Friday, December 19, 2025

Malwa

ਮਨਰੇਗਾ ਕਾਮਿਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੱਢੀ ਭੜਾਸ 

December 19, 2025 04:37 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਡੈਮੋਕਰੇਟਿਕ ਮਨਰੇਗਾ ਫਰੰਟ ਦੀ ਆਗੂ ਹਰਪਾਲ ਕੌਰ ਟਿੱਬੀ ਨੇ ਪਿੰਡ ਸੇਰੋਂ ਵਿਖੇ ਮਨਰੇਗਾ ਵਰਕਰਾਂ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਪਾਰਲੀਮੈਂਟ ਵਿੱਚ ਮਨਰੇਗਾ ਕਾਨੂੰਨ ਖਤਮ ਕਰਕੇ ਦੇਸ਼ ਦੇ ਹੇਠਲੇ ਵਰਗ ਦਾ ਸੰਵਿਧਾਨਕ ਹੱਕ ਖੋਹ ਲਿਆ ਹੈ, ਨਵੇਂ ਲਿਆਂਦੇ ਕਾਨੂੰਨ ਵਿਕਸਤ ਭਾਰਤ ਜੀ ਰਾਮ ਜੀ ਨੂੰ ਲਿਆ ਕੇ ਸੂਬਿਆਂ ਦਾ ਹੱਕ ਮਾਰਿਆ ਹੈ। ਡੈਮੋਕ੍ਰੇਟਿਕ ਮਨਰੇਗਾ ਫਰੰਟ ਦੇ ਸੂਬਾ ਪ੍ਧਾਨ ਰਾਜ ਕੁਮਾਰ ਕਨਸੂਹਾ ਨੇ ਕਿਹਾ ਪੰਜਾਬ ਵਰਗਾ ਸੂਬਾ ਜੋ  ਪਹਿਲਾਂ ਹੀ ਕਰਜੇ ਵਿੱਚ ਡੁੱਬਿਆ ਹੋਇਆ ਹੈ ਉਹ 40 ਫੀਸਦੀ ਪੈਸਾ ਕਿਵੇਂ ਪਾ ਸਕਦਾ ਹੈ ਕਿਉਂਕਿ ਪਹਿਲਾਂ ਕੇਂਦਰ 90 ਫੀਸਦੀ ਹਿੱਸਾ ਤੇ ਸੂਬਾ 10 ਫੀਸਦੀ ਹਿੱਸਾ ਪਾਉਂਦਾ ਸੀ। ਹੁਣ ਉਹ ਰੇਸੋ 60:40 ਕਰ ਦਿੱਤੀ ਹੈ। ਦੂਸਰਾ ਜੋ ਮਟੀਰੀਅਲ ਕਾਸਟ ਵਿੱਚੋਂ ਪਿੰਡਾਂ ਦੇ ਵਿਕਾਸ ਲਈ ਪੈਸਾ ਆਉਂਦਾ ਸੀ ਉਹ ਨਾ ਆਉਣ ਕਰਕੇ ਪਿੰਡਾਂ ਦੇ ਵਿਕਾਸ ਕਾਰਜ ਵੀ ਪ੍ਰਭਾਵਿਤ ਹੋਣਗੇ। ਜਦੋਂਕਿ ਮਨਰੇਗਾ ਕਾਨੂੰਨ ਦੀ ਅਸਲ ਭਾਵਨਾ ਤਹਿਤ ਪਹਿਲਾਂ ਵੀ ਇਸ ਨੂੰ   ਪੰਜਾਬ ਵਿੱਚ ਕਿਸੇ ਵੀ ਸਰਕਾਰ ਵੱਲੋਂ ਲਾਗੂ ਨਹੀਂ ਕੀਤਾ ਗਿਆ। ਵਿਕਸਤ ਭਾਰਤ ਰਾਮ ਜੀ ਰਾਮ ਨਾਮ ਰੱਖ ਕੇ ਪਬਲਿਕ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। 125 ਦਿਨ ਕਰਕੇ ਇਸ ਦੇ ਵਿਰੋਧ ਨੂੰ ਮੱਠਾ ਕਰਨ ਦੀ ਕੋਸਿਸ ਹੈ ਜਦੋਂਕਿ ਪਹਿਲਾਂ ਹੀ ਔਸਤ 38 ਦਿਨ ਤੋਂ ਵੱਧ ਕੰਮ ਨਹੀਂ ਦਿੱਤਾ, ਇਸ ਸਾਲ ਵਿੱਚ ਹੁਣ ਤੱਕ ਔਸਤ 26 ਦਿਨ ਹੀ ਕੰਮ ਦਿੱਤਾ ਹੈ।ਸਿਰਫ ਨਾਮ ਬਦਲਣ ਨਾਲ ਵਿਕਾਸ ਨਹੀਂ ਹੋਣਾ, ਉਲਟਾ ਕਰੋੜਾਂ ਰੁਪਏ ਦਾ ਨੁਕਸਾਨ ਹੀ ਹੋਵੇਗਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀ ਐਮ ਐਫ ਦੇ ਆਗੂ ਜੀਤ ਸਿੰਘ ਟਿੱਬੀ, ਹਰਜੀਤ ਸਿੰਘ, ਭਗਵਾਨਪੁਰਾ, ਸੁਖਪਾਲ ਕੌਰ ਸੇਰੋਂ ਨੇ ਕਿਹਾ ਕਿ ਬੀ ਜੇ ਪੀ ਦੀ ਕੇਂਦਰ ਸਰਕਾਰ ਵਲੋਂ ਮਨਰੇਗਾ ਕਾਨੂੰਨ ਨੂੰ ਖਤਮ ਕਰਨ ਦੇ ਵਿਰੋਧ ਵਿੱਚ 22 ਦਸੰਬਰ ਤੋਂ 5 ਜਨਵਰੀ ਤੱਕ ਪੰਦਰਵਾੜੇ ਤਹਿਤ ਬਲਾਕ ਪੱਧਰੀ ਰੋਸ ਪ੍ਰਦਰਸ਼ਨ, ਰੈਲੀਆਂ ਜਨਤਕ ਮੀਟਿੰਗਾਂ ਕੀਤੀਆਂ ਜਾਣਗੀਆਂ। ਸੁਨਾਮ ਤਹਿਸੀਲ ਦੇ ਵਿੱਚ ਐਸਡੀਐਮ ਰਾਹੀਂ ਕੇਂਦਰ ਸਰਕਾਰ ਦੇ ਨਾਮ 23 ਦਸੰਬਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ,ਉਹਨਾਂ ਕਿਹਾ ਕਿ ਵੱਖ-ਵੱਖ  ਕਿਸਾਨ ਮਜ਼ਦੂਰ ਅਤੇ ਹੋਰ ਸੰਘਰਸ਼ ਕਰਦੀਆਂ ਧਿਰਾਂ ਨਾਲ ਜਲਦੀ ਹੀ ਸਾਂਝੀ ਮੀਟਿੰਗ ਕਰਕੇ ਇਸ ਦੀ ਰੂਪ ਰੇਖਾ ਤਿਆਰ ਕਰਕੇ ਕੇਂਦਰ ਸਰਕਾਰ ਖਿਲਾਫ ਸੰਘਰਸ ਵਿੱਢਿਆ ਜਾਵੇਗਾ ਇਸ ਮੌਕੇ ਹੋਰਨਾਂ ਤੋਂ ਇਲਾਵਾ ਭੋਲਾ ਸਿੰਘ ਰੂਪ ਸਿੰਘ,ਗੁਰਮੀਤ ਸਿੰਘ ਜਸਵਿੰਦਰ ਸਿੰਘ ਭਗਵਾਨਪੁਰਾ ਨੇ ਸ਼ਮੂਲੀਅਤ ਕੀਤੀ।

Have something to say? Post your comment