Wednesday, December 17, 2025

Chandigarh

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

December 17, 2025 08:10 PM
SehajTimes

ਐਮਆਰਐਸਏਐਫਪੀਆਈ ਹਥਿਆਰਬੰਦ ਬਲਾਂ ਲਈ ਪ੍ਰਮੁੱਖ ਫੀਡਰ ਇੰਸਟੀਚਿਊਟ ਵਜੋਂ ਉੱਭਰਿਆ: ਮੇਜਰ ਜਨਰਲ ਅਜੈ ਐਚ. ਚੌਹਾਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਸੁਪਨਿਆਂ ਨੂੰ ਖੰਭ ਲਾਉਣ ਦੀ ਵਚਨਬੱਧਤਾ ਤਹਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ), ਐਸਏਐਸ ਨਗਰ ਨੇ ਆਪਣੇ ਸਾਬਕਾ ਕੈਡਿਟਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਂਦਿਆਂ ਹਾਲ ਹੀ ਵਿੱਚ ਕਮਿਸ਼ਨਡ ਅਫ਼ਸਰ ਬਣੇ ਅੱਠ ਕੈਡਿਟਾਂ ਨੂੰ ਵੱਕਾਰੀ ਅਚੀਵਰ ਐਵਾਰਡ ਨਾਲ ਸਨਮਾਨਿਤ ਕੀਤਾ। ਅਚੀਵਰ ਅਵਾਰਡ ਸਮਾਰੋਹ ਦੌਰਾਨ ਇਸ ਵੱਕਾਰੀ ਸੰਸਥਾ ਵੱਲੋਂ 2025 ਵਿੱਚ ਰੱਖਿਆ ਸੇਵਾਵਾਂ 'ਚ ਕਮਿਸ਼ਨ ਹਾਸਲ ਕਰਨ ਵਾਲੇ ਆਪਣੇ ਅੱਠ ਕੈਡਿਟਾਂ ਨੂੰ ਮਾਨਤਾ ਦਿੱਤੀ ਗਈ, ਜਿਨ੍ਹਾਂ ਵਿੱਚੋਂ ਸੱਤ ਕੈਡਿਟਾਂ ਨੇ ਨਵੰਬਰ/ਦਸੰਬਰ 2025 ਵਿੱਚ ਅਤੇ ਇੱਕ ਕੈਡਿਟ ਨੇ ਮਾਰਚ 2025 ਵਿੱਚ ਕਮਿਸ਼ਨ ਹਾਸਲ ਕੀਤਾ ਸੀ। ਇਨ੍ਹਾਂ ਨੌਜਵਾਨ ਅਫਸਰਾਂ ਨੇ ਸਿਖਲਾਈ ਅਧੀਨ ਕੈਡਿਟਾਂ ਨਾਲ ਗੱਲਬਾਤ ਕਰਦਿਆਂ ਪ੍ਰੀ-ਕਮਿਸ਼ਨਿੰਗ ਅਕੈਡਮੀਆਂ ਤੋਂ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਕੈਡਿਟਾਂ ਨੂੰ ਆਪਣੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅਚੀਵਰ ਐਵਾਰਡ ਹਾਸਲ ਕਰਨ ਵਾਲੇ ਅੱਠ ਨੌਜਵਾਨ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਫ਼ਲਤਾ ਪੰਜਾਬ ਦੇ ਹੋਰ ਨੌਜਵਾਨਾਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਸੇਵਾ ਨਿਭਾਉਣ ਅਤੇ ਆਪਣੇ ਦੇਸ਼ ਅਤੇ ਸੂਬੇ ਦਾ ਨਾਮ ਚਮਕਾਉਣ ਲਈ ਪ੍ਰੇਰਿਤ ਕਰੇਗੀ। ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ, ਮੇਜਰ ਜਨਰਲ ਅਜੈ ਐਚ. ਚੌਹਾਨ, ਵੀਐਸਐਮ (ਸੇਵਾਮੁਕਤ) ਨੇ ਨੌਜਵਾਨ ਅਧਿਕਾਰੀਆਂ ਨੂੰ ਉਨ੍ਹਾਂ ਦੇ ਕਮਿਸ਼ਨ ਅਫ਼ਸਰ ਲੱਗਣ 'ਤੇ ਵਧਾਈ ਦਿੱਤੀ ਅਤੇ ਉਮੀਦ ਜਤਾਈ ਕਿ ਐਮ.ਆਰ.ਐਸ.ਏਐਫਪੀਆਈ ਵਿਖੇ ਪ੍ਰਾਪਤ ਕੀਤੀ ਸਿਖਲਾਈ ਉਨ੍ਹਾਂ ਨੂੰ ਆਪਣੇ ਕਰੀਅਰ ਵਿੱਚ ਉੱਤਮਤਾ ਹਾਸਲ ਕਰਨ ਲਈ ਇੱਕ ਲਾਂਚ ਪੈਡ ਵਜੋਂ ਕੰਮ ਕਰਦੀ ਰਹੇਗੀ।

ਉਨ੍ਹਾਂ ਅੱਗੇ ਕਿਹਾ ਕਿ ਇਸ ਵੱਕਰੀ ਸੰਸਥਾ, ਜੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਹੇਠ ਪੰਜਾਬ ਦੇ ਨੌਜਵਾਨਾਂ ਨੂੰ ਰੱਖਿਆ ਸੈਨਾਵਾਂ ਵਿੱਚ ਸ਼ਾਮਲ ਹੋਣ ਲਈ ਢੁਕਵੇਂ ਮੌਕੇ ਪ੍ਰਦਾਨ ਕਰ ਰਹੀ ਹੈ, ਨੂੰ ਪੰਜਾਬ ਸਰਕਾਰ ਵੱਲੋਂ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ 2011 ਵਿੱਚ ਸ਼ੁਰੂ ਹੋਈ ਇਹ ਸੰਸਥਾ ਰੱਖਿਆ ਬਲਾਂ ਲਈ ਪ੍ਰਮੁੱਖ ਫੀਡਰ ਦੀ ਭੂਮਿਕਾ ਨਿਭਾ ਰਹੀ ਹੈ। ਹੁਣ ਤੱਕ ਇਸ ਸੰਸਥਾ ਦੇ 278 ਕੈਡਿਟ ਐਨਡੀਏ ਅਤੇ ਹੋਰ ਅਕੈਡਮੀਆਂ ਲਈ ਚੁਣੇ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 186 ਨੇ ਕਮਿਸ਼ਨ ਵੀ ਹਾਸਲ ਕਰ ਲਿਆ ਹੈ। ਇਥੇ ਹੀ ਵੀ ਦੱਸਿਆ ਗਿਆ ਕਿ ਇਸ ਸੰਸਥਾ ਦੇ 10 ਹੋਰ ਕੈਡਿਟਾਂ ਨੂੰ ਐਨਡੀਏ/ਹੋਰ ਅਕੈਡਮੀਆਂ ਦੇ ਜੁਆਇਨਿੰਗ ਲੈਟਰ ਪ੍ਰਾਪਤ ਹੋ ਚੁੱਕੇ ਹਨ ਅਤੇ 47 ਕੈਡਿਟ ਆਪਣੇ ਸਰਵਿਸ ਸਿਲੈਕਸ਼ਨ ਬੋਰਡ (ਐਸਐਸਬੀ) ਇੰਟਰਵਿਊ ਲਈ ਤਿਆਰੀ ਕਰ ਰਹੇ ਹਨ।

Have something to say? Post your comment

 

More in Chandigarh

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ