Saturday, December 20, 2025

Chandigarh

ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ: ਮੰਤਰੀ ਡਾ. ਬਲਜੀਤ ਕੌਰ

December 20, 2025 06:49 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਸਮਾਵੇਸ਼ੀ ਵਿਕਾਸ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਦੀਆਂ ਨੇਤਰਹੀਣ ਯੂਨੀਅਨਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ। ਪੰਜਾਬ ਭਵਨ ਵਿਖੇ ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ,ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਨੇਤਰਹੀਣ ਯੂਨੀਅਨਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਤਰਜੀਹ ਦੇ ਅਧਾਰ ‘ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਦਿਵਿਆਂਗ ਕੋਟੇ ਅਧੀਨ ਖਾਲੀ ਪਈਆਂ ਅਸਾਮੀਆਂ ਨੂੰ ਜਲਦੀ ਤੋਂ ਜਲਦੀ ਭਰਨ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਡਾ. ਬਲਜੀਤ ਕੌਰ ਨੇ ਸਪੱਸ਼ਟ ਕੀਤਾ ਕਿ ਜੋ ਮੰਗਾਂ ਵਿਭਾਗੀ ਪੱਧਰ ‘ਤੇ ਮੰਨਣ ਯੋਗ ਹਨ, ਉਹਨਾਂ ਨੂੰ ਤੁਰੰਤ ਲਾਗੂ ਕੀਤਾ ਜਾਵੇਗਾ, ਜਦਕਿ ਜਿਹੜੀਆਂ ਮੰਗਾਂ ਲਈ ਸਰਕਾਰੀ ਪੱਧਰ ‘ਤੇ ਫੈਸਲੇ ਦੀ ਲੋੜ ਹੈ, ਉਹਨਾਂ ਨੂੰ ਸਰਕਾਰ ਕੋਲ ਪੂਰੀ ਤਰ੍ਹਾਂ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਨੂੰ ਸਵੈ-ਨਿਰਭਰ ਬਣਾਉਣ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਲਗਾਤਾਰ ਯਤਨ ਕਰ ਰਹੀ ਹੈ। ਮੀਟਿੰਗ ਸੁਖਾਵੇਂ ਅਤੇ ਸਕਾਰਾਤਮਕ ਮਾਹੌਲ ਵਿੱਚ ਸੰਪਨ ਹੋਈ। ਇਸ ਮੌਕੇ ਮੀਟਿੰਗ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਕਾਸ ਪ੍ਰਤਾਪ, ਡਾਇਰੈਕਟਰ ਡਾ. ਸੇਨਾ ਅਗਰਵਾਲ, ਜਾਇੰਟ ਸਕੱਤਰ ਆਨੰਦ ਸਾਗਰ ਸ਼ਰਮਾ, ਡਿਪਟੀ ਡਾਇਰੈਕਟਰ ਅਮਰਜੀਤ ਸਿੰਘ ਭੂੱਲਰ, ਰਵਿੰਦਰ ਸਿੰਘ ਰਾਹੀ ਅਤੇ ਵਿਭਾਗ ਦੇ ਹੋਰ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Have something to say? Post your comment

 

More in Chandigarh

ਵੱਡੇ ਤਲਾਸ਼ੀ ਅਭਿਆਨ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਨਸ਼ਿਆਂ ਦੇ 494 ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ

ਨਾਰਕੋ-ਅੱਤਵਾਦ ਮਾਡਿਊਲ ਨਾਲ ਜੁੜਿਆ ਫੌਜ ਦਾ ਭਗੌੜਾ ਅਤੇ ਉਸਦਾ ਸਾਥੀ ਹੈਂਡ ਗ੍ਰੇਨੇਡ, ਪਿਸਤੌਲ ਅਤੇ 907 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2021 ਵਿੱਚ ਸੋਧ ਨੂੰ ਪ੍ਰਵਾਨਗੀ

ਪੰਜਾਬ ਸਰਕਾਰ ਬਿਹਤਰ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ.

ਮਾਲ ਵਿਭਾਗ ਦਾ ਇਮਾਰਤੀ ਬੁਨਿਆਦੀ ਢਾਂਚਾ: ਸਾਲ 2025 ਦਾ ਲੇਖਾ ਜੋਖਾ

ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

‘ਯੁੱਧ ਨਸ਼ਿਆਂ ਵਿਰੁੱਧ’: 293ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ

ਸਾਲ 2025 ਦਾ ਲੇਖਾ-ਜੋਖਾ - ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ

ਸਮਾਜਿਕ ਸੁਰੱਖਿਆ ਤੋਂ ਸੰਕੇਤਿਕ ਵਿਧਾਨ ਸਭਾ ਤੱਕ: ਪੰਜਾਬ ਸਰਕਾਰ ਦੇ ਲੋਕ-ਪੱਖੀ ਅਤੇ ਇਤਿਹਾਸਕ ਕਦਮ