Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੈਂਕਾਂ ਲਈ ਪੈਨਸ਼ਨਰ ਸੇਵਾ ਪੋਰਟਲ ਰਜਿਸਟ੍ਰੇਸ਼ਨ ਨੂੰ ਪੂਰਾ ਕਰਨ ਲਈ ਸਮਾਂ-ਸੀਮਾ ਕੀਤੀ ਨਿਰਧਾਰਤ

December 24, 2025 06:57 PM
SehajTimes

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੈਨਸ਼ਨਰ ਸੇਵਾ ਪੋਰਟਲ 'ਤੇ ਰਾਜ ਦੇ ਪੈਨਸ਼ਨਰਾਂ ਦੀ 100% ਰਜਿਸਟ੍ਰੇਸ਼ਨ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਅੱਜ ਇਥੇ ਪੈਨਸ਼ਨ ਵੰਡਣ ਵਾਲੇ ਬੈਂਕਾਂ ਨਾਲ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਹਰੇਕ ਬੈਂਕ ਦੇ ਕੇਸ ਲੋਡ ਦੇ ਅਨੁਸਾਰ ਇਸ ਕਾਰਜ਼ ਨੂੰ ਪੂਰਾ ਕਰਨ ਲਈ ਸਮਾਂ-ਸੀਮਾਵਾਂ ਜਾਰੀ ਕੀਤੀਆਂ। ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਡਿਜੀਟਲ ਤਬਦੀਲੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲਈ ਇੱਕ ਪ੍ਰਮੁੱਖ ਤਰਜੀਹ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਸਰਕਾਰ ਦੇ ਪੈਨਸ਼ਨਰ ਸਰਕਾਰੀ ਦਫਤਰਾਂ ਵਿੱਚ ਜਾਏ ਬਿਨਾਂ ਆਪਣੇ ਘਰਾਂ ਤੋਂ ਹੀ ਜ਼ਰੂਰੀ ਸੇਵਾਵਾਂ ਤੱਕ ਪਹੁੰਚ ਕਰ ਸਕਣ। ਇਸ ਵਿਆਪਕ ਪ੍ਰਗਤੀ ਸਮੀਖਿਆ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੋਰਟਲ ਦੀ ਸ਼ੁਰੂਆਤ ਅਤੇ ਉਸ ਤੋਂ ਬਾਅਦ ਜ਼ਿਲ੍ਹਾ ਪੱਧਰੀ 'ਸੇਵਾ ਮੇਲਿਆਂ' ਤੋਂ ਬਾਅਦ 1,11,233 ਪੈਨਸ਼ਨਰਾਂ ਪਹਿਲਾਂ ਹੀ ਆਪਣਾ ਈ-ਕੇਵਾਈਸੀ ਸਫਲਤਾਪੂਰਵਕ ਪੂਰਾ ਕਰ ਚੁੱਕੇ ਹਨ ਅਤੇ ਇਸ ਰਫ਼ਤਾਰ ਨੂੰ ਹੋਰ ਤੇਜ਼ ਕਰਨ ਦੀ ਲੋੜ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਸਾਰੇ ਪੈਨਸ਼ਨਰ ਇਸ ਸੇਵਾ ਲਈ ਰਜਿਸਟਰ ਹੋ ਸਕਣ। ਉਨ੍ਹਾਂ ਨੇ ਬੈਂਕ ਅਧਿਕਾਰੀਆਂ ਨੂੰ ਸੇਵਾਮੁਕਤ ਪੈਨਸ਼ਨਰਾਂ ਦੀ ਸਹਾਇਤਾ ਲਈ ਸਰਗਰਮ ਭੂਮਿਕਾ ਨਿਭਾਉਣ ਦੇ ਨਿਰਦੇਸ਼ ਦਿੱਤੇ, ਖਾਸ ਤੌਰ 'ਤੇ ਬ੍ਰਾਂਚ ਮੈਨੇਜਰਾਂ ਨੂੰ ਉਨ੍ਹਾਂ ਬਜ਼ੁਰਗ ਪੈਨਸ਼ਨਰਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਜੋ ਡਿਜੀਟਲ ਇੰਟਰਫੇਸ ਤੋ ਜਾਣੂੰ ਨਹੀਂ ਹਨ। ਵਿੱਤ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਬੈਂਕ ਪੱਧਰ 'ਤੇ ਕੋਈ ਵੀ ਲਾਪਰਵਾਹੀ ਜਾਂ ਤਕਨੀਕੀ ਰੁਕਾਵਟ ਜੋ ਇਸ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਰੁਕਾਵਟ ਪਾਉਂਦੀ ਹੈ, ਪ੍ਰਤੀ ਸਖ਼ਤ ਜਵਾਬਦੇਹੀ ਯਕੀਨੀ ਬਣਾਈ ਜਾਵੇਗੀ।

ਇਸ ਸਬੰਧੀ ਚਿੰਤਾਵਾਂ ਨੂੰ ਸੰਬੋਧਿਤ ਕਰਦੇ ਹੋਏ ਵਿੱਤ ਮੰਤਰੀ ਚੀਮਾ ਨੇ ਭਰੋਸਾ ਦਿਵਾਇਆ ਕਿ ਇਸ ਲਾਜ਼ਮੀ ਰਜਿਸਟ੍ਰੇਸ਼ਨ ਪੜਾਅ ਦੌਰਾਨ ਪੈਨਸ਼ਨ ਵੰਡ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹੇਗੀ। ਵਿੱਤ ਮੰਤਰੀ ਨੇ ਮੀਟਿੰਗ ਦੀ ਸਮਾਪਤੀ ਮੌਕੇ ਇਸ ਯੋਜਨਾ ਵਿੱਚ ਸ਼ਾਮਿਲ ਸਾਰੇ ਭਾਈਵਾਲਾਂ ਨੂੰ ਪੰਜਾਬ ਨੂੰ ਡਿਜੀਟਲ ਭਲਾਈ ਸੇਵਾਵਾਂ ਵਿੱਚ ਇੱਕ ਮੋਹਰੀ ਬਣਾਉਣ ਲਈ ਮਿਸ਼ਨ-ਮੋਡ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਕਿ ਸੂਬੇ ਦੇ 3.15 ਲੱਖ ਪੈਨਸ਼ਨਰਾਂ ਨੂੰ ਇਹ ਸਹੂਲਤ ਬਿਨਾ ਕਿਸੇ ਰੁਕਾਵਟ ਜਾਂ ਮੁਸ਼ਕਲ ਦੇ ਮੁਹੱਈਆ ਕਰਵਾਈ ਜਾ ਸਕੇ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਵਿੱਤ ਆਲੋਕ ਸ਼ੇਖਰ, ਡਾਇਰੈਕਟਰ ਖਜ਼ਾਨਾ ਅਰਵਿੰਦ ਕੇ. ਐਮ.ਕੇ. ਅਤੇ ਵਧੀਕ ਡਾਇਰੈਕਟਰ ਖਜ਼ਾਨਾ ਸਿਮਰਜੀਤ ਕੌਰ ਮੌਜੂਦ ਸਨ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ