ਸੁਨਾਮ : ਸਰਕਾਰੀ ਪ੍ਰਾਇਮਰੀ ਸਕੂਲ ਛਾਜਲੀ ਵਿਖੇ ਰਾਜ ਪੱਧਰੀ ਅੰਡਰ 11 ਖੇਡਾਂ ਦੇ ਜੇਤੂ ਖਿਡਾਰੀਆਂ ਲਈ ਕੁਲਵੀਰ ਸਿੰਘ ਚਹਿਲ (ਸੈਂਟਰ ਹੈੱਡ ਟੀਚਰ ਛਾਜਲੀ) ਦੀ ਅਗਵਾਈ ਵਿੱਚ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ ਅਤੇ ਜੇਤੂ ਖਿਡਾਰੀਆਂ ਨਾਲ ਪਿੰਡ ਵਿੱਚ ਰੈਲੀ ਕੱਢੀ ਗਈ। ਉਨ੍ਹਾਂ ਨੇ ਜੇਤੂ ਬੱਚਿਆਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ 1 ਤੋਂ 4 ਦਸੰਬਰ ਤੱਕ ਹੋਈਆਂ 45 ਵੀਆਂ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ (2025-26) ਦੇ ਹਾਕੀ ਦੇ ਚਾਰ ਦਿਨਾਂ ਤੱਕ ਚੱਲੇ ਰੋਮਾਂਚਕ ਮੁਕਾਬਲਿਆਂ 'ਚ ਸੰਗਰੂਰ ਜ਼ਿਲ੍ਹੇ ਦੇ ਖਿਡਾਰੀਆਂ ਨੇ ਟੀਮ ਮੈਨੇਜਰ ਸੁਖਜਿੰਦਰ ਸਿੰਘ ਜਟਾਣਾ ਅਤੇ ਬਲਜੀਤ ਸਿੰਘ ਸਿੱਧੂ ਅਤੇ ਕੋਚ ਸਤਗੁਰ ਸਿੰਘ ਛਾਜਲੀ ਦੀ ਅਗਵਾਈ ਵਿੱਚ ਸ਼ਾਨਦਾਰ ਤਕਨੀਕੀ ਨਿਪੁੰਨਤਾ ਤੇ ਖੇਡ ਜਜ਼ਬੇ ਦਾ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਹਾਸਿਲ ਕੀਤਾ ਇਸ ਮੌਕੇ ਮੁੱਖ ਮਹਿਮਾਨ ਸ. ਗੁਰਵਿੰਦਰ ਸਿੰਘ (ਪ੍ਰਿੰਸੀਪਲ, ਸਕੂਲ ਆਫ ਐਮੀਨੈਂਸ ਛਾਜਲੀ) ਅਤੇ ਹਰਵਿੰਦਰ ਸਿੰਘ ਛਾਜਲੀ (ਚੇਅਰਮੈਨ ਮਾਰਕੀਟ ਕਮੇਟੀ ਸੂਲਰ ਘਰਾਟ) ਨੇ ਨਵੀਂ ਪੀੜ੍ਹੀ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਅਤੇ ਪੰਜਾਬ ਦੇ ਖੇਡ ਭਵਿੱਖ ਨੂੰ ਮਜ਼ਬੂਤ ਬਣਾਉਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਰੈਲੀ ਦੌਰਾਨ ਮਾਪਿਆਂ ਅਤੇ ਪਿੰਡ ਵਾਸੀਆਂ ਵੱਲੋਂ ਬੱਚਿਆਂ ਉੱਤੇ ਫੁੱਲਾਂ ਦੀ ਵਰਖਾ ਕਰਕੇ ਅਤੇ ਹਾਰ ਪਾਕੇ ਸਵਾਗਤ ਕੀਤਾ ਗਿਆ। ਇਸ ਮੌਕੇ ਅਮਨੀਸ਼ ਰਾਮਗੜ੍ਹ (ਲੈਕਚਰਾਰ), ਗੁਰਵਿੰਦਰ ਸਿੰਘ (ਹੈੱਡ ਟੀਚਰ), ਮੈਡਮ ਅਨੁਦੀਪ ਸ਼ਰਮਾ (ਹੈੱਡ ਟੀਚਰ), ਮੈਡਮ ਮਨੀਸ਼ਾ ਰਾਣੀ (ਹੈੱਡ ਟੀਚਰ), ਅਮਨਦੀਪ ਕੌਰ, ਨਵਦੀਪ ਕੌਰ, ਸੋਨਾ ਰਾਣੀ, ਮਨਪ੍ਰੀਤ ਸਿੰਘ, ਮਨਜੀਤ ਕੌਰ, ਸੰਦੀਪ ਕੌਰ, ਬਿੰਦਰਪਾਲ, ਗੁਰਜੀਵਨ ਸਿੰਘ, ਪਰਮਜੀਤ ਕੌਰ, ਮਲਕੀਤ ਕੌਰ ਅਤੇ ਹੋਰ ਅਧਿਆਪਕ ਸਾਥੀ ਮੌਜੂਦ ਰਹੇ।