Tuesday, March 24, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਦੇ ਹਵਾਬਾਜ਼ੀ ਉਦਯੋਗ ਦਾ ਕੇਂਦਰ ਬਣਨ ਦੀ ਪੇਸ਼ੀਨਗੋਈ; ਪਟਿਆਲਾ ਫਲਾਇੰਗ ਕਲੱਬ ਵਿੱਚ ਏਅਰਕ੍ਰਾਫਟ ਇੰਜਨੀਅਰਾਂ ਨਾਲ ਕੀਤੀ ਗੱਲਬਾਤ

December 20, 2025 08:44 PM
SehajTimes

ਪਾਇਲਟ ਸਿਖਲਾਈ ਨੂੰ ਕਿਫ਼ਾਇਤੀ ਬਣਾ ਕੇ ਪੰਜਾਬ ਨੇ ਹਵਾਬਾਜ਼ੀ ਕਰੀਅਰ 'ਤੇ ਅਮੀਰਾਂ ਦਾ ਏਕਾਧਿਕਾਰ ਤੋੜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਿਸਾਨਾਂ, ਦੁਕਾਨਦਾਰਾਂ ਅਤੇ ਅਧਿਆਪਕਾਂ ਦੇ ਬੱਚੇ ਹੁਣ ਪਟਿਆਲਾ ਫਲਾਇੰਗ ਕਲੱਬ ਰਾਹੀਂ ਉੱਚੀ ਉਡਾਣ ਭਰਨ ਦਾ ਸੁਪਨਾ ਦੇਖ ਸਕਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਹਵਾਬਾਜ਼ੀ ਈਕੋ-ਸਿਸਟਮ ਬਣਾ ਰਹੀ ਹੈ, ਜੋ ਨੌਕਰੀ ਲੱਭਣ ਵਾਲੇ ਨਹੀਂ, ਨੌਕਰੀ ਦੇਣ ਵਾਲੇ ਨੌਜਵਾਨ ਪੈਦਾ ਕਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਹਵਾਬਾਜ਼ੀ ਖੇਤਰ ਵਿੱਚ ਪੰਜਾਬ ਧੁਰੇ ਵਜੋਂ ਉਭਰੇਗਾ ਕਿਉਂਕਿ ਸੂਬਾ ਸਰਕਾਰ ਹਵਾਬਾਜ਼ੀ ਉਦਯੋਗ ਦੀਆਂ ਜ਼ਰੂਰਤਾਂ ਅਨੁਸਾਰ ਨੌਜਵਾਨਾਂ ਨੂੰ ਕਿਫਾਇਤੀ ਅਤੇ ਵਿਸ਼ਵ ਪੱਧਰੀ ਸਿਖਲਾਈ ਦੇ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਵਿੱਚ ਵੱਡੇ ਉਪਰਾਲੇ ਕਰ ਰਹੀ ਹੈ। ਅੱਜ ਇੱਥੇ ਟਰੇਨੀ ਪਾਇਲਟਾਂ ਅਤੇ ਏਅਰਕ੍ਰਾਫਟ ਇੰਜੀਨੀਅਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਵੱਕਾਰੀ ਸੰਸਥਾ ਤੋਂ ਸਿਖਲਾਈ ਲੈ ਰਹੇ ਸਾਰੇ ਵਿਦਿਆਰਥੀਆਂ ਨਾਲ ਸੰਵਾਦ ਰਚਾਉਣ ਲਈ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਫਲਾਇੰਗ ਕਲੱਬ ਵਿਖੇ 32 ਸਿਖਿਆਰਥੀ ਪਾਇਲਟਾਂ ਅਤੇ ਪਟਿਆਲਾ ਏਅਰਕ੍ਰਾਫਟ ਮੇਨਟੇਨੈਂਸ ਇੰਜੀਨੀਅਰਿੰਗ ਕਾਲਜ ਦੇ 72 ਵਿਦਿਆਰਥੀਆਂ ਨਾਲ ਵਿਚਾਰ-ਚਰਚਾ ਸੈਸ਼ਨ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ 32 ਸਿਖਿਆਰਥੀ ਪਾਇਲਟਾਂ (ਟਰੇਨੀ ਪਾਇਲਟਾਂ) ਵਿੱਚੋਂ ਜ਼ਿਆਦਾਤਰ ਆਪਣੇ ਪਰਿਵਾਰਾਂ ਦੀ ਪਹਿਲੀ ਪੀੜ੍ਹੀ ਹਨ ਜੋ ਹਵਾਬਾਜ਼ੀ ਖੇਤਰ ਵਿੱਚ ਪ੍ਰਵੇਸ਼ ਹੋ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਾਈਵੇਟ ਸੰਸਥਾਵਾਂ ਵਿੱਚ ਕਮਰਸ਼ੀਅਲ ਪਾਇਲਟ ਬਣਨ ਲਈ 40-45 ਲੱਖ ਰੁਪਏ ਖਰਚ ਆਉਂਦੇ ਹਨ, ਜਦੋਂ ਕਿ ਪਟਿਆਲਾ ਫਲਾਇੰਗ ਕਲੱਬ ਵਿੱਚ ਲਗਭਗ 50 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ, ਜਿਸ ਨਾਲ 22-25 ਲੱਖ ਫੀਸ ਰਹਿ ਜਾਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫੀਸ ਵਿੱਚ ਲਗਭਗ 20 ਲੱਖ ਰੁਪਏ ਦੀ ਕਟੌਤੀ ਨਾਲ ਦੁਕਾਨਦਾਰ, ਅਧਿਆਪਕ, ਕਿਸਾਨ, ਕਲਰਕ ਅਤੇ ਸਧਾਰਨ ਘਰਾਂ ਦੇ ਹੋਰ ਨੌਜਵਾਨ ਹੁਣ ਪਾਇਲਟ ਬਣਨ ਦਾ ਸੁਪਨਾ ਦੇਖ ਸਕਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਏਵੀਏਸ਼ਨ ਕੰਪਲੈਕਸ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ 'ਏਵੀਏਸ਼ਨ ਮਿਊਜ਼ੀਅਮ' ਸਥਾਪਤ ਕੀਤਾ ਜਾ ਰਿਹਾ ਹੈ ਅਤੇ ਇਹ ਅਜਾਇਬ ਘਰ ਮਿਗ ਜਹਾਜ਼, ਸੈਕੰਡ ਜਨਰੇਸ਼ਨ ਹੈਲੀਕਾਪਟਰ, ਸਿਮੂਲੇਟਰਾਂ ਅਤੇ ਏਵੀਏਸ਼ਨ ਵਿਰਾਸਤ ਨੂੰ ਪ੍ਰਦਰਸ਼ਿਤ ਕਰੇਗਾ, ਜੋ ਵਿਦਿਆਰਥੀਆਂ ਅਤੇ ਜਨਤਾ ਨੂੰ ਅਹਿਮ ਜਾਣਕਾਰੀ ਪ੍ਰਦਾਨ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਸਕੂਲੀ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਹਵਾਬਾਜ਼ੀ ਖੇਤਰ ਲਈ ਪ੍ਰੇਰਿਤ ਕਰਨਾ ਹੈ

ਮੁੱਖ ਮੰਤਰੀ ਨੇ ਇਸ ਮੌਕੇ ਸਿਵਲ ਏਵੀਏਸ਼ਨ ਵਿਭਾਗ ਦੀ ਨਵੀਂ ਵੈੱਬਸਾਈਟ dca.punjab.gov.in ਵੀ ਲਾਂਚ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਸਟੇਟ ਏਵੀਏਸ਼ਨ ਕੌਂਸਲ, ਪੰਜਾਬ ਦਾ ਉਦੇਸ਼ ਹਰ ਬੱਚੇ ਨੂੰ ਅਸਮਾਨ ਵਿੱਚ ਉਡਾਣ ਭਰਨ ਦਾ ਸੁਪਨਾ ਪੂਰਾ ਕਰਨ ਦਾ ਮੌਕਾ ਦੇਣਾ ਹੈ। ਉਨ੍ਹਾਂ ਕਿਹਾ ਕਿ ਦਹਾਕਿਆਂ ਤੋਂ, ਪਾਇਲਟ ਬਣਨ ਦੀ ਸਿਖਲਾਈ ਸਿਰਫ ਬਹੁਤ ਅਮੀਰ ਲੋਕਾਂ ਲਈ ਹੀ ਸੰਭਵ ਸੀ, ਪਰ ਸਰਕਾਰ ਦੇ ਸਹਿਯੋਗ ਅਤੇ ਸਬਸਿਡੀ ਨਾਲ ਪੰਜਾਬ ਨੇ ਪਟਿਆਲਾ ਫਲਾਇੰਗ ਕਲੱਬ ਰਾਹੀਂ ਅਜਿਹੀਆਂ ਰੋਕਾਂ ਨੂੰ ਖਤਮ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫਲਾਇੰਗ ਕਲੱਬ ਸਾਲ 1965 ਵਿੱਚ ਸਥਾਪਿਤ ਕੀਤਾ ਗਿਆ ਸੀ ਅਤੇ 253 ਏਕੜ ਵਿੱਚ ਫੈਲਿਆ ਹੋਇਆ ਹੈ, ਜਿਸ ਨਾਲ ਇਹ ਭਾਰਤ ਦੇ ਸਭ ਤੋਂ ਵੱਡੇ ਹਵਾਬਾਜ਼ੀ ਸਿਖਲਾਈ ਕੈਂਪਸਾਂ ਵਿੱਚੋਂ ਇੱਕ ਬਣ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਫਲਾਇੰਗ ਕਲੱਬ ਦੇਸ਼ ਭਰ ਵਿੱਚ ਸੱਤਵੇਂ ਸਥਾਨ 'ਤੇ ਹੈ ਅਤੇ ਕਲੱਬ ਇਸ ਸਮੇਂ ਸੱਤ ਸਿਖਲਾਈ ਜਹਾਜ਼ ਚਲਾਉਂਦਾ ਹੈ ਜਿਸ ਵਿੱਚ ਪੰਜ ਸਿੰਗਲ-ਇੰਜਣ ਜਹਾਜ਼, ਦੋ ਮਲਟੀ-ਇੰਜਣ ਜਹਾਜ਼ ਅਤੇ ਇੱਕ ਟੈਕਨਾਮ ਪੀ2006ਟੀ (ਨਵਾਂ ਸ਼ਾਮਲ ਕੀਤਾ ਜਹਾਜ਼ ਜੋ ਇਟਲੀ ਤੋਂ 5 ਕਰੋੜ ਰੁਪਏ ਵਿੱਚ ਖਰੀਦਿਆ ਗਿਆ) ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਹੂਲਤਾਂ ਵਿੱਚ ਪਟਿਆਲਾ ਏਅਰਫੀਲਡ 'ਤੇ ਰਾਤ ਨੂੰ ਲੈਂਡਿੰਗ ਸਮਰੱਥਾ ਅਤੇ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸਿਖਲਾਈ ਦਾ ਤਜਰਬਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਹਵਾਬਾਜ਼ੀ ਸੈਕਟਰ ਵਿੱਚ ਕਰੀਅਰ ਸਿਰਫ ਪਾਇਲਟ ਬਣਨ ਤੱਕ ਸੀਮਿਤ ਨਹੀਂ ਹੈ ਕਿਉਂਕਿ ਬਹੁਤ ਸਾਰੇ ਵਿਦਿਆਰਥੀ ਹਵਾਬਾਜ਼ੀ ਸੈਕਟਰ ਵਿੱਚ ਕੰਮ ਕਰਨਾ ਚਾਹੁੰਦੇ ਹਨ ਪਰ ਜ਼ਰੂਰੀ ਨਹੀਂ ਕਿ ਪਾਇਲਟ ਵਜੋਂ ਕੰਮ ਕਰਨ ਦੀ ਇੱਛਾ ਰੱਖਦੇ ਹੋਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਟਿਆਲਾ ਏਅਰਕ੍ਰਾਫਟ ਮੇਨਟੇਨੈਂਸ ਇੰਜੀਨੀਅਰਿੰਗ (ਏਐਮਈ) ਕਾਲਜ ਵਿੱਚ ਕਿਫਾਇਤੀ ਤਕਨੀਕੀ ਸਿੱਖਿਆ ਪ੍ਰਦਾਨ ਕਰਦੀ ਹੈ, ਜੋ ਕਿ ਭਾਰਤ ਦੇ ਸਭ ਤੋਂ ਕਿਫਾਇਤੀ ਏ.ਐਮ.ਈ. ਤੇ ਬੀਐਸਸੀ (ਆਨਰਜ਼) ਪ੍ਰੋਗਰਾਮ ਚਲਾਉਂਦੀ ਹੈ।


ਮੁੱਖ ਮੰਤਰੀ ਨੇ ਕਿਹਾ ਕਿ 3 ਸਾਲਾ ਬੀਐਸਸੀ (ਆਨਰਜ਼) + 3 ਸਾਲਾ ਡੀਜੀਸੀਏ ਦੁਆਰਾ ਪ੍ਰਵਾਨਿਤ ਏ.ਐਮ.ਈ. ਪ੍ਰੋਗਰਾਮ ਦੀ ਕੁੱਲ ਫੀਸ ਸਿਰਫ 3 ਲੱਖ ਰੁਪਏ ਹੈ ਜਦੋਂ ਕਿ ਦੂਜੇ ਸੂਬਿਆਂ ਵਿੱਚ ਇਸੇ ਕੋਰਸ ਦੀ ਫੀਸ 5-8 ਲੱਖ ਰੁਪਏ ਹੈ। ਉਨ੍ਹਾਂ ਕਿਹਾ ਕਿ 33% ਸੀਟਾਂ ਐਸ.ਸੀ. ਤੇ ਬੀ.ਸੀ. ਵਿਦਿਆਰਥੀਆਂ ਲਈ ਰਾਖਵੀਆਂ ਹਨ ਜਿਸ ਨਾਲ ਇਹ ਯਕੀਨੀ ਬਣਾਇਆ ਜਾ ਸਕਦਾ ਹੈ ਕਿ ਇਸ ਖੇਤਰ ਵਿੱਚ ਆਮ ਘਰਾਂ ਦੇ ਬੱਚਿਆਂ ਨੂੰ ਵੀ ਮੌਕੇ ਹਾਸਲ ਹੋਣ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਤੱਸਲੀ ਵਾਲੀ ਗੱਲ ਹੈ ਕਿ ਪਟਿਆਲਾ ਫਲਾਇੰਗ ਕਲੱਬ ਅਤੇ ਕਾਲਜ ਦੇ 4,000 ਤੋਂ ਵੱਧ ਸਿਖਲਾਈ ਪ੍ਰਾਪਤ ਪੇਸ਼ੇਵਰ ਵੱਡੀਆਂ ਕੰਪਨੀਆਂ ਵਿੱਚ ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਪ੍ਰਤੀ ਮਹੀਨਾ ਔਸਤਨ 1.5 ਲੱਖ ਰੁਪਏ ਦੀ ਸ਼ੁਰੂਆਤੀ ਤਨਖਾਹ ਮਿਲਦੀ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਇੰਡੀਗੋ, ਏਅਰ ਇੰਡੀਆ, ਏਅਰ ਇੰਡੀਆ ਐਕਸਪ੍ਰੈਸ, ਅਤੇ ਸਪਾਈਸਜੈੱਟ ਵਰਗੀਆਂ ਪ੍ਰਮੁੱਖ ਭਾਰਤੀ ਏਅਰਲਾਈਨਾਂ, ਟੈਕਨਾਮ, ਬੋਇੰਗ ਅਤੇ ਵੀਐਸਆਰ ਐਵੀਏਸ਼ਨ ਵਰਗੀਆਂ ਜਨਰਲ ਏਵੀਏਸ਼ਨ ਫਰਮਾਂ, ਚਾਰਟਰ ਕੰਪਨੀਆਂ ਅਤੇ ਐਮਆਰਓ ਸੰਸਥਾਵਾਂ ਅਤੇ ਹੋਰ ਫਲਾਇੰਗ ਕਲੱਬ, ਜਿੱਥੇ ਉਹ ਫਲਾਈਟ ਇੰਸਟ੍ਰਕਟਰ ਵਜੋਂ ਕੰਮ ਕਰਦੇ ਹਨ, ਇਸ ਵੱਕਾਰੀ ਸੰਸਥਾ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਮੁੱਹਈਆ ਕਰਵਾਉਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਦੁਆਰਾ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਬਣਾਉਣਾ ਸਮੇਂ ਦੀ ਲੋੜ ਹੈ।

ਵਿਦਿਆਰਥੀਆਂ ਨੂੰ ਰੌਸ਼ਨ ਤੇ ਖੁਸ਼ਹਾਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਆਪਣੇ ਜੀਵਨ ਵਿੱਚ ਨਵੀਂਆਂ ਬੁਲੰਦੀਆਂ ਛੂਹਣਗੇ। ਉਨ੍ਹਾਂ ਨੇ ਨੌਜਵਾਨਾਂ ਨੂੰ ਜ਼ਮੀਨ 'ਤੇ ਜੁੜੇ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਕਿਹਾ ਕਿਉਂਕਿ ਇਹੀ ਸਫਲਤਾ ਦੀ ਇੱਕੋ ਇੱਕ ਕੁੰਜੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਧਰਤੀ 'ਤੇ ਤਰੱਕੀ ਅਤੇ ਖੁਸ਼ਹਾਲੀ ਦੀਆਂ ਅਥਾਹ ਸੰਭਾਵਨਾਵਾਂ ਹਨ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਆਪਣੀ ਵਿਲੱਖਣ ਪਛਾਣ ਕਾਇਮ ਕਰਨ ਅਤੇ ਸਮਾਜ ਵਿੱਚ ਆਪਣੀ ਛਾਪ ਛੱਡਣ ਲਈ ਸਿਰਤੋੜ ਯਤਨ ਕਰਨ ਦੀ ਅਪੀਲ ਕੀਤੀ।

Have something to say? Post your comment

 

More in Malwa

ਰਾਮ ਸਰੂਪ ਢੈਪਈ ਪੈਨਸ਼ਨਰਾਂ ਦੇ ਮੁੜ ਪ੍ਰਧਾਨ ਬਣੇ 

PRTC ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ 

ਭਾਜਪਾਈਆਂ ਨੇ ਮੰਗੀ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ 

ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਸੱਭਿਆਚਾਰਕ ਮੇਲੇ ਲੱਗਣੋਂ ਹਟ ਗਏ ਸਨ, ਹੁਣ ‘ਰੰਗਲੇ ਪੰਜਾਬ’ ਦੇ ਰੰਗ ਦਿਸਣ ਲੱਗੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਠੇਕਾ ਮੁਲਾਜ਼ਮਾਂ ਨੇ "ਆਪ" ਸਰਕਾਰ ਖ਼ਿਲਾਫ਼ ਕੱਢੀ ਰੱਜਕੇ ਭੜਾਸ 

ਕੰਗਣਵਾਲ ਦੇ ਇਕ ਨੌਜਵਾਨ ਦਾ ਦੁਬਈ ਵਿਖੇ ਕਤਲ

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਮਾਣਾ ਦਫ਼ਤਰ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਵਿਧਾਇਕ ਜੌੜਾਮਾਜਰਾ ਦੀ ਟੀਮ ਨੇ ਸਮਾਣਾ ਹਲਕੇ ਦੇ ਲੋਕਾਂ ਨੂੰ ਧਰੁਵ ਰਾਠੀ ਦੀ ਦਸਤਾਵੇਜੀ ਫ਼ਿਲਮ ਦਿਖਾਈ

ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਦੇ ਸਹਿਯੋਗ ਨਾਲ਼ ਕਰਵਾਇਆ ਗਿਆ ਇੱਕ ਰੋਜ਼ਾ ਸੈਮੀਨਾਰ

ਪਾਣੀ ਦੇ ਬਕਾਇਆ ਮੁੱਦੇ ’ਤੇ ਸਪੀਕਰ ਸੰਧਵਾਂ ਵੱਲੋਂ ਰਾਜਸਥਾਨ ਸਰਕਾਰ ਨੂੰ ਅਪੀਲ