Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

December 18, 2025 09:46 PM
SehajTimes

ਚੰਡੀਗੜ੍ਹ : ਭ੍ਰਿਸ਼ਟਾਚਾਰ ਵਿਰੁੱਧ ਆਪਣੀ ਅਣਥੱਕ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰ ਸਰਕਲ ਬਡਾਲਾ, ਤਹਿਸੀਲ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਰਾਮ ਸਿੰਘ ਪਟਵਾਰੀ ਨੂੰ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਮੁਲਜ਼ਮ ਵੱਲੋ ਇਹ ਰਿਸ਼ਵਤ ਬਡਾਲਾ ਪਿੰਡ ਵਿਖੇ ਸ਼ਿਕਾਇਤਕਰਤਾ ਦੀ ਜੱਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਮੰਗੀ ਗਈ ਸੀ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਾਸੀ ਚਿੰਤਪੁਰਨੀ ਰੋਡ ਹੁਸ਼ਿਆਰਪੁਰ ਦਾ ਵਸਨੀਕ ਹੈ ਤੇ ਉਸ ਵੱਲੋਂ ਉਸਦੇ ਪਿਤਾ ਦੀ ਮੌਤ ਤੋਂ ਬਾਅਦ, ਪਿੰਡ ਬਡਾਲਾ, ਤਹਿਸੀਲ ਦਸੂਹਾ ਵਿਖੇ ਸਥਿਤ ਜੱਦੀ ਜਾਇਦਾਦ ਦੇ ਇੰਤਕਾਲ ਸਬੰਧੀ ਅਰਜ਼ੀ ਸੇਵਾ ਕੇਂਦਰ, ਦਸੂਹਾ ਵਿਖੇ ਜਮ੍ਹਾਂ ਕਰਵਾਈ ਗਈ ਸੀ।

ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਪਟਵਾਰੀ ਨੇ ਸ਼ਿਕਾਇਤਕਰਤਾ ਨੂੰ ਦੱਸਿਆ ਕਿ ਸਰਕਾਰੀ ਫੀਸ 1,200/- ਰੁਪਏ ਹੈ, ਜਿਸਦੇ ਬਾਵਜੂਦ ਵੀ ਉਸਨੇ ਸ਼ਿਕਾਇਤਕਰਤਾ ਦੀ ਜ਼ਮੀਨ ਦਾ ਇੰਤਕਾਲ ਕਰਨ ਲਈ 8,000 ਰੁਪਏ ਦੀ ਗੈਰ-ਕਾਨੂੰਨੀ ਰਿਸ਼ਵਤ ਮੰਗੀ, ਜਿਸਦੀ ਸਾਰੀ ਗੱਲਬਾਤ ਸ਼ਿਕਾਇਤਕਰਤਾ ਨੇ ਰਿਕਾਰਡ ਕਰ ਲਈ। ਸ਼ਿਕਾਇਤਕਰਤਾ ਦੀ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਬਿਊਰੋ ਯੂਨਿਟ ਜਲੰਧਰ ਵਿਖੇ ਸ਼ਿਕਾਇਤਕਰਤਾ ਦਾ ਬਿਆਨ ਦਰਜ ਕੀਤਾ ਅਤੇ ਦੋਸ਼ਾਂ ਦੀ ਪੁਸ਼ਟੀ ਤੋਂ ਬਾਅਦ ਵਿਜੀਲੈਂਸ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 8000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਪੁਲਿਸ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

More in Chandigarh

ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ

ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਹਰੀ ਝੰਡੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਕੂਲਾਂ ’ਚ ਅਧਿਆਪਕਾਂ ਦੀਆਂ ਅਸਾਮੀਆਂ ਬਾਰੇ ਮੁੱਦੇ ਚੁੱਕਣ ਵਾਲੇ ਆਪ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ : ਡਾ. ਬਲਜੀਤ ਕੌਰ