Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਧੁੰਦ ‘ਚ ਸਕੂਲੀ ਬੱਚਿਆਂ ਦੀ ਸੁਰੱਖਿਆ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ

December 22, 2025 09:10 PM
SehajTimes

ਸਰਦੀਆਂ ਦੌਰਾਨ ਸਕੂਲ ਵਾਹਨਾਂ ਦੀ ਚੈਕਿੰਗ ਅਤੇ ਸੁਰੱਖਿਅਤ ਸੰਚਾਲਨ ਯਕੀਨੀ: ਡਾ. ਬਲਜੀਤ ਕੌਰ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਸਰਵੋਚ ਤਰਜੀਹ ਦਿੰਦਿਆਂ ਸਰਦੀਆਂ ਦੇ ਮੌਸਮ ਦੌਰਾਨ ਧੁੰਦ ਕਾਰਨ ਹੋਣ ਵਾਲੀਆਂ ਅਣਸੁਖਾਵੀਆਂ ਘਟਨਾਵਾਂ ਦੀ ਰੋਕਥਾਮ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਸਬੰਧੀ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਰਾਜ ਭਰ ਵਿੱਚ ਸੁਰੱਖਿਅਤ ਸਕੂਲ ਵਾਹਨ ਨੀਤੀ ਨੂੰ ਪੂਰੀ ਤਰ੍ਹਾਂ ਲਾਗੂ ਕਰਵਾਉਣ ਦੇ ਹੁਕਮ ਦਿੱਤੇ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੱਚਿਆਂ ਦੀ ਜਾਨੀ ਸੁਰੱਖਿਆ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਮਾਨ ਸਰਕਾਰ ਦੀ ਸਪਸ਼ਟ ਨੀਤੀ ਹੈ ਕਿ ਸੂਬੇ ਦਾ ਹਰ ਬੱਚਾ ਸੁਰੱਖਿਅਤ ਮਾਹੌਲ ਵਿੱਚ ਘਰ ਤੋਂ ਸਕੂਲ ਅਤੇ ਸਕੂਲ ਤੋਂ ਘਰ ਵਾਪਸ ਪਹੁੰਚੇ। ਇਸੇ ਦ੍ਰਿਸ਼ਟੀਕੋਣ ਅਧੀਨ ਸਰਦੀਆਂ ਅਤੇ ਧੁੰਦ ਦੇ ਮੌਸਮ ਦੌਰਾਨ ਸਕੂਲ ਵਾਹਨਾਂ ਨਾਲ ਸੰਬੰਧਿਤ ਸਾਰੇ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੀ ਸੇਫ਼ ਸਕੂਲ ਵਾਹਨ ਨੀਤੀ ਅਧੀਨ ਸੂਬੇ ਭਰ ਵਿੱਚ ਸਕੂਲ ਵਾਹਨਾਂ ਦੀ ਨਿਯਮਤ ਚੈਕਿੰਗ ਕੀਤੀ ਜਾਵੇਗੀ ਅਤੇ ਨੀਤੀ ਦੇ ਸਾਰੇ ਨਿਰਧਾਰਿਤ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਤੋਂ ਬਚਾਵ ਕੀਤਾ ਜਾ ਸਕੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਧੁੰਦ ਦੇ ਮੌਸਮ ਦੌਰਾਨ ਸਕੂਲ ਵਾਹਨਾਂ ਦੇ ਸੁਰੱਖਿਅਤ ਸੰਚਾਲਨ ਲਈ ਵਿਜ਼ੀਬਿਲਟੀ ਯਕੀਨੀ ਬਣਾਉਣਾ, ਵਾਹਨਾਂ ਦੀ ਗਤੀ ਘਟਾਉਣਾ, ਰਿਫਲੈਕਟਰਾਂ ਦੀ ਵਰਤੋਂ ਅਤੇ ਹੈੱਡਲਾਈਟਸ ਤੇ ਫੋਗ ਲਾਈਟਸ ਚਾਲੂ ਰੱਖਣਾ ਲਾਜ਼ਮੀ ਕੀਤਾ ਗਿਆ ਹੈ। ਇਸ ਸਬੰਧੀ ਡਰਾਈਵਰਾਂ ਅਤੇ ਸਕੂਲ ਪ੍ਰਬੰਧਕਾਂ ਨੂੰ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਸਕੂਲਾਂ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਕਿਹਾ ਕਿ ਜੇਕਰ ਧੁੰਦ ਕਾਰਨ ਸਕੂਲੀ ਵਾਹਨ ਦੇਰੀ ਨਾਲ ਸਕੂਲ ਪਹੁੰਚਦੇ ਹਨ, ਤਾਂ ਕਿਸੇ ਵੀ ਤਰ੍ਹਾਂ ਦਾ ਦਬਾਅ ਨਾ ਬਣਾਇਆ ਜਾਵੇ। ਸਥਿਤੀ ਨੂੰ ਸਮਝਦਿਆਂ ਸਕੂਲੀ ਵਾਹਨਾਂ ਵਿੱਚ ਸਫ਼ਰ ਕਰ ਰਹੇ ਬੱਚਿਆਂ ਅਤੇ ਮੁਲਾਜ਼ਮਾਂ ਦੀ ਜਾਨੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇ। ਪੰਜਾਬ ਸਰਕਾਰ ਵੱਲੋਂ ਕਿਸੇ ਵੀ ਕੀਮਤ ‘ਤੇ ਬੱਚਿਆਂ ਦੀ ਸੁਰੱਖਿਆ ਨਾਲ ਸਮਝੌਤਾ ਨਹੀਂ ਕੀਤਾ ਜਾਵੇਗਾ।

Have something to say? Post your comment

More in Chandigarh

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ