ਸੁਨਾਮ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਆਖਿਆ ਕਿ ਸੂਬੇ ਨੂੰ ਮੁੜ ਲੀਹਾਂ ਤੇ ਲਿਆਉਣ ਲਈ ਅਕਾਲੀ ਦਲ ਪੂਰਨ ਤੌਰ ਤੇ ਸਮਰੱਥ ਹੈ। ਪੰਜਾਬ ਨੂੰ ਸੂਬੇ ਦੀ ਮੌਜੂਦਾ ਸਰਕਾਰ ਨੇ ਕੰਗਾਲੀ ਦੀ ਕਗਾਰ ਤੇ ਲਿਆ ਖੜਾ ਕਰ ਦਿੱਤਾ ਹੈ। ਸਨਿੱਚਰਵਾਰ ਨੂੰ ਸੁਨਾਮ ਵਿਖੇ ਹਲਕਾ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ ਖਡਿਆਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ਖੜ੍ਹੇ ਉਮੀਦਵਾਰਾਂ ਅਤੇ ਵਰਕਰਾਂ ਨਾਲ ਕੀਤੀ ਮੀਟਿਗ ਵਿੱਚ ਵਿਸ਼ੇਸ਼ ਤੌਰ ਤੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ , ਖੁਸ਼ਪਾਲ ਸਿੰਘ ਬੀਰਕਲਾਂ ਅਤੇ ਯੂਥ ਆਗੂ ਹਰਪਾਲ ਸਿੰਘ ਖਡਿਆਲ ਸਮੇਤ ਹੋਰ ਆਗੂਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਕਿਹਾ ਕਿ ਵਿਧਾਨ ਸਭਾ ਅਤੇ ਲੋਕ ਸਭਾ ਦੀਆਂ ਵੋਟਾਂ ਵਿੱਚ ਆਈ ਗਿਰਾਵਟ ਨੂੰ ਮੌਜੁਦਾ ਸਮੇਂ ਹੁਲਾਰਾ ਮਿਲਿਆ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੀ ਬਿਹਤਰੀ ਲਈ ਕਾਰਜ਼ ਕਰ ਸਕਦਾ ਹੈ। ਮਗਰਲੀਆਂ ਅਕਾਲੀ ਸਰਕਾਰਾਂ ਦੇ ਰਾਜ ਦੌਰਾਨ ਅਨੇਕਾਂ ਯੋਜਨਾਵਾਂ ਚਲਾਈਆਂ ਗਈਆਂ ਜਿਸ ਨਾਲ ਹਰ ਵਰਗ ਦੇ ਲੋਕਾਂ ਨੂੰ ਲਾਭ ਮਿਲਿਆ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਵਿੱਚ ਲਗਾਤਾਰ ਮਜਬੂਤ ਹੋ ਰਿਹਾ ਹੈ। ਪੰਜਾਬ ਦੀ ਜਨਤਾ ਇਸ ਸਮੇਂ ਪੰਜਾਬ ਦੀ ਤਾਨਾਸ਼ਾਹੀ ਸਰਕਾਰ ਤੋਂ ਬਹੁਤ ਦੁਖੀ ਹੈ। ਲੋਕ ਸੂਬੇ ਵਿਚ ਗੁੰਡਾਗਰਦੀ, ਕਤਲ ਅਤੇ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਨ। ਇਸ ਮੌਕੇ ਅਕਾਲੀ ਆਗੂ ਬਲਵਿੰਦਰ ਸਿੰਘ ਅਕਬਰਪੁਰ, ਦਿਲਬਾਗ ਸਿੰਘ, ਸਰਕਲ ਪ੍ਰਧਾਨ ਦਰਸ਼ਨ ਸਿੰਘ, ਭੁਪਿੰਦਰ ਸਿੰਘ ਢੱਡਰੀਆਂ, ਦਰਸ਼ਨ ਸਿੰਘ ਉਪਲੀ, ਪਰਮਜੀਤ ਸਿੰਘ ਨਿੱਕਾ, ਰਾਜਵਿੰਦਰ ਸਿੰਘ, ਸਤਿਗੁਰੂ ਸਿੰਘ, ਮੇਜਰ ਸਿੰਘ, ਮੀਤ ਪ੍ਰਧਾਨ ਗੁਰਮੀਤ ਸਿੰਘ, ਗੁਰਦੀਪ ਸਿੰਘ, ਬਲਵੀਰ ਸਿੰਘ, ਰੰਗੀ ਸਿੰਘ, ਚਮਕੌਰ ਸਿੰਘ, ਸੁਖਵਿੰਦਰ ਸਿੰਘ, ਭਜਨ ਸਿੰਘ, ਹਰਦੇਵ ਸਿੰਘ, ਸਰਪੰਚ ਸੁਖਵਿੰਦਰ ਸਿੰਘ ਚਹਿਲ, ਰਣਜੀਤ ਸਿੰਘ ਕੂਕਾ ਮੀਤ ਪ੍ਰਧਾਨ, ਗੁਰਮੀਤ ਸਿੰਘ ਲੱਲੀ, ਜਸਵਿੰਦਰ ਸਿੰਘ , ਬਿੱਲਾ ਰੰਧਾਵਾ, ਹਾਕਮ ਸਿੰਘ, ਹਰਬੰਸ ਸਿੰਘ, ਜਗਦੇਵ ਸਿੰਘ ਦੁਲਟ, ਚਮਕੌਰ ਸਿੰਘ, ਅੰਗਰੇਜ਼ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।