਾਂ ਕਾਂਗਰਸ ਪਾਰਟੀ ਰਾਜਨੀਤਕ ਅਤੇ ਕਾਨੂੰਨੀ ਦੋਹਾਂ ਪੱਧਰਾਂ ‘ਤੇ ਸੰਘਰਸ਼ ਤੇਜ਼ ਕਰੇਗੀ। ਕਾਂਗਰਸ ਪਾਰਟੀ ਮਜ਼ਬੂਤੀ ਨਾਲ ਜਨਤਾ ਨਾਲ ਖੜੀ ਹੈ। ਕਾਨੂੰਨ ਦਾ ਕੰਮ ਨਾਗਰਿਕਾਂ ਦੀ ਰੱਖਿਆ ਕਰਨਾ ਹੈ, ਉਨ੍ਹਾਂ ਨੂੰ ਡਰਾਉਣਾ ਨਹੀਂ। ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਆਪ ਸ਼ਾਸਨ ਵਿੱਚ ਹੋਈ ਹਰ ਅਨਿਆਇਕ ਕਾਰਵਾਈ ਲਈ ਜਵਾਬਦੇਹੀ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਾਨੂੰਨ ਸਭ ਤੋਂ ਉੱਪਰ ਹੈ। ਅਸੀਂ ਨਿਆਂ, ਸੰਵਿਧਾਨ ਅਤੇ ਨਾਗਰਿਕ ਅਧਿਕਾਰਾਂ ਦੀ ਰੱਖਿਆ ਲਈ ਡਟ ਕੇ ਖੜੇ ਰਹਾਂਗੇ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ