Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

December 18, 2025 09:34 PM
SehajTimes

ਪੰਜਾਬ ਸਰਕਾਰ ਨੇ ਸ੍ਰੀ ਆਨੰਦਪੁਰ ਸਾਹਿਬ ਦੀ ਕਾਇਆ ਕਲਪ ਲਈ ਵਿਸ਼ਵ ਪੱਧਰੀ ਪ੍ਰੋਜੈਕਟ ਸ਼ੁਰੂ ਕੀਤੇ

ਭਾਈ ਜੈਤਾ ਜੀ ਦੀ ਯਾਦਗਾਰ ਉੱਤੇ 20 ਕਰੋੜ ਰੁਪਏ ਖਰਚੇ ਅਤੇ ਵਿਰਾਸਤੀ ਮਾਰਗ ਦੀ ਉਸਾਰੀ ਉੱਤੇ ਆਵੇਗੀ 18 ਕਰੋੜ ਰੁਪਏ ਦੀ ਲਾਗਤ
ਪੰਜਾਬ ਦੇ ਸੱਭਿਆਚਾਰ ਤੇ ਰਵਾਇਤੀ ਖੇਡਾਂ ਨੂੰ ਪ੍ਰਫੁੱਲਿਤ ਕਰਨ ਤੇ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਚੁੱਕੇ ਅਹਿਮ ਕਦਮ

ਚੰਡੀਗੜ੍ਹ : ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸਾਲ 2025 ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਨੂੰ ਮਨਾਉਣ ਲਈ ਨੋਡਲ ਵਿਭਾਗ ਵੱਜੋਂ ਜ਼ਿੰਮੇਵਾਰੀ ਸੌਂਪੀ ਗਈ ਸੀ। ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਸਮਾਗਮ ਸੰਗਤਾਂ ਦੇ ਚੇਤਿਆਂ ਵਿੱਚ ਸਦੀਵੀ ਵਸੇ ਰਹਿਣਗੇ। ਉਨ੍ਹਾਂ ਕਿਹਾ ਕਿ ਸਾਲ 2025 ਦੌਰਾਨ ਗੁਰੂ ਸਾਹਿਬ ਦੇ ਆਸ਼ੀਰਵਾਦ ਸਦਕਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਸਫਲ ਸਮਾਗਮਾਂ ਦੀ ਦੁਨੀਆਂ ਭਰ ਦੀ ਸੰਗਤ ਨੇ ਪ੍ਰਸੰਸ਼ਾ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਸਾਰੇ ਜ਼ਿਲ੍ਹਿਆਂ ਵਿੱਚ ਕਰਵਾਏ ਗਏ। ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਵਿਖੇ 20 ਤੋਂ 29 ਨਵੰਬਰ ਤੱਕ ਡਰੋਨ ਸ਼ੋਅ ਨੇ ਦੁਨੀਆਂ ਭਰ ਦੀ ਸੰਗਤ ਦਾ ਧਿਆਨ ਖਿੱਚਿਆ। 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਉੱਤੇ ਦੁਨੀਆਂ ਭਰ ਤੋਂ ਸੰਗਤ ਨੇ ਹਾਜ਼ਰੀ ਭਰੀ ਅਤੇ ਰਾਜ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਜਿਸ ਵਿੱਚ ਟੈਂਟ ਸਿਟੀ, ਸ਼ਟਲ ਬੱਸ ਸਰਵਿਸ, ਮੀਡੀਆ ਸੈਂਟਰ ਅਤੇ ਧਾਰਮਿਕ-ਸਮਾਜਿਕ ਸਮਾਗਮਾਂ ਦੀ ਸ਼ਲਾਘਾ ਕੀਤੀ।

ਸੌਂਦ ਨੇ ਦੱਸਿਆ ਕਿ ਗੁਰੂ ਸਾਹਿਬ ਨਾਲ ਸਬੰਧਤ ਸਮਾਗਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਦਿੱਲੀ ਵਿੱਚ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਹੋਈ ਸੀ। ਇਸ ਤੋਂ ਬਾਅਦ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਤੋਂ ਇਲਾਵਾ ਹੋਰ ਧਾਰਮਿਕ ਤੇ ਸਿੱਖਿਅਕ ਸਮਾਗਮ ਕਰਵਾਏ ਗਏ। 18 ਨਵੰਬਰ ਨੂੰ ਸ੍ਰੀਨਗਰ (ਜੰਮੂ-ਕਸ਼ਮੀਰ) ਵਿੱਚ ਕੀਰਤਨ ਦਰਬਾਰ ਕਰਵਾਇਆ ਗਿਆ ਅਤੇ ਅਗਲੇ ਦਿਨ 19 ਨਵੰਬਰ ਨੂੰ ਉਥੋਂ ਨਗਰ ਕੀਰਤਨ ਸਜਾਇਆ ਗਿਆ। ਇਸ ਤੋਂ ਇਲਾਵਾ ਤਲਵੰਡੀ ਸਾਬੋ, ਫ਼ਰੀਦਕੋਟ ਤੇ ਗੁਰਦਾਸਪੁਰ ਤੋਂ ਵੀ ਨਗਰ ਕੀਰਤਨ ਸਜਾਏ ਗਏ। ਇਹ ਚਾਰੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਸੰਪੂਰਨ ਹੋਏ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਰੋਸਾਈ ਧਰਤੀ ਸ੍ਰੀ ਅਨੰਦਪੁਰ ਸਾਹਿਬ ਦੀ ਕਾਇਆ ਕਲਪ ਲਈ ਵੀ ਪੰਜਾਬ ਸਰਕਾਰ ਨੇ ਸਾਲ 2025 ਦੌਰਾਨ ਵੱਡੇ ਕਾਰਜ ਆਰੰਭੇ ਹਨ। ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਭਾਈ ਜੈਤਾ ਜੀ ਦੀ ਯਾਦਗਾਰ ਵਿੱਚ ਇਤਿਹਾਸ ਨੂੰ ਰੂਪਮਾਨ ਕਰਦੀਆਂ ਪੰਜ ਗੈਲਰੀਆਂ ਮਨੁੱਖਤਾ ਨੂੰ ਸਮਰਪਿਤ ਕੀਤੀਆਂ ਗਈਆਂ ਹਨ। ਇਸ ਯਾਦਗਾਰ ਦਾ ਕੁੱਲ ਖੇਤਰ 5 ਏਕੜ ਹੈ। ਇਸ ਵਿੱਚੋਂ ਕਵਰਡ ਖੇਤਰ ਤਕਰੀਬਨ 2 ਏਕੜ ਹੈ ਅਤੇ ਕੰਸਟ੍ਰਕਸ਼ਨ ਖੇਤਰ 3200 ਵਰਗ ਫੁੱਟ ਹੈ।

ਇਸ ਯਾਦਗਾਰ ਨੂੰ ਦੋ ਭਾਗਾਂ ਵਿੱਚ ਮੁਕੰਮਲ ਕੀਤਾ ਗਿਆ ਹੈ। ਪਹਿਲੇ ਭਾਗ ਵਿੱਚ ਇਮਾਰਤ ਦਾ ਨਿਰਮਾਣ ਮੁਕੰਮਲ ਕਰਕੇ ਫਰਵਰੀ 2024 ਵਿੱਚ ਸਮਰਪਿਤ ਕਰ ਦਿੱਤਾ ਗਿਆ ਸੀ। ਸਤੰਬਰ ਮਹੀਨੇ ਮੁੱਖ ਮੰਤਰੀ ਵੱਲੋਂ ਸੰਗਤ ਨੂੰ ਸਮਰਪਿਤ ਕੀਤੇ ਗਏ ਦੂਜੇ ਭਾਗ ਵਿੱਚ ਇਮਾਰਤ ਦੇ ਦੋਵੇਂ ਵਿੰਗਾਂ ਅੰਦਰ ਗੁਰੂ ਸਾਹਿਬ ਤੇ ਭਾਈ ਜੈਤਾ ਜੀ ਦੇ ਜੀਵਨ ਨੂੰ ਦਰਸਾਉਂਦੀਆਂ ਪੰਜ ਗੈਲਰੀਆਂ ਬਣਾਈਆਂ ਗਈਆਂ ਹਨ। ਪਹਿਲੇ ਭਾਗ ‘ਤੇ 17 ਕਰੋੜ ਰੁਪਏ ਦੀ ਲਾਗਤ ਆਈ ਸੀ ਜਦਕਿ ਦੂਸਰੇ ਭਾਗ ‘ਤੇ 3 ਕਰੋੜ ਰੁਪਏ ਦੀ ਲਾਗਤ ਆਈ ਹੈ। ਵਿਰਾਸਤ-ਏ-ਖਾਲਸਾ ਵਿੱਚ ਵੀ ਨੌਂਵੇ ਪਾਤਸ਼ਾਹ ਨਾਲ ਸਬੰਧਤ ਇੱਕ ਪ੍ਰਦਰਸ਼ਨੀ ਗੈਲਰੀ ਦਾ ਮੁੱਖ ਮੰਤਰੀ ਨੇ 23 ਨਵੰਬਰ ਨੂੰ ਉਦਘਾਟਨ ਕੀਤਾ।

ਉਨ੍ਹਾਂ ਅੱਗੇ ਦੱਸਿਆ ਕਿ ਸਿੱਖਾਂ ਦੇ ਮਹਾਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਰਸਤੇ ਨੂੰ ਚਿੱਟੇ ਰੰਗ ਦੇ ਸੰਗਮਰਮਰ ਨਾਲ ਵਿਰਾਸਤੀ ਮਾਰਗ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ‘ਤੇ ਕੁੱਲ 18 ਕਰੋੜ ਰੁਪਏ ਦੀ ਲਾਗਤ ਆਵੇਗੀ। 5 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਪ੍ਰੋਜੈਕਟ ਦੀ ਸ਼ੁਰੂਆਤ ਕਰ ਦਿੱਤੀ ਹੈ ਅਤੇ ਕਰੀਬ 10 ਮਹੀਨੇ ਵਿੱਚ ਇਸਨੂੰ ਪੂਰਾ ਕਰ ਲਿਆ ਜਾਵੇਗਾ। ਸੌਂਦ ਨੇ ਦੱਸਿਆ ਕਿ ਮੇਨ ਰੋਡ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੱਕ ਕੁੱਲ 580 ਮੀਟਰ ਲੰਬੇ ਮਾਰਗ ਉੱਤੇ ਚਿੱਟਾ ਸੰਗਮਰਮਰ ਲਾਇਆ ਜਾਵੇਗਾ ਅਤੇ ਕੁੱਲ ਛੇ ਦਾਖਲਾ ਗੇਟ ਬਣਾਏ ਜਾਣਗੇ।

ਸੌਂਦ ਨੇ ਕਿਹਾ ਕਿ ਇਸ ਮਹਾਨ ਸਮਾਗਮ ਤੇ ਕਾਰਜਾਂ ਤੋਂ ਇਲਾਵਾ ਸੈਰ-ਸਪਾਟਾ ਵਿਭਾਗ ਨੇ ਸਾਲ 2025 ਦੇ ਸ਼ੁਰੂ ਵਿੱਚ ਹੀ ਖੰਨਾ ‘ਚ ‘ਧੀਆਂ ਦੀ ਲੋਹੜੀ’ ਮਨਾਈ। ਨਵਜੰਮੀਆ ਬੱਚੀਆ ਨੂੰ ਸਮਾਜ ਵਿੱਚ ਸਮਾਨਤਾ ਦਾ ਅਧਿਕਾਰ ਦਿਵਾਉਣ ਅਤੇ ਸੂਬੇ ਦੇ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਲਈ ਧੀਆਂ ਦੀ ਲੋਹੜੀ ਵਰਗੇ ਸਮਾਗਮ ਖਾਸ ਭੂਮਿਕਾ ਅਦਾ ਕਰਦੇ ਹਨ।

ਉਨ੍ਹਾਂ ਦੱਸਿਆ ਕਿ ਫਤਹਿਗੜ੍ਹ ਸਾਹਿਬ ਸਥਿਤ ਜਹਾਜ਼ ਹਵੇਲੀ ਦੀ ਮੁੜ ਬਹਾਲੀ ਅਤੇ ਸਾਂਭ ਸੰਭਾਲ ਲਈ ਇਸ ਸਾਲ ਅਹਿਮ ਪ੍ਰਸ਼ਾਸਨੀ ਫੈਸਲੇ ਲਏ ਗਏ। ਪੰਜਾਬ ਸਰਕਾਰ ਨੇ ਫਤਿਹਗੜ੍ਹ ਸਾਹਿਬ ਵਿੱਚ ਦੀਵਾਨ ਟੋਡਰ ਮੱਲ ਦੇ ਇਤਿਹਾਸਕ ਨਿਵਾਸ ਸਥਾਨ ਜਹਾਜ਼ ਹਵੇਲੀ ਦੀ ਮੁੜ ਬਹਾਲੀ ਸ਼ੁਰੂ ਕਰਕੇ ਸਿੱਖ ਵਿਰਾਸਤ ਨੂੰ ਸੁਰੱਖਿਅਤ ਰੱਖਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ। ਦੀਵਾਨ ਟੋਡਰ ਮੱਲ, ਜਿਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਤੋਂ ਬਾਅਦ ਉਨ੍ਹਾਂ ਦੇ ਸਸਕਾਰ ਲਈ ਜ਼ਮੀਨ ਖਰੀਦੀ ਸੀ, ਦੀ ਹਵੇਲੀ ਨੂੰ ਇਸਦੀ ਪੁਰਾਣੀ ਦਿੱਖ ਦੇਣ ਲਈ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ, ਪੰਜਾਬ ਆਪਣੀ ਦੇਖਰੇਖ ਹੇਠ ਕਾਰਜ ਕਰ ਰਹੀ ਹੈ।

ਇਸ ਤੋਂ ਇਲਾਵਾ ਪੰਜਾਬ ਦੇ ਸੱਭਿਆਚਾਰ ਦੀ ਪ੍ਰਫੁੱਲਤਾ ਤੇ ਰਵਾਇਤੀ ਖੇਡਾਂ ਦੀ ਸ਼ਾਨੋ-ਸ਼ੌਕਤ ਬਰਕਰਾਰ ਰੱਖਣ ਲਈ ਫਿਰੋਜ਼ਪੁਰ ਵਿਖੇ ਦੋ ਰੋਜ਼ਾ ਰਾਜ ਪੱਧਰੀ ਬਸੰਤ ਮੇਲਾ ਕਰਵਾਇਆ ਗਿਆ। ਪੰਜਾਬ ਦੇ ਪ੍ਰਮੁੱਖ ਖੇਡ ਮੁਕਾਬਲਿਆਂ ਵਿੱਚੋਂ ਇੱਕ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦਾ ਉਦਘਾਟਨ ਖੁਦ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨੇ ਕੀਤਾ ਸੀ। 13 ਤੋਂ 16 ਫਰਵਰੀ ਤੱਕ ਪਟਿਆਲਾ ਵਿਰਾਸਤੀ ਮੇਲਾ ਕਰਵਾਇਆ ਗਿਆ। ਇਸ ਮੇਲੇ ਵਿੱਚ ਹੈਰੀਟੇਜ ਵਾਕ, ਫੂਡ ਫੈਸਟੀਵਲ, ਸੰਗੀਤਕ ਸ਼ਾਮ, ਏਅਰੋ ਸ਼ੋਅ, ਨੇਚਰ ਵਾਕ, ਫੁੱਲਾਂ ਦੀ ਪ੍ਰਦਰਸ਼ਨੀ ਅਤੇ ਫੈਸ਼ਨ ਵਾਕ ਸਮੇਤ ਵੱਖ-ਵੱਖ ਦਿਲਕਸ਼ ਪ੍ਰੋਗਰਾਮ ਕਰਵਾਏ ਗਏ।

ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸੈਰ ਸਪਾਟੇ ਨੂੰ ਵਿਸ਼ਵ ਪੱਧਰੀ ਬਣਾਉਣ ਅਤੇ ਸੱਭਿਆਚਾਰ ਤੇ ਰਵਾਇਤੀ ਖੇਡਾਂ-ਤਿਉਹਾਰਾਂ ਦੀ ਪ੍ਰਫੁੱਲਤਾ ਲਈ ਸਾਲ 2026 ਦੌਰਾਨ ਹੋਰ ਸ਼ਿੱਦਤ, ਸੁਹਿਰਦਤਾ ਤੇ ਲਗਨ ਨਾਲ ਕਾਰਜ ਕਰੇਗੀ।

-------

Have something to say? Post your comment

More in Chandigarh

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਹਰੀ ਝੰਡੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਕੂਲਾਂ ’ਚ ਅਧਿਆਪਕਾਂ ਦੀਆਂ ਅਸਾਮੀਆਂ ਬਾਰੇ ਮੁੱਦੇ ਚੁੱਕਣ ਵਾਲੇ ਆਪ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ : ਡਾ. ਬਲਜੀਤ ਕੌਰ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ