Wednesday, December 17, 2025

Chandigarh

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

December 17, 2025 08:34 PM
SehajTimes

ਚੰਡੀਗੜ੍ਹ : ਸੂਬੇ ਵਿੱਚ ਜੰਗਲਾਤ ਹੇਠਲੇ ਰਕਬੇ ਨੂੰ ਵਧਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਪੰਜਾਬ ਸਰਕਾਰ 8 ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਵਿਕਸਿਤ ਕਰ ਰਹੀ ਹੈ। ਇਨ੍ਹਾਂ ਵਿੱਚੋਂ ਚਾਰ ਪਾਰਕ ਪਠਾਨਕੋਟ ਵਿੱਚ, 2 ਪਟਿਆਲਾ ਵਿੱਚ ਅਤੇ ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ 1-1 ਪਾਰਕ ਗਰੀਨਿੰਗ ਪੰਜਾਬ ਮਿਸ਼ਨ ਅਧੀਨ ਵਿਕਸਿਤ ਕੀਤੇ ਜਾ ਰਹੇ ਹਨ।

ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਇਨ੍ਹਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਜੰਗੀ ਪੱਧਰ 'ਤੇ ਕੰਮ ਕਰ ਰਿਹਾ ਹੈ। ਪਠਾਨਕੋਟ ਵਿੱਚ, ਪਿੰਡ ਘਰੋਟਾ (0.50 ਹੈਕਟੇਅਰ), ਕਟਾਰੂਚੱਕ (0.75 ਹੈਕਟੇਅਰ), ਹੈਬਤ ਪਿੰਡੀ (0.60 ਹੈਕਟੇਅਰ) ਅਤੇ ਆਈ.ਟੀ.ਆਈ. ਬਮਿਆਲ ਵਿਖੇ ਇਹ ਵਾਤਾਵਰਣ ਪਾਰਕ ਬਣਾਏ ਜਾ ਰਹੇ ਹਨ। ਇਸੇ ਤਰ੍ਹਾਂ, ਪਟਿਆਲਾ ਵਿੱਚ ਬੈਰਨ ਮਾਈਨਰ ਸਮੇਤ ਦੋ ਥਾਵਾਂ 'ਤੇ ਵਾਤਾਵਰਣ ਪਾਰਕ ਵਿਕਸਤ ਕੀਤੇ ਜਾ ਰਹੇ ਹਨ। ਅੰਮ੍ਰਿਤਸਰ ਵਿੱਚ, ਪਿੰਡ ਜਗਦੇਵ ਕਲਾਂ ਪੁਲ ਵਿਖੇ ਵਾਤਾਵਰਣ ਪਾਰਕ ਬਣਾਇਆ ਜਾ ਰਿਹਾ ਹੈ,ਜਦੋਂ ਕਿ ਹੁਸ਼ਿਆਰਪੁਰ ਦੇ ਬੱਸੀ ਪੁਰਾਣੀ ਵਿਖੇ ਇੱਕ ਵਣ ਚੇਤਨਾ ਪਾਰਕ ਪ੍ਰਗਤੀ ਅਧੀਨ ਹੈ।

ਹੈਬਤ ਪਿੰਡ ਵਿਖੇ ਪਾਰਕ ਦੇ ਸੰਬੰਧ ਵਿੱਚ, ਇੰਟਰਲਾਕਿੰਗ ਟਾਈਲਾਂ ਵਾਲੇ ਨੇਚਰ ਟ੍ਰੇਲ ਦਾ ਕੰਮ ਪੂਰਾ ਹੋ ਗਿਆ ਹੈ, ਜਦੋਂ ਕਿ ਖੇਡ ਉਪਕਰਣ ਸਥਾਪਿਤ ਕਰਨ ਅਤੇ ਓਪਨ ਏਅਰ ਸ਼ੈਲਟਰ (ਗਾਜ਼ੇਬੋ) ਨਿਰਮਾਣ ਅਧੀਨ ਹੈ। ਘਰੋਟਾ ਵਿਖੇ ਵੀ, ਇੰਟਰਲਾਕਿੰਗ ਟਾਈਲਾਂ ਵਾਲੇ ਨੇਚਰ ਟ੍ਰੇਲ ਦਾ ਕੰਮ ਪੂਰਾ ਹੋ ਗਿਆ ਹੈ ਜਦੋਂ ਕਿ ਖੇਡ ਉਪਕਰਣ ਸਥਾਪਿਤ ਕਰਨ ਅਤੇ ਓਪਨ ਏਅਰ ਸ਼ੈਲਟਰ (ਗਾਜ਼ੇਬੋ) ਦੀ ਸਥਾਪਨਾ ਇਸ ਸਮੇਂ ਚੱਲ ਰਹੀ ਹੈ। ਇਸੇ ਤਰ੍ਹਾਂ ਪਿੰਡ ਕਟਾਰੂਚੱਕ ਵਿੱਚ ਵੀ ਇੰਟਰਲਾਕਿੰਗ ਟਾਈਲਾਂ ਵਾਲੇ ਨੇਚਰ ਟ੍ਰੇਲ ਅਤੇ ਖੇਡ ਉਪਕਰਣਾਂ ਦੀ ਸਥਾਪਨਾ ਦਾ ਕੰਮ ਬਹੁਤ ਤੇਜ਼ੀ ਨਾਲ ਜਾਰੀ ਹੈ।

ਸੂਬਾ ਸਰਕਾਰ ਦਾ ਇਹ ਸੁਹਿਰਦ ਯਤਨ ਰਿਹਾ ਹੈ ਕਿ ਵੱਧ ਤੋਂ ਵੱਧ ਹਰਿਆਲੀ ਨੂੰ ਯਕੀਨੀ ਬਣਾਇਆ ਜਾਵੇ ਅਤੇ ਨਾਲ ਹੀ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਦੀ ਰੱਖਿਆ ਲਈ ਉਪਾਅ ਕੀਤੇ ਜਾਣ। ਇਸ ਸਬੰਧ ਵਿੱਚ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਪੰਜਾਬ 'ਦਿ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਐਕਟ, 2025' ਦਾ ਖਰੜਾ ਤਿਆਰ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ, ਜਿਸਦਾ ਉਦੇਸ਼ ਹਰਿਆਵਲ ਨੂੰ ਬਣਾਈ ਰੱਖਣਾ, ਵਾਤਾਵਰਣ ਸੰਤੁਲਨ ਨੂੰ ਯਕੀਨੀ ਬਣਾਉਣਾ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਦੇ ਨਾਲ-ਨਾਲ ਹੀ ਮਿੱਟੀ ਦੀ ਸੰਭਾਲ ਕਰਨਾ ਹੈ।

ਇਹ ਐਕਟ ਪੰਜਾਬ ਦੇ ਸਾਰੇ ਸ਼ਹਿਰੀ ਖੇਤਰਾਂ ਵਿੱਚ ਲਾਗੂ ਹੋਵੇਗਾ। ਐਕਟ ਅਨੁਸਾਰ ਕਿਸੇ ਵੀ ਨਗਰ ਕੌਂਸਲ, ਨਗਰ ਨਿਗਮ, ਨੋਟੀਫਾਈਡ ਏਰੀਆ ਕਮੇਟੀ, ਟਾਊਨ ਏਰੀਆ ਕਮੇਟੀ ਜਾਂ ਸ਼ਹਿਰੀ ਵਿਕਾਸ ਅਥਾਰਟੀ/ਇਕਾਈ ਇਸ ਤਹਿਤ ਕਵਰ ਹੋਣਗੇ। ਐਕਟ ਵਿੱਚ ਇੱਕ ਟ੍ਰੀ ਅਫਸਰ ਦਾ ਵੀ ਪ੍ਰਬੰਧ ਹੈ ਜਿਸਦਾ ਅਰਥ ਹੈ ਪੰਜਾਬ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਇੱਕ ਕਾਰਜਕਾਰੀ ਅਫਸਰ ਜਾਂ ਰਾਜ ਸਰਕਾਰ ਦੁਆਰਾ ਇਸ ਤਰ੍ਹਾਂ ਨੋਟੀਫਾਈ ਕੀਤਾ ਕੋਈ ਹੋਰ ਅਧਿਕਾਰੀ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ