Saturday, March 21, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਪੈਨਸ਼ਨਰ ਦਿਹਾੜੇ ਮੌਕੇ "ਆਪ" ਸਰਕਾਰ ਖਿਲਾਫ ਕੱਢੀ ਭੜਾਸ 

December 19, 2025 03:00 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਦੀ ਸੁਨਾਮ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਸੁਨਾਮ ਵੱਲੋਂ ਪ੍ਰਧਾਨ ਪ੍ਰੇਮ ਅਗਰਵਾਲ ਦੀ ਅਗਵਾਈ ਹੇਠ ਪੈਨਸ਼ਨਰ ਦਿਹਾੜਾ ਸ਼ਾਂਤੀ ਨਿਕੇਤਨ ਭਵਨ ਵਿਖੇ ਪੂਰੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਮਨਜੀਤ ਸਿੰਘ ਰਿਸ਼ੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦਕਿ ਪੁਸ਼ਪਾ ਦੇਵੀ, ਮਾਸਟਰ ਅੰਤਰ ਸਿੰਘ ਅਨੰਦ, ਸੇਵਾ ਮੁਕਤ ਜੇਲ੍ਹ ਸੁਪਰਡੈਂਟ ਹਰਦੀਪ ਸਿੰਘ ਭੱਟੀ ਅਤੇ ਗੁਰਚਰਨ ਸਿੰਘ ਢੀਂਡਸਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸੇਵਾ ਮੁਕਤ ਸੁਪਰਡੈਂਟ ਮੁੱਖ ਮਹਿਮਾਨ ਮਨਜੀਤ ਸਿੰਘ ਰਿਸ਼ੀ ਨੇ ਪ੍ਰਬੰਧਕਾਂ ਨੂੰ ਪੈਨਸ਼ਨ ਦਿਹਾੜੇ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸੇਵਾ ਮੁਕਤ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮਸਲਿਆਂ ਬਾਰੇ ਵਿਚਾਰ ਚਰਚਾ ਕਰਨ ਦੇ ਮੌਕੇ ਪ੍ਰਦਾਨ ਕਰਦੇ ਹਨ। ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰੇਮ ਅਗਰਵਾਲ, ਜਨਰਲ ਸਕੱਤਰ ਚੇਤ ਰਾਮ ਢਿੱਲੋਂ, ਡਾਕਟਰ ਸ਼ਮਿੰਦਰ ਸਿੰਘ ਸਿੱਧੂ ਅਤੇ ਜਗਦੇਵ ਸਿੰਘ ਚੀਮਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਪੈਨਸ਼ਨਰਾਂ ਦੀਆਂ ਮੰਗਾਂ ਪੂਰੀਆਂ ਕਰਨ ਵੱਲ ਕਦਮ ਨਹੀਂ ਚੁੱਕਿਆ। ਉਨ੍ਹਾਂ ਆਖਿਆ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੈਨਸ਼ਨਰਾਂ ਦੇ ਧਰਨਿਆਂ ਵਿੱਚ ਜਾਕੇ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਉਪਰੰਤ ਸੇਵਾ ਮੁਕਤ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਜਾਣਗੀਆਂ। ਬੁਲਾਰਿਆਂ ਨੇ ਆਖਿਆ ਕਿ ਮੰਗਾਂ ਪੂਰੀਆਂ ਨਾ ਕਰਨ ਦਾ ਖਮਿਆਜ਼ਾ ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ਦੀਆਂ ਆਮ ਚੋਣਾਂ ਵਿੱਚ ਭੁਗਤਨਾ ਪਵੇਗਾ। ਪ੍ਰਬੰਧਕਾਂ ਵੱਲੋਂ ਆਏ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਾਬਕਾ ਪ੍ਰਧਾਨ ਗੁਰਬਖ਼ਸ਼ ਸਿੰਘ ਜਖੇਪਲ, ਗੁਰਚਰਨ ਸਿੰਘ ਹਰੀਕਾ, ਡਾਕਟਰ ਸੁਰਜੀਤ ਸਿੰਘ ਰਿਸ਼ੀ, ਰਾਜਿੰਦਰ ਗਰਗ, ਗਿਰਧਾਰੀ ਲਾਲ ਜਿੰਦਲ, ਪ੍ਰਕਾਸ਼ ਸਿੰਘ ਕੰਬੋਜ ਸਮੇਤ ਵੱਡੀ ਗਿਣਤੀ ਵਿੱਚ ਪੈਨਸ਼ਨਰ ਹਾਜ਼ਰ ਸਨ।

Have something to say? Post your comment

 

More in Malwa

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਮਾਣਾ ਦਫ਼ਤਰ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਵਿਧਾਇਕ ਜੌੜਾਮਾਜਰਾ ਦੀ ਟੀਮ ਨੇ ਸਮਾਣਾ ਹਲਕੇ ਦੇ ਲੋਕਾਂ ਨੂੰ ਧਰੁਵ ਰਾਠੀ ਦੀ ਦਸਤਾਵੇਜੀ ਫ਼ਿਲਮ ਦਿਖਾਈ

ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਦੇ ਸਹਿਯੋਗ ਨਾਲ਼ ਕਰਵਾਇਆ ਗਿਆ ਇੱਕ ਰੋਜ਼ਾ ਸੈਮੀਨਾਰ

ਪਾਣੀ ਦੇ ਬਕਾਇਆ ਮੁੱਦੇ ’ਤੇ ਸਪੀਕਰ ਸੰਧਵਾਂ ਵੱਲੋਂ ਰਾਜਸਥਾਨ ਸਰਕਾਰ ਨੂੰ ਅਪੀਲ

ਸੁਨਾਮ 'ਚ ਟਰੈਫਿਕ ਪੁਲਿਸ ਦੇ ਨਵੇਂ ਦਫਤਰ ਦਾ ਕੀਤਾ ਉਦਘਾਟਨ

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਪ੍ਰਿਤਪਾਲ ਸਿੰਘ ਹਾਂਡਾ ਅਕਾਲੀ ਦਲ (ਪੁਨਰ ਸੁਰਜੀਤ ) ਦੇ ਜਨਰਲ ਸਕੱਤਰ ਬਣੇ 

ਸੁਨਾਮ ਕਾਲਜ ਦੇ ਗੇਟ ਮੂਹਰੇ ਕਾਂਗਰਸੀਆਂ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ 

ਨੌਜਵਾਨ ਕਾਂਗਰਸੀਆਂ ਨੇ ਭੰਡੀ ਮੋਦੀ ਹਕੂਮਤ

ਪੁਰਸਕਾਰ ਲੇਖਕ ਨੂੰ ਹੋਰ ਗੰਭੀਰ ਤੇ ਸੂਝਵਾਨ ਬਣਾਉਣ ’ਚ ਯੋਗਦਾਨ ਪਾਉਂਦੇ ਹਨ : ਭਾਸ਼ੋ