Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਅੰਮ੍ਰਿਤਸਰ ਵਿੱਚ ਡਰੋਨ ਰਾਹੀਂ ਭੇਜੀ 12 ਕਿਲੋਗ੍ਰਾਮ ਹੈਰੋਇਨ ਦੀ ਖੇਪ ਬਰਾਮਦ

December 24, 2025 05:19 PM
SehajTimes

ਉਨ੍ਹਾਂ ਵਿਅਕਤੀਆਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਨ੍ਹਾਂ ਵੱਲੋਂ ਸੰਭਾਵਿਤ ਤੌਰ 'ਤੇ ਇਹ ਖੇਪ ਪ੍ਰਾਪਤ ਕੀਤੀ ਜਾਣੀ ਸੀ: ਐਸਪੀ ਏਐਨਟੀਐਫ ਗੁਰਪ੍ਰੀਤ ਸਿੰਘ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਬਾਰਡਰ ਰੇਂਜ ਵੱਲੋਂ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਤਾਲਮੇਲ ਨਾਲ, ਪਿੰਡ ਡਾਲੇਕੇ, ਲੋਪੋਕੇ, ਅੰਮ੍ਰਿਤਸਰ ਨੇੜਿਓਂ ਲਗਭਗ 12.050 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਡੀਜੀਪੀ ਨੇ ਕਿਹਾ ਕਿ ਪਛਾਣੇ ਗਏ ਸੰਵੇਦਨਸ਼ੀਲ ਸਥਾਨਾਂ ਦੀ ਨਿਯਮਤ ਗਸ਼ਤ ਦੌਰਾਨ, ਡਾਲੇਕੇ ਪਿੰਡ ਦੇ ਖੇਤਰ ਨੇੜੇ ਖੇਤਾਂ ਵਿੱਚ ਡਰੋਨ ਦੀ ਮੌਜੂਦਗੀ ਬਾਰੇ ਸੂਚਨਾ ਮਿਲੀ। ਉਨ੍ਹਾਂ ਦੱਸਿਆ ਕਿ ਇਸ ਸੂਚਨਾ 'ਤੇ ਤੁਰੰਤ ਕਾਰਵਾਈ ਕਰਦਿਆਂ, ਐਸਪੀ ਗੁਰਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਏਐਨਟੀਐਫ ਦੀਆਂ ਸਾਂਝੀਆਂ ਟੀਮਾਂ ਨੇ ਸ਼ੱਕੀ ਸਥਾਨ ਦੀ ਯੋਜਨਾਬੱਧ ਤਲਾਸ਼ੀ ਲਈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ, ਪਿੰਡ ਡਾਲੇਕੇ ਨੇੜਿਓਂ ਖੇਤਾਂ ਵਿੱਚੋਂ ਹੈਰੋਇਨ ਦੀ ਇੱਕ ਖੇਪ ਬਰਾਮਦ ਕੀਤੀ ਗਈ। ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥ ਦਾ ਕੁੱਲ ਵਜ਼ਨ, ਜਿਸ ਵਿੱਚ ਪੈਕੇਜਿੰਗ ਸਮੱਗਰੀ ਵੀ ਸ਼ਾਮਲ ਹੈ, 12.050 ਕਿਲੋਗ੍ਰਾਮ ਪਾਇਆ ਗਿਆ।

ਹੋਰ ਵੇਰਵੇ ਸਾਂਝੇ ਕਰਦਿਆਂ, ਐਸਪੀ ਏਐਨਟੀਐਫ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਤਕਨੀਕੀ ਸਬੂਤਾਂ ਅਤੇ ਖੁਫੀਆ ਮਨੁੱਖੀ ਜਾਣਕਾਰੀ ਦੇ ਆਧਾਰ 'ਤੇ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਮੁੱਢਲੀ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਸ਼ੱਕੀ ਵਿਅਕਤੀਆਂ, ਜਿਨ੍ਹਾਂ ਵੱਲੋਂ ਸੰਭਾਵਿਤ ਤੌਰ 'ਤੇ ਇਹ ਖੇਪ ਪ੍ਰਾਪਤ ਕੀਤੀ ਜਾਣੀ ਸੀ, ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ, ਐਫਆਈਆਰ ਨੰਬਰ 322 ਮਿਤੀ 22/12/2025 ਨੂੰ ਥਾਣਾ ਏਐਨਟੀਐਫ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 (ਸੀ) ਅਤੇ 29 ਤਹਿਤ ਦਰਜ ਕੀਤੀ ਗਈ ਹੈ।

Have something to say? Post your comment

 

More in Majha

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ