Thursday, April 02, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Malwa

ਮੰਤਰੀ ਅਮਨ ਅਰੋੜਾ ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਹੋਏ ਨਤਮਸਤਕ 

December 24, 2025 06:09 PM
ਦਰਸ਼ਨ ਸਿੰਘ ਚੌਹਾਨ
ਸੁਨਾਮ :  ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਬੁੱਧਵਾਰ ਨੂੰ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੇ ਮੁਹੱਲਾ ਪੀਲਵਾਦ ਵਿਖੇ ਸਥਿਤ ਜੱਦੀ ਘਰ ਵਿਖੇ ਨਤਮਸਤਕ ਹੋਏ। ਉਨ੍ਹਾਂ ਆਖਿਆ ਕਿ ਮਹਾਨ ਆਜ਼ਾਦੀ ਘੁਲਾਟੀਏ, ਅਣਖੀ ਸੂਰਮੇ ਤੇ ਸੁਨਾਮ ਦੀ ਧਰਤੀ 'ਤੇ ਜਨਮ ਲੈਣ ਵਾਲੇ ਸ਼ਹੀਦ ਊਧਮ ਸਿੰਘ, ਜਿਨ੍ਹਾਂ ਨੇ ਪੰਜਾਬੀਆਂ ਦੀ ਅਣਖ-ਗ਼ੈਰਤ ਦੀ ਮਸ਼ਾਲ 21 ਸਾਲ ਆਪਣੇ ਦਿਲ 'ਚ ਬਲ਼ਦੀ ਰੱਖੀ, ਨੂੰ ਪ੍ਰਣਾਮ ਹੈ। ਆਜ਼ਾਦੀ ਲਈ ਸ਼ਹੀਦੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ। ਸ਼ਹੀਦਾਂ ਵੱਲੋਂ ਵਿਖਾਏ ਮਾਰਗ 'ਤੇ ਚੱਲ ਕੇ ਹੀ ਆਪਸੀ ਸਾਂਝ ਤੇ ਭਾਈਚਾਰਕ ਏਕਤਾ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਮਹਾਨ ਯੋਧਿਆਂ ਵੱਲੋਂ ਪਾਏ ਗਏ ਪੂਰਨੇ ਸਾਡੀ ਨੌਜਵਾਨ ਪੀੜ੍ਹੀ ਲਈ ਹਮੇਸ਼ਾਂ ਪ੍ਰੇਰਨਾ ਸਰੋਤ ਬਣੇ ਰਹਿਣਗੇ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਉਹ ਬਹਾਦਰ ਸੂਰਮੇ ਸਨ, ਜਿਨ੍ਹਾਂ ਨੇ ਜਲ੍ਹਿਆਂਵਾਲੇ ਬਾਗ ਦੇ ਖੂਨੀ ਸਾਕੇ ਦਾ ਬਦਲਾ ਲਿਆ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਾਡਾ ਇਹ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਮਹਾਨ ਸ਼ਹੀਦਾਂ ਦੇ ਵਿਖਾਏ ਰਸਤੇ 'ਤੇ ਚੱਲ ਕੇ ਇੱਕ ਨਰੋਏ ਸਮਾਜ ਦੀ ਸਿਰਜਣਾ ਕਰੀਏ। ਇਸ ਮੌਕੇ ਰਾਮ ਮੁਹੰਮਦ ਸਿੰਘ ਆਜ਼ਾਦ ਕਲੱਬ ਦੇ ਪ੍ਰਧਾਨ ਕਰਨੈਲ ਸਿੰਘ ਢੋਟ, ਸਕੱਤਰ ਬਲਜਿੰਦਰ ਸਿੰਘ ਕਾਕਾ ਠੇਕੇਦਾਰ, ਗੁਰਦਿਆਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Have something to say? Post your comment

 

More in Malwa

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਨਤੀਜਾ ਰਿਹਾ ਸ਼ਾਨਦਾਰ

ਨੌਜਵਾਨ ਭਾਰਤ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 'ਬੇਗਮਪੁਰਾ' ਸੰਕਲਪ ਵਾਲਾ ਦੇਸ਼ ਬਣਾਉਣ ਲਈ ਅੱਗੇ ਆਉਣ-ਮਨੀਸ਼ ਸਿਸੋਦੀਆ

ਸਿਮਰਨ ਕੌਰ ਢਾਡਲੀ ਨੇ ਬਣਜਾਰੇ ਦੇ ਚਰਚਿਤ ਗੀਤ ‘ਬੈਰਣ’ ਲਈ ਇੱਕ ਰੂਹਾਨੀ ਵਰਸ ਕੀਤਾ ਜਾਰੀ

ਪੰਜਾਬ ਦੇ ਨੌਜਵਾਨਾਂ ਵਿੱਚ ਬੇਅੰਤ ਸਮਰੱਥਾ: ਡਾ. ਜਗਦੀਪ ਸਿੰਘ

ਪਿੰਡ ਲੰਭਵਾਲੀ ਵਿਖੇ ਅੰਗਹੀਨਾ ਨੂੰ ਵੰਡਿਆ ਜਰੂਰੀ ਸਮਾਨ

ਕਾਂਗਰਸ ਅਤੇ ‘ਆਪ’ ਦੋਵਾਂ ਨੇ ਬੇਅਦਬੀ ’ਤੇ ਰਾਜਨੀਤੀ ਕੀਤੀ : ਸੁਖਬੀਰ ਸਿੰਘ ਬਾਦਲ

ਪੰਜਾਬੀ ਯੂਨੀਵਰਸਿਟੀ ਵਿਖੇ '12ਵਾਂ ਪੰਜ-ਰੋਜ਼ਾ ਪੰਜਾਬੀ ਯੂਨੀਵਰਸਿਟੀ ਪੁਸਤਕ ਮੇਲਾ ਅਤੇ ਸਾਹਿਤ ਉਤਸਵ' ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਵਿੱਚ ਉਮੜੇ ਜਨ ਸੈਲਾਬ ਨੇ ਹਲਕਾ ਸਨੌਰ ਵਿੱਚ ਹਡਾਣਾ ਦੀ ਜਿੱਤ ਦੇ ਦਿੱਤੇ ਸੰਕੇਤ

ਮੇਆਰ ਦਾ ਨਿਵੇਕਲਾ ਉਪਰਾਲਾ ਮੇਅਰ ਕੁੰਦਨ ਗੋਗੀਆ ਦੀ ਪ੍ਰੇਰਨਾ ਸਦਕਾ ਪਟਿਆਲਾ ਹਾਰਟ ਇੰਸਟੀਚਿਊਟ ਆਇਆ ਅੱਗੇ; ਸ਼ਹਿਰ ਦੇ ਵਿਕਾਸ ਲਈ ਦਿੱਤਾ 9.92 ਲੱਖ ਦਾ ਚੈੱਕ

ਵਾਰਡ ਨੰਬਰ 53 ਵਿੱਚ 10 ਲੱਖ ਰੁਪਏ ਦੇ ਬੀਮਾ ਕੈਂਪ ਦਾ ਆਯੋਜਨ