Saturday, November 21, 2026
BREAKING NEWS
• ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

Sports

ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 31 ਦਸੰਬਰ ਨੂੰ

December 25, 2025 07:54 PM
SehajTimes

ਚੰਡੀਗੜ੍ਹ : ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 12 ਤੋਂ 16 ਜਨਵਰੀ, 2026 ਤੱਕ ਟੇਬਲ ਟੈਨਿਸ ਹਾਲ, ਸੈਕਟਰ-23, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਪੰਜਾਬ ਦੀ ਪੁਰਸ਼ ਤੇ ਮਹਿਲਾ ਟੇਬਲ ਟੈਨਿਸ ਟੀਮਾਂ ਲਈ ਟਰਾਇਲ 31 ਦਸੰਬਰ ਨੂੰ ਪੋਲੋ ਗਰਾਊਂਡ ਪਟਿਆਲਾ ਵਿਖੇ ਸਵੇਰੇ 11 ਵਜੇ ਲਏ ਜਾਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

Have something to say? Post your comment

More in Sports

ਆਈਸੀਸੀ ਪੁਰਸ਼ ਚੈਂਪੀਅਨਜ਼ ਟਰਾਫ਼ੀ 2029 ਦੀ ਮੇਜ਼ਬਾਨੀ ਕਰੇਗਾ ਭਾਰਤ : ਆਈਸੀਸੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ

ਭਾਰਤ ਵੱਡੀ ਜਿੱਤ ਨਾਲ ਫਾਈਨਲ 'ਚ ਪੁੱਜਾ, ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ

ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਨਾਕ ਆਊਟ ਮੁਕਾਬਲਿਆਂ ਲਈ ਮੋਹਾਲੀ ਤਿਆਰ, ਸੈਮੀ ਫ਼ਾਈਨਲ 4 ਨਵੰਬਰ ਨੂੰ

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ 2026 ਭਾਰਤ ਨੇ ਦੱਖਣੀ ਕੋਰੀਆ ਨੂੰ 8-0 ਨਾਲ ਹਰਾ ਕੇ ਆਖ਼ਰੀ ਲੀਗ ਮੈਚ ਜਿੱਤਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਹਾਕੀ ਪ੍ਰਤੀ ਪਿਆਰ ਅਤੇ ਉਨ੍ਹਾਂ ਦਾ ਨਿੱਘਾ ਸੱਦਾ ਮੈਨੂੰ ਜਲੰਧਰ ਲੈ ਆਇਆ: ਡੱਚ ਹਾਕੀ ਦਿੱਗਜ ਫਲੋਰਿਸ ਯਾਨ ਬੋਵੇਲੈਂਡਰ

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ; ਹਰਮਨਪ੍ਰੀਤ ਸਿੰਘ ਦੀ ਹੈਟ੍ਰਿਕ ਨਾਲ ਭਾਰਤ ਦੀ ਲਗਾਤਾਰ ਚੌਥੀ ਜਿੱਤ

ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਜਲੰਧਰ ’ਚ ਦਰਸ਼ਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਦੱਸਿਆ ’ਬੇਮਿਸਾਲ