Saturday, December 20, 2025

Business

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ

December 19, 2025 09:24 PM
SehajTimes

ਇਸ ਪਹਿਲਕਦਮੀ ਨਾਲ ਕਿਸਾਨਾਂ ਦੀ ਆਮਦਨ ਵਧਣ ਅਤੇ ਮਿਲਕਫੈੱਡ ਦੇ ਸਹਿਕਾਰੀ ਨੈੱਟਵਰਕ ਨੂੰ ਮਿਲੇਗੀ ਮਜ਼ਬੂਤੀ

ਚੰਡੀਗੜ੍ਹ : ਸਹਿਕਾਰੀ ਖੇਤਰ ਦੀ ਮਜ਼ਬੂਤੀ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੀਆਂ ਖੇਤੀਬਾੜੀ, ਡੇਅਰੀ ਅਤੇ ਮੱਛੀ ਪਾਲਣ ਸਹਿਕਾਰੀ ਸਭਾਵਾਂ ਲਈ ਰਜਿਸਟ੍ਰੇਸ਼ਨ ਫੀਸ ਵਿੱਚ ਵੱਡੀ ਕਟੌਤੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਖੇਤੀਬਾੜੀ, ਡੇਅਰੀ ਅਤੇ ਮੱਛੀ ਪਾਲਣ ਸਹਿਕਾਰੀ ਸਭਾਵਾਂ ਲਈ ਰਜਿਸਟ੍ਰੇਸ਼ਨ ਫੀਸ, ਜੋ ਪਹਿਲਾਂ 10,000/- ਰੁਪਏ ਨਿਰਧਾਰਿਤ ਸੀ, ਨੂੰ ਘਟਾ ਕੇ ਹੁਣ ਸਿਰਫ਼ 1,000 ਰੁਪਏ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲਕਦਮੀ ਨਾਲ ਰਾਜ ਭਰ ਦੇ ਉਤਪਾਦਕਾਂ ਲਈ ਸਹਿਕਾਰੀ ਸਭਾਵਾਂ ਦਾ ਗਠਨ ਕਰਨਾ ਕਾਫ਼ੀ ਆਸਾਨ ਹੋ ਜਾਵੇਗਾ।

ਉਮੀਦ ਕੀਤੀ ਜਾ ਰਹੀ ਹੈ ਕਿ ਇਸ ਕਿਸਾਨ-ਪੱਖੀ ਫੈਸਲੇ ਨਾਲ ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਮਿਲੇਗੀ, ਜਿਸ ਨਾਲ ਉਹ ਇਕੱਠੇ ਹੋ ਕੇ ਉੱਚ ਸ਼ੁਰੂਆਤੀ ਲਾਗਤਾਂ ਦੇ ਬੋਝ ਦਾ ਸਾਹਮਣਾ ਕੀਤੇ ਬਿਨਾਂ ਸਹਿਕਾਰੀ ਸਭਾਵਾਂ ਦਾ ਗਠਨ ਕਰ ਸਕਣਗੇ।

ਸਹਿਕਾਰੀ ਖੇਤਰ ਦਾ ਵਿਸਥਾਰ ਕਰਨ ਵਾਲਾ ਇਹ ਨਵਾਂ ਕਦਮ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਸੂਬੇ ਭਰ ਵਿੱਚ ਮਿਲਕਫੈੱਡ ਪੰਜਾਬ ਦੇ ਸਹਿਕਾਰੀ ਨੈੱਟਵਰਕ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰੇਗਾ।

ਮੁੱਖ ਮੰਤਰੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਨਿਰੰਤਰ ਸਮਾਵੇਸ਼ੀ ਵਿਕਾਸ ਅਤੇ ਕਿਸਾਨ ਸਸ਼ਕਤੀਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਹੈ। ਇਹ ਫੈਸਲਾ ਪੇਂਡੂ ਆਰਥਿਕ ਵਿਕਾਸ ਦੇ ਥੰਮ੍ਹਾਂ ਵਜੋਂ ਸਹਿਕਾਰੀ ਸੰਸਥਾਵਾਂ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਲਈ ਸੰਗਠਿਤ ਮਾਰਕੀਟਿੰਗ ਪਲੇਟਫਾਰਮਾਂ ਤੱਕ ਪਹੁੰਚ ਕਰਨ ਸਬੰਧੀ ਰੁਕਾਵਟਾਂ ਨੂੰ ਘਟਾ ਕੇ ਪੇਂਡੂ ਜੀਵਨ ਦਾ ਸਮਰਥਨ ਕਰਨ ਲਈ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਾ ਹੈ।

ਇਸ ਤੋਂ ਇਲਾਵਾ, ਇਹ ਨਵੇਕਲਾ ਉਪਾਅ ਹਰੇਕ ਦੁੱਧ ਉਤਪਾਦਕ ਲਈ ਪਹੁੰਚਯੋਗਤਾ ਨੂੰ ਯਕੀਨੀ ਬਣਾ ਕੇ ਪੰਜਾਬ ਦੇ ਡੇਅਰੀ ਸੈਕਟਰ ਨੂੰ ਵੀ ਮਜ਼ਬੂਤ ਕਰੇਗਾ ਕਿਉਂਕਿ ਸਰਕਾਰ ਵੱਲੋਂ(ਪੇਂਡੂ ਵਿਕਾਸ ਵਿਭਾਗ) ਮਹਿਲਾ ਸਵੈ-ਸਹਾਇਤਾ ਸਮੂਹਾਂ ਨੂੰ ਪਸ਼ੂਆਂ ਦੀ ਕੀਮਤ ਦੇ 50 ਫੀਸਦੀ (ਵੱਧ ਤੋਂ ਵੱਧ 60,000 ਰੁਪਏ) ਤੱਕ ਪਸ਼ੂ ਖਰੀਦਣ ਲਈ ਕਰਜ਼ੇ ਦਿੱਤੇ ਜਾ ਰਹੇ ਹਨ।

ਇਸ ਪ੍ਰਗਤੀਸ਼ੀਲ ਸੁਧਾਰ ਨਾਲ, ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਸਹਿਕਾਰੀ ਲਹਿਰ ਨੂੰ ਸੂਬੇ ਵਿੱਚ ਖੁਸ਼ਹਾਲੀ ਅਤੇ ਸਵੈ-ਨਿਰਭਰਤਾ ਦਾ ਅਧਾਰ ਬਣਾਉਣ ਵਾਲੀ ਆਪਣੀ ਸੋਚ ਦਾ ਮੁਜ਼ਾਹਰਾ ਕੀਤਾ ਹੈ।

Have something to say? Post your comment

 

More in Business

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 09 ਅਪ੍ਰੈਲ ਨੂੰ ਲਾਇਆ ਜਾਵੇਗਾ ਪਲੇਸਮੈਂਟ ਕੈਂਪ

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਚੁੱਕਿਆ ਸੈਕਟਰ-69 ਅਤੇ ਪਿੰਡ ਸਨੇਟਾ ਦੀਆਂ ਡਿਸਪੈਂਸਰੀਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕਰਨ ਦਾ ਮੁੱਦਾ

ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਗਾਜ਼ 

ਡੇਅਰੀ ਸਵੈ ਰੁਜਗਾਰ ਸਿਖਲਾਈ ਕੋਰਸ ਮਿਤੀ 10 ਮਾਰਚ ਤੋਂ ਸ਼ੁਰੂ

ਬਾਗਬਾਨੀ ਵਿਭਾਗ ਵੱਲੋਂ ਮਧੂ ਮੱਖੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਸੈਮੀਨਾਰ 27 ਅਤੇ 28 ਫਰਵਰੀ ਨੂੰ

ਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 22 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਨੂੰ ਦੋ ਹਫਤੇ ਦੀ ਡੇਅਰੀ ਸਿਖਲਾਈ ਦੇਣ ਲਈ ਕੋਰਸ 02 ਸਤੰਬਰ ਤੋਂ ਸ਼ੁਰੂ: ਡਿਪਟੀ ਡਾਇਰੈਕਟਰ

 ਡੇਰਾਬੱਸੀ ਵਿਖੇ ਮੈਗਾ ਪਲੇਸਮੈਂਟ ਡ੍ਰਾਈਵ-ਕਮ-ਰੋਜ਼ਗਾਰ ਮੇਲਾ 22 ਅਗਸਤ ਨੂੰ 

ਸੋਨੇ ਦੀ ਕੀਮਤ ਵਿੱਚ ਦਰਜ ਕੀਤਾ ਗਿਆ ਵਾਧਾ, ਚਾਂਦੀ ਦੀ ਕੀਮਤ 526 ਰੁਪਏ ਘਟੀ