Sunday, December 21, 2025

Chandigarh

ਵੱਡੇ ਤਲਾਸ਼ੀ ਅਭਿਆਨ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਨਸ਼ਿਆਂ ਦੇ 494 ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ

December 20, 2025 10:20 PM
SehajTimes

ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ’ਤੇ ਵੀ ਕੀਤੀ ਚੈਕਿੰਗ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਾਂ - ਨਸ਼ੀਲੇ ਪਦਾਰਥਾਂ ਅਤੇ ਮਨੋਰੋਗ ਪਦਾਰਥਾਂ ਦੀ ਵਿਕਰੀ ਵਾਲੀਆਂ ਥਾਵਾਂ - ’ਤੇ ਰਾਜ ਵਿਆਪੀ ਘੇਰਾਬੰਦੀ ਅਤੇ ਖੋਜ (ਕਾਸੋ) ਚਲਾਇਆ, ਜੋ ਕਿ ਸੂਬੇ ਵਿੱਚ ਸਫਲਤਾਪੂਰਵਕ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਦੇ 294ਵੇਂ ਦਿਨ ਚਲਾਇਆ ਗਿਆ।


ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਇੱਕੋ ਸਮੇਂ ਇਹ ‘ਕਾਸੋ’ ਅਭਿਆਨ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਇਸ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 494 ਡਰੱਗ ਹੌਟਸਪੌਟਾਂ ’ਤੇ ਛਾਪੇਮਾਰੀ ਕੀਤੀ ਜਿਸ ਤਹਿਤ 153 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 132 ਐਫ.ਆਈ.ਆਰਜ਼. ਦਰਜ ਹੋਈਆਂ। ਉਨ੍ਹਾਂ ਕਿਹਾ ਕਿ 162 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 5000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 700 ਤੋਂ ਵੱਧ ਪੁਲਿਸ ਟੀਮਾਂ ਨੇ ਇਸ ਕਾਰਵਾਈ ਨੂੰ ਸਫਲਤਾਪੂਰਵਕ ਅੰਜਾਮ ਦਿੱਤਾ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 1 ਕਿਲੋ ਅਫੀਮ, 500 ਗ੍ਰਾਮ ਗਾਂਜਾ, 5 ਕਿਲੋ ਭੁੱਕੀ, 1310 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 32000 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਜਿਕਰਯੋਗ ਹੈ ਕਿ ਕਾਰਵਾਈ ਦੌਰਾਨ, ਪੁਲਿਸ ਟੀਮਾਂ ਨੇ ਰਾਜ ਭਰ ਦੇ 173 ਬੱਸ ਅੱਡਿਆਂ ਅਤੇ 120 ਰੇਲਵੇ ਸਟੇਸ਼ਨਾਂ ਦੀ ਜਾਂਚ ਵੀ ਕੀਤੀ।

Have something to say? Post your comment

 

More in Chandigarh

ਨਾਰਕੋ-ਅੱਤਵਾਦ ਮਾਡਿਊਲ ਨਾਲ ਜੁੜਿਆ ਫੌਜ ਦਾ ਭਗੌੜਾ ਅਤੇ ਉਸਦਾ ਸਾਥੀ ਹੈਂਡ ਗ੍ਰੇਨੇਡ, ਪਿਸਤੌਲ ਅਤੇ 907 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2021 ਵਿੱਚ ਸੋਧ ਨੂੰ ਪ੍ਰਵਾਨਗੀ

ਪੰਜਾਬ ਸਰਕਾਰ ਬਿਹਤਰ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ.

ਮਾਲ ਵਿਭਾਗ ਦਾ ਇਮਾਰਤੀ ਬੁਨਿਆਦੀ ਢਾਂਚਾ: ਸਾਲ 2025 ਦਾ ਲੇਖਾ ਜੋਖਾ

ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ: ਮੰਤਰੀ ਡਾ. ਬਲਜੀਤ ਕੌਰ

ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

‘ਯੁੱਧ ਨਸ਼ਿਆਂ ਵਿਰੁੱਧ’: 293ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ

ਸਾਲ 2025 ਦਾ ਲੇਖਾ-ਜੋਖਾ - ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ

ਸਮਾਜਿਕ ਸੁਰੱਖਿਆ ਤੋਂ ਸੰਕੇਤਿਕ ਵਿਧਾਨ ਸਭਾ ਤੱਕ: ਪੰਜਾਬ ਸਰਕਾਰ ਦੇ ਲੋਕ-ਪੱਖੀ ਅਤੇ ਇਤਿਹਾਸਕ ਕਦਮ