ਸੰਦੌੜ : ਸਿਵਲ ਸਰਜਨ ਮਾਲੇਰਕੋਟਲਾ ਡਾ.ਸੰਜੇ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.ਜੀ ਐੱਸ ਭਿੰਡਰ ਦੀ ਅਗਵਾਈ ਵਿੱਚ ਬਲਾਕ ਫਤਿਹਗੜ੍ਹ ਪੰਜਗਰਾਈਆਂ ਵਿਖੇ ਬੱਚਿਆਂ ਨੂੰ ਸਰਦੀ ਦੇ ਮਾੜੇ ਪ੍ਰਭਾਵਾਂ ਤੋਂ ਬਚਾਅ ਲਈ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬੀ ਈ ਈ ਹਰਪ੍ਰੀਤ ਕੌਰ ਨੇ ਦੱਸਿਆ ਕਿ ਬਲਾਕ ਦੇ ਵੱਖ ਵੱਖ ਸਿਹਤ ਕੇਂਦਰਾਂ ਵੱਲੋਂ ਆਮ ਲੋਕਾਂ, ਵਿਦਿਆਰਥੀਆਂ ਤੇ ਘਰਾਂ ਵਿੱਚ ਬੱਚਿਆਂ ਨੂੰ ਸਰਦੀ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਦੇ ਲਈ ਸਮਾਜਿਕ ਸਿਹਤ ਜਾਗਰੂਕਤਾ ਮੁਹਿੰਮ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਬਲਾਕ ਦੇ ਲੋਕ ਸਿਹਤਮੰਦ ਜੀਵਨ ਵੱਲ ਵਧ ਸਕਣ । ਇਸ ਮੌਕੇ ਸਰਕਾਰੀ ਹਾਈ ਸਕੂਲ ਮਾਣਕੀ ਵਿਖ਼ੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਬਹੁਮੰਤਵੀ ਸਿਹਤ ਕਰਮਚਾਰੀ ਰਾਜੇਸ਼ ਰਿਖੀ ਨੇ ਕਿਹਾ ਜ਼ੇਕਰ ਬੱਚਿਆਂ ਪੂਰੇ ਕੱਪੜੇ ਪਾਕੇ ਰੱਖਣੇ ਚਾਹੀਦੇ ਹਨ,ਕਿਉਂਕਿ ਅਕਸਰ ਬੱਚੇ ਖੇਡਣ ਦੇ ਲਾਲਚ ਵਿੱਚ ਬਿਨਾਂ ਗਰਮ ਕੱਪੜੇ ਪਹਿਨੇ ਅਤੇ ਬਿਨਾਂ ਸਿਰ ਢੱਕੇ ਘਰ ਤੋਂ ਬਾਹਰ ਚਲੇ ਜਾਂਦੇ ਹਨ ਜਿਸ ਨਾਲ ਸਰਦੀ ਲੱਗਣ ਦਾ ਖ਼ਤਰਾ ਬਣ ਜਾਂਦਾ ਹੈ, ਉਹਨਾਂ ਬੱਚਿਆਂ ਨੂੰ ਗਿੱਲੇ ਕੱਪੜਿਆਂ ਨੂੰ ਪਾਉਣ ਤੋਂ ਬਚਾਅ ਰੱਖਣਾ ਅਤੇ ਪੂਰੇ ਗਰਮ ਕੱਪੜੇ ਪਾਉਣ, ਬੂਟ -ਜੁਰਾਬਾਂ ਪਾ ਕੇ ਰੱਖਣ ਲਈ ਪ੍ਰੇਰਿਤ ਕੀਤਾ ਉਹਨਾਂ ਦੱਸਿਆ ਕਿ ਬੱਚਿਆਂ ਨੂੰ ਆਪਣੇ ਤੋਂ ਇੱਕ ਤਹਿ ਜਿਆਦਾ ਕੱਪੜੇ ਪਾਉਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਜ਼ੇਕਰ ਸਰਦੀ ਲੱਗਣ ਨਾਲ ਛਾਤੀ ਵਿੱਚ ਕੋਈ ਦਿੱਕਤ ਹੋਵੇ, ਸਾਹ ਲੈਣ ਵਿੱਚ ਕੋਈ ਸਮੱਸਿਆ ਹੋਵੇ ਅਤੇ ਕਿਸੇ ਵੀ ਸਿਹਤ ਸਮੱਸਿਆ ਤੇ ਸਰਕਾਰੀ ਸਿਹਤ ਕੇਂਦਰ ਵਿੱਚ ਜਾ ਕੇ ਸਿਹਤ ਸੇਵਾਵਾਂ ਲੈਣੀਆਂ ਚਾਹੀਦੀਆਂ ਹਨ ਇਸ ਮੌਕੇ ਸਕੂਲ ਇੰਚਾਰਜ ਪੰਕਜ ਧੀਮਾਨ, ਇਕਬਾਲ ਸਿੰਘ,ਮੈਡਮ ਅਮਨਦੀਪ ਕੌਰ, ਮੈਡਮ ਪ੍ਰਿਆ ਰਾਣੀ, ਅਮਨਦੀਪ ਕੌਰ ਅੰਗਰੇਜ਼ੀ ਅਧਿਆਪਕਾ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ