Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ₹68.98 ਕਰੋੜ ਦੇ ਫੰਡ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ

December 24, 2025 06:42 PM
SehajTimes

ਮੈਡੀਕਲ ਕਾਲਜਾਂ ਦੇ ਬੁਨਿਆਦੀ ਢਾਂਚੇ ਵਿੱਚ ਵੱਡੇ ਨਿਵੇਸ਼ ਨਾਲ ਪੰਜਾਬ ਮੈਡੀਕਲ ਸਿੱਖਿਆ ਦੇ ਵਿਸ਼ਵ ਪੱਧਰੀ ਕੇਂਦਰ ਵਜੋਂ ਉੱਭਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ  : ਮੈਡੀਕਲ ਕਾਲਜਾਂ ਵਿੱਚ ਲੋਕਾਂ ਨੂੰ ਮਿਆਰੀ ਇਲਾਜ ਤੇ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਮੁਹੱਈਆ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਦੀ ਕਾਇਆ-ਕਲਪ ਕਰਨ ਵਾਸਤੇ 68.98 ਕਰੋੜ ਰੁਪਏ ਦੇ ਫੰਡ ਫੌਰੀ ਜਾਰੀ ਕਰਨ ਦਾ ਆਦੇਸ਼ ਦਿੱਤਾ। ਇੱਥੇ ਅੱਜ ਮੈਡੀਕਲ ਸਿੱਖਿਆ ਦੇ ਖੋਜ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਇਨ੍ਹਾਂ ਸਹੂਲਤਾਂ ਦਾ ਵਿਸਤਾਰ ਕਰਨਾ ਸਮੇਂ ਦੀ ਲੋੜ ਸੀ ਤਾਂ ਕਿ ਲੋਕਾਂ ਨੂੰ ਵਧੀਆ ਇਲਾਜ ਦੇ ਨਾਲ-ਨਾਲ ਮੈਡੀਕਲ ਟੈਸਟਾਂ ਦੀ ਸਹੂਲਤ ਯਕੀਨੀ ਬਣੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਨੂੰ ਅਤਿ-ਆਧੁਨਿਕ ਤੇ ਵਿਸ਼ਵ ਪੱਧਰੀ ਮਸ਼ੀਨਰੀ ਨਾਲ ਲੈਸ ਕਰਨਾ ਜ਼ਰੂਰੀ ਹੈ ਤਾਂ ਕਿ ਇਹ ਮਰੀਜ਼ਾਂ ਨੂੰ ਬਿਹਤਰ ਤਰੀਕੇ ਨਾਲ ਸੇਵਾਵਾਂ ਦੇ ਸਕਣ। ਭਗਵੰਤ ਸਿੰਘ ਮਾਨ ਨੇ ਮੈਡੀਕਲ ਸਿੱਖਿਆ ਵਿਭਾਗ ਨੂੰ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਫੌਰੀ 68.98 ਕਰੋੜ ਰੁਪਏ ਜਾਰੀ ਕੀਤੇ ਜਾਣ।

ਮੁੱਖ ਮੰਤਰੀ ਨੇ ਕਿਹਾ ਕਿ 26.53 ਕਰੋੜ ਰੁਪਏ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, 28.51 ਕਰੋੜ ਰੁਪਏ ਸਰਕਾਰੀ ਮੈਡੀਕਲ ਕਾਲਜ ਪਟਿਆਲਾ, 9.43 ਕਰੋੜ ਰੁਪਏ ਡਾ. ਬੀ.ਆਰ. ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਸ.ਏ.ਐਸ. ਨਗਰ (ਮੋਹਾਲੀ) ਅਤੇ 4.51 ਕਰੋੜ ਰੁਪਏ ਪੀ.ਜੀ.ਆਈ. ਸੈਟੇਲਾਈਟ ਸੈਂਟਰ, ਫ਼ਿਰੋਜ਼ਪੁਰ ਲਈ ਤੁਰੰਤ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਆਧੁਨਿਕ ਮਸ਼ੀਨਾਂ ਤੇ ਹੋਰ ਉਪਕਰਨ ਖ਼ਰੀਦਣ ਦੇ ਨਾਲ-ਨਾਲ ਮੈਡੀਕਲ ਕਾਲਜਾਂ ਵਿੱਚ ਵਿਕਾਸ ਕਾਰਜਾਂ ਲਈ ਕੀਤੀ ਜਾਵੇ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸਾਡੀ ਸਰਕਾਰ ਪੰਜਾਬ ਨੂੰ ਦੁਨੀਆ ਭਰ ਵਿੱਚੋਂ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਵਿਕਸਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਇਲਾਜ ਤੇ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਨੂੰ ਹੋਰ ਹੁਲਾਰਾ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਮੈਡੀਕਲ ਕਾਲਜਾਂ ਵਿੱਚ ਇਹ ਕੰਮ ਸਮਾਂ-ਬੱਧ ਤੇ ਢੁਕਵੇਂ ਤਰੀਕੇ ਨਾਲ ਮੁਕੰਮਲ ਕੀਤੇ ਜਾਣ ਤਾਂ ਕਿ ਲੋਕਾਂ ਨੂੰ ਇਲਾਜ ਸਹੂਲਤਾਂ ਕਿਫ਼ਾਇਤੀ ਦਰਾਂ ਉੱਤੇ ਉਪਲਬਧ ਹੋਣ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਰਿਹਾ ਹੈ ਕਿ ਇਸ ਨੇ ਵਿਸ਼ਵ ਪੱਧਰ ਦੇ ਡਾਕਟਰ ਪੈਦਾ ਕੀਤੇ ਹਨ ਅਤੇ ਅੱਜ ਵੀ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ ਡਾਕਟਰ ਬਣਨ ਲਈ ਮੈਡੀਕਲ ਸਿੱਖਿਆ ਲੈ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਮਿਆਰੀ ਸਿੱਖਿਆ ਦੇਣਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਤਾਂ ਕਿ ਮੈਡੀਕਲ ਸਿੱਖਿਆ ਲੈ ਰਹੇ ਵਿਦਿਆਰਥੀਆਂ ਨੂੰ ਵੱਡੇ ਪੱਧਰ ਉੱਤੇ ਲਾਭ ਮਿਲੇ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਦੀ ਕਾਇਆ-ਕਲਪ ਕਰਨ ਦਾ ਇਕੋ-ਇਕ ਮਕਸਦ ਲੋਕਾਂ ਦੀ ਮਿਆਰੀ ਸਿਹਤ ਸੇਵਾਵਾਂ ਤੱਕ ਪਹੁੰਚ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਮੁੱਖ ਕਾਲਜਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਨਾਲ ਆਮ ਆਦਮੀ ਦੀ ਭਲਾਈ ਯਕੀਨੀ ਬਣੇਗੀ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਇਸ ਲੋਕ ਭਲਾਈ ਦੇ ਕਾਰਜ ਲਈ ਵਚਨਬੱਧ ਹੈ ਅਤੇ ਇਸ ਲਈ ਹਰ ਹਰਬਾ ਵਰਤਿਆ ਜਾਵੇਗਾ।

ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਵਧੀਕ ਮੁੱਖ ਸਕੱਤਰ ਅਲੋਕ ਸ਼ੇਖ਼ਰ, ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ ਤੇ ਹੋਰ ਹਾਜ਼ਰ ਸਨ।

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ