Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Education

ਸਕੂਲੀ ਬੱਚਿਆਂ ਦੇ ਲਿਖਾਈ, ਪੇਂਟਿੰਗ ਤੇ ਕਵਿਤਾ ਮੁਕਾਬਲੇ ਕਰਵਾਏ 

December 22, 2025 04:29 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸ਼ਹੀਦ ਭਗਤ ਸਿੰਘ ਯਾਦਗਾਰੀ ਲਾਇਬਰੇਰੀ ਛਾਜਲੀ ਵੱਲੋਂ ਪਿੰਡ ਦੇ ਚਾਰੇ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੇ ਮੁਕਬਲੇ ਕਰਾਏ ਗਏ। ਜਿਸ ਵਿੱਚ ਸੁੰਦਰ ਲਿਖਾਈ, ਪੇਂਟਿੰਗ ਅਤੇ ਕਵਿਤਾ ਦੇ ਮੁਕਾਬਲੇ ਕਰਾਏ ਗਏ। ਜਿਸ ਵਿੱਚ ਲੱਗਭਗ 100 ਬੱਚਿਆਂ ਨੇ ਭਾਗ ਲਿਆ। ਜਿਸ ਵਿੱਚ ਕਵਿਤਾ ਮੁਕਾਬਲੇ ਵਿੱਚ ਰਮਨਦੀਪ ਕੌਰ ਪਹਿਲਾ ਸਥਾਨ, ਅਨੀਤਾ ਰਾਣੀ ਦੂਸਰਾ ਅਤੇ ਪ੍ਰਨੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਸੁੰਦਰ ਲਿਖਾਈ ਵਿੱਚ ਕੋਮਲਪ੍ਰੀਤ ਕੌਰ ਤੇ ਖੁਸਪ੍ਰੀਤ ਕੌਰ ਨੇ ਪਹਿਲਾ, ਗੁਰਜੋਤ ਕੌਰ ਨੇ ਦੂਸਰਾ ਅਤੇ ਸਹਿਜਪ੍ਰੀਤ ਕੌਰ ਪੁੱਤਰੀ ਸੁਖਦੇਵ ਸਿੰਘ, ਅਰਸ਼ਦੀਪ ਕੌਰ ਪੁੱਤਰੀ ਜੱਗਾ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਪੇਂਟਿੰਗ ਮੁਕਾਬਲੇ ਵਿੱਚ ਜਸਨ ਕੌਰ ਸ.ਪ੍ਰਾ.ਸਮਾਰਟ ਸਕੂਲ ਸਹਾਰਨਾ ਪੱਤੀ ਨੇ ਪਹਿਲਾ, ਮਨਜੋਤ ਕੌਰ ਸ.ਪ੍ਰਾ.ਸਕੂਲ ਸਮਰਾਓ ਪੱਤੀ ਦੂਸਰਾ, ਨਵਜੋਤ ਸਿੰਘ ਸ.ਪ੍ਰਾ. ਸਕੂਲ ਸਮਰਾਓ ਪੱਤੀ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਜਸਰੀਤ ਕੋਰ ਸ.ਪ੍ਰਾ.ਸਕੂਲ ਧਾਲੀਵਾਲ ਪੱਤੀ ਅਤੇ ਰੋਸ਼ਨਪ੍ਰੀਤ ਕੌਰ ਸ. ਪ੍ਰਾ. ਸਕੂਲ ਰੋਝਾਂ ਪੱਤੀ ਨੂੰ ਵਿਸ਼ੇਸ਼ ਇਨਾਮ ਦਿੱਤਾ ਗਿਆ। ਕਮੇਟੀ ਵੱਲੋ ਬੱਚਿਆਂ ਨੂੰ ਦਿਲਕਸ਼ ਇਨਾਮ ਦਿੱਤੇ ਗਏ। ਇਸ ਪ੍ਰੋਗਰਾਮ ਵਿੱਚ ਮਹੰਤ ਸ਼੍ਰੀ ਅੰਮ੍ਰਿਤ ਬਣ ਜੀ ਲਾਇਬ੍ਰੇਰੀ ਲਈ ਆਰਥਿਕ ਮੱਦਦ ਕੀਤੀ ਅਤੇ ਬਲਬੀਰ ਚੰਦ ਲੌਗੋਵਾਲ ਵੱਲੋਂ ਲਿਖੀਆਂ ਕਿਤਾਬਾਂ ਲਾਇਬ੍ਰੇਰੀ ਲਈ ਭੇਟ ਕੀਤੀਆਂ। ਇਸ ਪ੍ਰੋਗਰਾਮ ਦੇ ਮੁੱਖ ਬੁਲਾਰੇ ਤਰਕਸ਼ੀਲ ਆਗੂ ਬਲਬੀਰ ਚੰਦ ਲੌਗੋਵਾਲ ਨੇ ਕਿਤਾਬਾਂ ਦਾ ਮਨੁੱਖੀ ਜ਼ਿੰਦਗੀ ਵਿੱਚ ਕੀ ਮਹੱਤਤਾ ਹੈ। ਉਹਨਾਂ ਸ਼ਹੀਦ ਭਗਤ ਸਿੰਘ ਦਾ ਕਿਤਾਬਾਂ ਨਾਲ ਲਗਾਅ ਹੋਣਾ ਵਿਸਤਾਰ ਨਾਲ ਵਿਚਾਰ ਪੇਸ਼ ਕੀਤੇ। ਇਸ ਤੋਂ ਬਿਨ੍ਹਾਂ ਗੁਰਬਿਆਸ ਸਿੰਘ ਸਰਪੰਚ ਛਾਜਲੀ, ਮਹੰਤ ਅੰਮ੍ਰਿਤ ਬਣ ਛਾਜਲੀ, ਹਰਵਿੰਦਰ ਸਿੰਘ ਮੰਡੇਰ, ਇੰਦਰਜੀਤ ਸਿੰਘ (ਬਾਵਾ ਧਾਲੀਵਾਲ) ਕੁਲਬੀਰ ਸਿੰਘ ਹੈੱਡ ਮਾਸਟਰ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਤੋਂ ਕਾਮਰੇਡ ਸ਼ੇਰ ਸਿੰਘ ਪ੍ਰਧਾਨ ਲੋਕ ਸੱਭਿਆਚਾਰਕ ਮੰਚ ਛਾਜਲੀ, ਤਾਰਾ ਸਿੰਘ,ਅਮਰੀਕ ਸਿੰਘ ਕਵੀਸ਼ਰ, ਅਮਰਜੀਤ ਸਿੰਘ,ਸੁਭਾਸ਼ ਕੁਮਾਰ, ਲਾਭ ਸਿੰਘ ਛਾਜਲਾ, ਭੀਮ ਰਾਜ, ਸਿੰਕਦਰ ਸਿੰਘ ਨਾਸਤਿਕ, ਬੀਰਬਲ ਸਿੰਘ ਛਾਜਲਾ, ਮਾਸਟਰ ਜਸਵਿੰਦਰ ਸਿੰਘ, ਮਾਸਟਰ ਬੂਟਾ ਸਿੰਘ, ਮਾਸਟਰ ਗੁਰਵਿੰਦਰ ਸਿੰਘ, ਜਸਵਿੰਦਰ ਸਿੰਘ ਬਾਰੀਆਂ, ਸੰਦੀਪ ਗੁਪਤਾ, ਮੈਡਮ ਹਰਦੀਪ ਕੌਰ, ਮੈਡਮ ਅਨੁਦੀਪ ਸ਼ਰਮਾ, ਮੈਡਮ ਸੁਖਵਿੰਦਰ ਕੌਰ, ਮਨੀਸ਼ਾ ਰਾਣੀ, ਦੀਪਕਮਲ ਸਿੰਘ, ਮਨਿੰਦਰ ਸਿੰਘ ਹਾਜ਼ਰ ਸਨ। ਸਟੇਜ ਸੈਕਟਰੀ ਦੀ ਜਿੰਮੇਵਾਰੀ ਜਸਵੀਰ ਲਾਡੀ ਪੱਤਰਕਾਰ ਨੇ ਨਿਭਾਈ।ਲਾਇਬਰੇਰੀ ਸੰਚਾਲਕ ਮਾਸਟਰ ਪ੍ਰੇਮ ਸਰੂਪ ਨੇ ਬੱਚਿਆਂ,ਬੱਚਿਆਂ ਦੇ ਮਾਪੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।

Have something to say? Post your comment

More in Education

"ਹਰ ਦਿਨ, ਇਕ ਕਦਮ ਅੱਗੇ": ਪੰਜਾਬ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਮੈਗਾ ਪੀ.ਟੀ.ਐਮ. ਵਿੱਚ 21 ਲੱਖ ਮਾਪਿਆਂ ਵੱਲੋਂ ਸ਼ਮੂਲੀਅਤ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ : ਭਗਵੰਤ ਸਿੰਘ ਮਾਨ

ਸੁਨਾਮ 'ਚ "ਆਪ" ਸਰਕਾਰ ਦੀ ਸਿਖਿਆ ਕ੍ਰਾਂਤੀ ਦਾ ਕੌੜਾ ਸੱਚ 

ਏਬੀਸੀ ਸਕੂਲ ਮਹੋਲੀ ਖੁਰਦ ਵਿਖੇ ਸ਼ਾਨਦਾਰ ਮੁਕਾਬਲੇ ਕਰਵਾਏ

ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨੇ ਨੈਸ਼ਨਲ ਫੈਡਰੇਸ਼ਨ ਕੱਪ ਵਿੱਚ ਓਵਰਆਲ ਚੈਂਪੀਅਨ ਬਣ ਕੇ ਰਚਿਆ ਇਤਿਹਾਸ।

ਫਾਰਮੇਸੀ ਪੇਪਰ ਲੀਕ ਮਾਮਲਾ : ਬਾਬਾ ਫਰੀਦ ਯੂਨੀਵਰਸਿਟੀ ਦੇ ਬਾਹਰ ਜਨਤਕ ਜਥੇਬੰਦੀਆਂ ਦਾ ਪੱਕਾ ਧਰਨਾ ਦੂਜੇ ਦਿਨ ਵੀ ਜਾਰੀ

ਕੰਪਿਊਟਰ ਟੀਚਰ 31 ਨੂੰ ਅਮਨ ਅਰੋੜਾ ਦੇ ਘਰ ਦਾ ਕਰਨਗੇ ਘਿਰਾਓ ਕਿਹਾ "ਆਪ" ਸਰਕਾਰ ਵੱਲੋਂ ਪਰੋਸਿਆ ਜਾ ਰਿਹੈ ਝੂਠ

ਕਰੰਟ ਲੱਗਣ ਨਾਲ ਪੀ.ਐਚ.ਡੀ. ਸਕਾਲਰ ਦੀ ਮੌਤ

ਅਕੇਡੀਆ ਸਕੂਲ 'ਚ ਪੰਜਾਬੀ ਵਾਦ-ਵਿਵਾਦ ਮੁਕਾਬਲਾ ਕਰਾਇਆ