ਸੁਨਾਮ : ਦੀ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਸੁਨਾਮ ਵੱਲੋਂ ਪੈਨਸ਼ਨ ਦਿਹਾੜਾ ਬੜੀ ਧੂਮਧਾਮ ਨਾਲ ਰਾਮ ਸਰੂਪ ਢੈਪਈ ਦੀ ਪ੍ਰਧਾਨਗੀ ਹੇਠ ਸ਼ਿਵ ਨਿਕੇਤਨ ਧਰਮਸ਼ਾਲਾ ਸੁਨਾਮ ਵਿਖੇ ਮਨਾਇਆ ਗਿਆ। ਪੈਨਸ਼ਨ ਦਿਹਾੜੇ ਮੌਕੇ ਡਾਕਟਰ ਨੰਦ ਕਿਸ਼ੋਰ ਪ੍ਰਧਾਨ ਪੰਜਾਬ ਰਾਜ ਪੈਨਸ਼ਨਰ ਮਹਾਂਸੰਘ ਅਪਣੇ ਟੀਮ ਨਾਲ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਏ। ਸਮਾਗਮ ਵਿੱਚ 75 ਸਾਲ ਦੀ ਉਮਰ ਪੂਰੀ ਕਰ ਚੁੱਕੇ ਪੈਨਸ਼ਨਰਾਂ ਨੂੰ ਮੁੱਖ ਮਹਿਮਾਨ ਵਲੋਂ ਸਨਮਾਨਿਤ ਕੀਤਾ ਗਿਆ। ਪੈਨਸ਼ਨ ਦਿਹਾੜੇ ਨੂੰ ਸੰਬੋਧਨ ਕਰਦਿਆਂ ਪੈਨਸ਼ਨਰਾਂ ਨੂੰ ਪੈਨਸ਼ਨ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਸਨਮਾਨਿਤ ਕੀਤੇ ਜਾਣ ਦਾ ਖਰਚਾ ਪੰਜਾਬ ਪੁਲਿਸ ਪੈਨਸ਼ਨਰ ਐਸੋਸ਼ੀਏਸ਼ਨ ਸੁਨਾਮ ਦੇ ਪ੍ਰਧਾਨ ਦਰਸ਼ਨ ਸਿੰਘ ਭਰੂਰ ਦੀ ਜੀਵਨ ਸਾਥਣ ਬੀਬੀ ਕੁਲਵਿੰਦਰ ਕੌਰ ਵਲੋਂ ਕੀਤਾ ਗਿਆ। ਸਮਾਗਮ ਨੂੰ ਐਸੋਸ਼ੀਏਸ਼ਨ ਦੇ ਪ੍ਰਧਾਨ ਰਾਮ ਸਰੂਪ ਢੈਪਈ, ਬਲਵਿੰਦਰ ਸਿੰਘ ਜਿਲੇਦਾਰ ,ਛੱਜੂ ਰਾਮ ਜਿੰਦਲ, ਪਵਨ ਕੁਮਾਰ ਸ਼ਰਮਾ, ਭੁਪਿੰਦਰ ਸਿੰਘ ਛਾਜਲੀ,ਜੀਤ ਸਿੰਘ ਬੰਗਾ,ਦਰਸ਼ਨ ਸਿੰਘ ਭਰਪੂਰ, ਨੇ ਸੰਬੋਧਨ ਕੀਤਾ। ਡਾਕਟਰ ਨੰਦ ਕਿਸ਼ੋਰ ਕਲਸੀ ਸੂਬਾ ਪ੍ਰਧਾਨ ਨੇ ਪੰਜਾਬ ਸਰਕਾਰ ਨਾਲ ਚੱਲਦੀਆਂ ਮੰਗਾਂ ਬਾਰੇ ਸਰਕਾਰ ਦੀ ਕਾਰਗੁਜਾਰੀ ਅਤੇ ਪੈਨਸ਼ਨਰਾਂ ਦੀਆਂ ਮੁਸ਼ਕਿਲਾਂ ਅਤੇ ਬੈਂਕਾਂ ਦੀਆਂ ਸਮੱਸਿਆਂਵਾਂ ਅਤੇ ਉਨ੍ਹਾਂ ਦੇ ਹੱਲ ਕਰਨ ਬਾਰੇ ਪੈਨਸ਼ਨਰਾਂ ਨਾਲ ਸਾਂਝ ਪਾਈ। ਮਿਲਖਾ ਸਿੰਘ ਸੁਨੇਹੀ ਅਤੇ ਮੈਡਮ ਰੂਪ ਰੇਖਾ ਨੇ ਆਪਣੇ ਗੀਤਾਂ ਅਤੇ ਕਵਿਤਾਵਾਂ ਨਾਲ ਰੰਗ ਬੰਨ੍ਹਿਆ। ਆਖਿਰ ਵਿੱਚ ਰਾਮ ਸਰੂਪ ਢੈਪਈ ਪ੍ਰਧਾਨ ਨੇ ਪੈਨਸ਼ਨਰਾਂ ਦਾ ਧੰਨਵਾਦ ਕੀਤਾ। ਐਸੋਸੀਏਸ਼ਨ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਲ 2026 ਦਾ ਪੈਨਸ਼ਨਰ ਐਸੋਸੀਏਸ਼ਨ ਦਾ ਕੈਲੰਡਰ ਵੀ ਮੁੱਖ ਮਹਿਮਾਨ ਅਤੇ ਪੈਨਸ਼ਨਰਾਂ ਦੇ ਸੂਬਾ ਪ੍ਰਧਾਨ ਡਾਕਟਰ ਨੰਦ ਕਿਸ਼ੋਰ ਕਲਸੀ ਵਲੋਂ ਸਾਂਝੇ ਤੌਰ ਤੇ ਜਾਰੀ ਕੀਤਾ ਗਿਆ।