Sunday, December 21, 2025

Malwa

ਸ਼ਹੀਦ ਬਾਬਾ ਜੀਵਨ ਸਿੰਘ ਜੀ ਰੰਘਰੇਟੇ ਗੁਰੂ ਕੇ ਬੇਟੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਦੋੜ ਵਿਖੇ ਨਗਰ ਕੀਰਤਨ ਸਜਾਇਆ ਗਿਆ

December 20, 2025 06:01 PM
ਤਰਸੇਮ ਸਿੰਘ ਕਲਿਆਣੀ

ਸੰਦੋੜ : ਸ਼੍ਰੋਮਣੀ ਜਰਨੈਲ ਰੰਗਰੇਟੇ ਗੁਰੂ ਕੇ ਬੇਟੇ ਸ਼ਹੀਦ ਬਾਬਾ ਜੀਵਨ ਸਿੰਘ ਦੇ  ਦਿਹਾੜੇ ਨੂੰ ਸਮਰਪਿਤ ਸਾਲਾਨਾ੍  ਨਗਰ ਕੀਰਤਨ ਪਿੰਡ ਦੀਆਂ ਸਮੂਹ ਨਗਰ ਨਿਵਾਸੀਆਂ ਸੰਗਤਾਂ ਦੇ ਸੰਯੋਗ ਵੱਲੋਂ ਗੁਰਦੁਆਰਾ ਸ੍ਰੀ ਜੀਵਨਸਰ ਸਾਹਿਬ ਪਿੰਡ ਸੰਦੌੜ ਵਿਖੇ ਸਜਾਇਆ ਗਿਆ। ਅਤੇ ਗੁਰਦੁਆਰਾ ਬਾਬਾ ਜੀਵਨਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਵੀ ਅਰੰਭ ਹਨ ਜਿਸ ਦੇ ਅੱਜ ਭੋਗ ਪਾਏ ਜਾਣਗੇ ਅਤੇ ਕਮੇਟੀ ਵਲੋਂ ਸੰਗਤਾਂ ਨੂੰ ਬੇਨਤੀ ਕੀਤੀ ਗਈ ਭੋਗ ਦੇ ਸਮੇਂ ਦੌਰਾਨ ਦਰਸਨ ਦੇਣ ਦੀ ਕ੍ਰਿਪਾਲਤਾ ਕਰਨੀ। ਅਤੇ ਨਗਰ ਕੀਰਤਨ ਦੀ ਰਵਾਨਗੀ ਬੋਲੇ ਸੋ ਨਿਹਾਲ ਸਤਿ ਸ਼੍ਰੀ ਆਕਾਲ ਦੇ ਜੈਕਾਰਿਆਂ ਨਾਲ ਗੁਰਦੁਆਰਾ ਜੀਵਨਸਰ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਹੋਈ। ਮੌਕੇ ਸੁੰਦਰ ਸੋਹਣੀ ਪਾਲਕੀ ਸਾਹਿਬ ਨੂੰ ਫੁਲਾ ਨਾਲ ਸਜਾਈ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ, ਪੰਜਾਂ ਪਿਆਰਿਆਂ ਦੀ ਅਗਵਾਈ ਕਰਦਾ ਹੋਇਆ ਨਗਰ ਕੀਰਤਨ ਪਿੰਡ ਦੇ ਦਰਵਾਜ਼ੇ, ਮੁੱਖ ਬਜਾਰ ਅਤੇ ਵੱਖ-ਵੱਖ ਪੜਾਵਾਂ ਤੋਂ,ਸੰਤ ਬਾਬਾ ਅਤਰ ਸਿੰਘ ਬਸਤੀ ਕਾਲਜ ਗੁਰਦੁਆਰਾ ਭਗਤ ਰਵਿਦਾਸ ਜੀ ਤੋਂ ਹੁੰਦੇ ਹੋਏ ਪਿੰਡਾਂ ਦੀਆਂ ਪ੍ਰਕਰਮਾਂ ਕਰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਜੀਵਨਸਰ ਆਸਾਹਿਬ ਵਿਖੇ ਜਾ ਕੇ ਸੰਪੰਨ ਹੋਇਆ। ਨਗਰ ਕੀਰਤਨ ਦੋਰਾਨ ਰਾਗੀ ਜੱਥੇ ਵੱਲੋਂ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੱਤਕਾ ਪਾਰਟੀ ਆਪਣੇ ਵੱਲੋਂ  ਜੌਹਰ ਦਿਖਾਏ ਗਏ। ਇਸ ਨਗਰ ਕੀਰਤਨ ਵਿੱਚ ਪਿੰਡਾਂ ਦੀ ਸੰਗਤਾਂ ਵੱਲੋਂ ਵੱਖ-ਵੱਖ ਪੜਾਵਾਂ ਤੇ ਜੀ ਆਇਆਂ ਆਖਿਆ ਗਿਆ ਅਤੇ ਨਗਰ ਕੀਰਤਨ ਨਾਲ ਚੱਲ ਰਹੀ ਸਮੂਹ ਸੰਗਤ ਲਈ ਲੰਗਰ ਦੇ ਬਹੁਤ ਸੁਚੱਜੇ ਪ੍ਰਬੰਧ ਕੀਤੇ ਗਏ ਸਨ ਅਤੇ ਢਾਡੀ ਜਥੇ ਗਿਆਨੀ ਨਾਥ  ਸਿੰਘ ਜੀ ਹਮੀਦੀ ਵਾਲਿਆਂ, ਵੱਲੋਂ ਸ਼੍ਰੋਮਣੀ ਜਰਨੈਲ ਰੰਗਰੇਟੇ ਗੁਰੂ ਕੇ ਬੇਟੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਾਰੇ ਚਾਨਣਾ ਪਾਇਆ। ਅਤੇ ਬਾਪੂ ਸੱਦਾ ਨੰਦ, ਮਾਤਾ ਬੇਬੇ ਪ੍ਰੇਮੇ ਤਾਇਆਂ ਭਾਈ ਸੰਗਤ ਸਿੰਘ ਦੀਆਂ ਵੀਰ ਰਸ ਵਾਰਾਂ ਅਤੇ ਜੀਵਨ ਤੇ ਝਾਤ ਪਾਉਂਦਿਆਂ ਸੰਗਤਾਂ ਨੂੰ ਨਿਹਾਲ ਕੀਤਾ। ਅਤੇ ਠੰਢ ਦੇ ਮੌਸਮ ਦੌਰਾਨ ਵੀ ਸਮੂਹ ਨਗਰ ਨਿਵਾਸੀਆਂ ਸੰਗਤਾਂ ਵੱਲੋਂ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ ਜੀ ਪਿਛੇ ਹਾਜ਼ਰੀ ਭਰਦਿਆਂ ਵਾਹਿਗੁਰੂ ਜੀ ਦਾ ਜਾਪ ਕਰਦੀਆਂ ਆਪਣੀ ਹਾਜ਼ਰੀ ਲਗਵਾਈ ਗਈ। ਇਸ ਸਮੇਂ ਪ੍ਰਧਾਨ ਭਾਈ ਜਸਵੀਰ ਸਿੰਘ, ਮੀਤ ਪ੍ਰਧਾਨ ਭਾਈ ਹਰਭਜਨ ਸਿੰਘ ਸਟੇਜ ਸੈਕਟਰੀ ਗੋਬਿੰਦ ਸਿੰਘ ਸੰਦੋੜ ਵਲੋਂ ਨਵਾਈ ਗਈ, ਪ੍ਰਬੰਧਕ ਕਮੇਟੀ ਵਲੋਂ ਆਪੋਂ ਆਪਣੀ ਸੇਵਾ ਨਵਾਈ ਗਈ। ਇਸ ਮੌਕੇ  ਚੇਅਰਮੈਨ ਚਰਨਜੀਤ ਸਿੰਘ, ਪ੍ਰਧਾਨ ਹਰਭਜਨ ਸਿੰਘ, ਮੀਤ ਪ੍ਰਧਾਨ ਕੁਲਦੀਪ ਸਿੰਘ ਰਾਜ, ਖਜ਼ਾਨਚੀ ਹਰਦੇਵ ਸਿੰਘ, ਸੈਕਟਰੀ ਸਰਬਜੀਤ ਸਿੰਘ, ਸ਼ ਪਵਿੱਤਰ ਸਿੰਘ, ਸਭ ਬਲਜੀਤ ਸਿੰਘ, ਸਭ ਗੁਰਮੇਲ ਸਿੰਘ ਇਲਾਵਾ ਵੱਡੀ ਗਿਣਤੀ ਵਿੱਚ ਆਦਿ ਸੰਗਤਾਂ ਹਾਜਰ ਸਨ।

Have something to say? Post your comment

 

More in Malwa

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਦੇ ਹਵਾਬਾਜ਼ੀ ਉਦਯੋਗ ਦਾ ਕੇਂਦਰ ਬਣਨ ਦੀ ਪੇਸ਼ੀਨਗੋਈ; ਪਟਿਆਲਾ ਫਲਾਇੰਗ ਕਲੱਬ ਵਿੱਚ ਏਅਰਕ੍ਰਾਫਟ ਇੰਜਨੀਅਰਾਂ ਨਾਲ ਕੀਤੀ ਗੱਲਬਾਤ

ਅਕਾਲੀ ਦਲ ਪੰਜਾਬ ਨੂੰ ਤਰੱਕੀ ਤੇ ਲਿਆਉਣ ਦੇ ਸਮਰੱਥ : ਵਿਨਰਜੀਤ ਗੋਲਡੀ 

ਕਿਸਾਨਾਂ ਨੇ ਬਿਜਲੀ ਤੇ ਸੀਡ ਬਿਲ ਨੂੰ ਦੱਸਿਆ ਕਿਸਾਨ ਵਿਰੋਧੀ  

ਛਾਜਲੀ ਵਿਖੇ ਸਕੂਲ ਖੇਡਾਂ 'ਚ ਜੇਤੂ ਬੱਚਿਆਂ ਨੇ ਕੱਢੀ ਰੈਲੀ 

ਮਨਰੇਗਾ ਕਾਮਿਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੱਢੀ ਭੜਾਸ 

ਅਮਨਬੀਰ ਚੈਰੀ ਨੇ ਸੰਮਤੀ ਮੈਂਬਰ ਕੀਤੇ ਸਨਮਾਨਤ 

ਪੈਨਸ਼ਨਰ ਦਿਹਾੜੇ ਮੌਕੇ "ਆਪ" ਸਰਕਾਰ ਖਿਲਾਫ ਕੱਢੀ ਭੜਾਸ 

ਬਿਜਲੀ ਬਿਲ ਪਾਸ ਕਰਨ ਖ਼ਿਲਾਫ਼ ਰੇਲਾਂ ਦਾ ਚੱਕਾ ਜਾਮ ਕਰਨਗੇ ਕਿਸਾਨ 

ਸੇਵਾ ਮੁਕਤ ਮੁਲਾਜ਼ਮਾਂ ਨੇ ਮਨਾਇਆ ਪੈਨਸ਼ਨਰ ਦਿਹਾੜਾ 

ਕੈਡਿਟਾਂ ਨੂੰ ਐਨ ਸੀ ਸੀ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ