Thursday, December 25, 2025

Chandigarh

ਉਦਯੋਗ ਅਤੇ ਵਣਜ ਵਿਭਾਗ: ਸਾਲ 2025 ਦਾ ਲੇਖਾ-ਜੋਖਾ

December 25, 2025 08:18 PM
SehajTimes

5 ਲੱਖ ਤੋਂ ਵੱਧ ਰੋਜ਼ਗਾਰ ਦੇ ਮੌਕੇ ਸਿਰਜੇ ਗਏ
ਮੋਹਾਲੀ ਵਿਖੇ 13-15 ਮਾਰਚ ਤੱਕ ਕਰਵਾਇਆ ਜਾਵੇਗਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026
ਸਾਲ 2025 ਦੌਰਾਨ ਦੇਸ਼ਾਂ-ਵਿਦੇਸ਼ਾਂ ਵਿੱਚ ਸਫ਼ਲ ਰੋਡ ਸ਼ੋਅ ਕੀਤੇ
ਨਵੇਂ ਨਿਵੇਸ਼ਾਂ ਲਈ ਸਾਰੀਆਂ ਮਨਜ਼ੂਰੀਆਂ 5 ਤੋਂ 45 ਦਿਨਾਂ ਅੰਦਰ ਕੀਤੀਆਂ ਜਾ ਰਹੀਆਂ ਹਨ ਪ੍ਰਦਾਨ
ਭਾਰਤ ਸਰਕਾਰ ਨੇ ਕਾਰੋਬਾਰ ਕਰਨ ਵਿੱਚ ਸੌਖ ਲਈ ਪੰਜਾਬ ਨੂੰ "ਟੌਪ ਅਚੀਵਰ" ਦਾ ਦਿੱਤਾ ਦਰਜਾ
ਕਰਜ਼ਿਆਂ 'ਤੇ ਹਾਈਪੋਥੀਕੇਸ਼ਨ ਅਤੇ ਰਜਿਸਟ੍ਰੇਸ਼ਨ ਖਰਚਿਆਂ ਵਿੱਚ ਕੀਤੀ ਭਾਰੀ ਕਮੀ
ਉੱਚ ਨਿਵੇਸ਼ ਸੀਮਾਵਾਂ ਅਤੇ ਤੁਰੰਤ ਪ੍ਰਵਾਨਗੀਆਂ ਨਾਲ ਆਰ.ਟੀ.ਬੀ. ਐਕਟ 2.0 ਕੀਤਾ ਲਾਂਚ

ਚੰਡੀਗੜ੍ਹ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਕਿਹਾ ਕਿ 'ਆਪ' ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਹੁਣ ਤੱਕ ਪੰਜਾਬ ਰਾਜ ਵਿੱਚ 1.50 ਲੱਖ ਕਰੋੜ ਰੁਪਏ (ਲਗਭਗ 19 ਬਿਲੀਅਨ ਅਮਰੀਕੀ ਡਾਲਰ) ਦਾ ਨਿਵੇਸ਼ ਹੋਇਆ ਹੈ, ਜਿਸ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ ਪੰਜ ਲੱਖ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਨਤੀਜੇ ਪੰਜਾਬ ਨੂੰ ਨਿਵੇਸ਼ਕਾਂ ਲਈ ਇੱਕ ਪਸੰਦੀਦਾ ਸਥਾਨ ਅਤੇ ਇੱਕ ਮੋਹਰੀ ਉਦਯੋਗਿਕ ਹੱਬ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ 5 ਮਹੀਨਿਆਂ ਵਿੱਚ ਪੰਜਾਬ ਵਿੱਚ ਐਚ.ਪੀ.ਸੀ.ਐਲ. ਮਿੱਤਲ ਐਨਰਜੀ ਲਿਮ. (ਐਚ.ਐਮ.ਈ.ਐਲ.) ਵੱਲੋਂ 2,600 ਕਰੋੜ ਰੁਪਏ, ਵਰਧਮਾਨ ਸਟੀਲਜ਼ ਵੱਲੋਂ 3,000 ਕਰੋੜ ਰੁਪਏ, ਟ੍ਰਾਈਡੈਂਟ ਗਰੁੱਪ ਵੱਲੋਂ 2,000 ਕਰੋੜ ਰੁਪਏ, ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮ. ਵੱਲੋਂ 1,400 ਕਰੋੜ ਰੁਪਏ, ਹੈਪੀ ਫੋਰਜਿੰਗਜ਼ ਲਿਮ. ਵੱਲੋਂ 1,000 ਕਰੋੜ ਰੁਪਏ, ਵੇਰਕਾ ਬੇਵਰੇਜਜ਼ ਪ੍ਰਾਈਵੇਟ ਲਿਮ. ਵੱਲੋਂ 987 ਕਰੋੜ ਰੁਪਏ, ਫੋਰਟਿਸ ਹੈਲਥਕੇਅਰ (ਮੋਹਾਲੀ) ਵੱਲੋਂ 900 ਕਰੋੜ ਰੁਪਏ, ਅੰਬਰ ਐਂਟਰਪ੍ਰਾਈਜ਼ਿਜ਼ ਇੰਡੀਆ ਲਿਮਟਿਡ ਵੱਲੋਂ 500 ਕਰੋੜ ਰੁਪਏ, ਇਨਫੋਸਿਸ ਲਿਮ. ਵੱਲੋਂ 285 ਕਰੋੜ ਰੁਪਏ, ਟੋਪਨ ਸਪੈਸ਼ਲਿਟੀ ਫਿਲਮਜ਼ ਪ੍ਰਾਈਵੇਟ ਲਿਮ. ਵੱਲੋਂ 300–400 ਕਰੋੜ ਰੁਪਏ ਦੇ ਪ੍ਰਮੁੱਖ ਨਿਵੇਸ਼ ਐਲਾਨੇ ਗਏ ਹਨ।

ਭਵਿੱਖੀ ਕਦਮਾਂ ਬਾਰੇ ਦੱਸਦਿਆਂ ਉਦਯੋਗ ਮੰਤਰੀ ਨੇ ਕਿਹਾ ਕਿ 6ਵਾਂ ਪੰਜਾਬ ਪ੍ਰੋਗਰੈਸਿਵ ਇਨਵੈਸਟਰ ਸੰਮੇਲਨ-2026 ਮੋਹਾਲੀ ਵਿਖੇ 13 ਤੋਂ 15 ਮਾਰਚ, 2026 ਨੂੰ ਕਰਵਾਇਆ ਜਾਵੇਗਾ, ਜਿਸ ਨਾਲ ਸੂਬੇ ਵਿੱਚ ਉਦਯੋਗਿਕ-ਪੱਖੀ ਮਾਹੌਲ ਸਿਰਜਣ ਨੂੰ ਵੱਡਾ ਹੁਲਾਰਾ ਮਿਲੇਗਾ।

ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਮੁੱਖ ਮੰਤਰੀ ਵੱਲੋਂ ਜਪਾਨ ਅਤੇ ਦੱਖਣੀ ਕੋਰੀਆ ਦੇ ਟੋਕੀਓ, ਓਸਾਕਾ ਅਤੇ ਸਿਓਲ ਦੇ ਕੀਤੇ ਦੌਰੇ ਵੀ ਸਫ਼ਲ ਰਹੇ ਅਤੇ ਇਸ ਨਾਲ ਕਈ ਨਵੇਂ ਨਿਵੇਸ਼ ਆਉਣ ਦੀ ਉਮੀਦ ਹੈ, ਜਿਸ ਨਾਲ ਵਿਦੇਸ਼ੀ ਉੱਦਮੀਆਂ ਲਈ ਨਵੇਂ ਰਾਹ ਖੁੱਲ੍ਹਣਗੇ। ਨਿਵੇਸ਼ਾਂ ਨੂੰ ਹੋਰ ਸੁਵਿਧਾਜਨਕ ਬਣਾਉਣ ਲਈ, ਸੂਬਾ ਸਰਕਾਰ ਵੱਲੋਂ ਸਾਰੀਆਂ ਉਦਯੋਗਿਕ ਪ੍ਰਵਾਨਗੀਆਂ 5 ਤੋਂ 45 ਦਿਨਾਂ ਅੰਦਰ ਦਿੱਤੀਆਂ ਜਾ ਰਹੀਆਂ ਹਨ।

ਉਨ੍ਹਾਂ ਅੱਗੇ ਕਿਹਾ ਕਿ ਭਾਰਤ ਸਰਕਾਰ ਦੁਆਰਾ ਪੰਜਾਬ ਨੂੰ ਬਿਜ਼ਨਸ ਰਿਫਾਰਮਜ਼ ਐਕਸ਼ਨ ਪਲਾਨ (ਬੀ.ਆਰ.ਏ.ਪੀ.)-2024 ਅਧੀਨ "ਟੌਪ ਅਚੀਵਰ" ਦਾ ਦਰਜਾ ਦਿੱਤਾ ਗਿਆ ਹੈ। ਉਦਯੋਗਾਂ ਅਤੇ ਵਪਾਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਸੂਬੇ ਨੇ ਕੁੱਲ ਕਰਜ਼ੇ ਦੀ ਰਕਮ 'ਤੇ ਯਕਮੁਸ਼ਤ 0.25 ਫ਼ੀਸਦ ਸਟੈਂਪ ਡਿਊਟੀ ਸ਼ੁਰੂ ਕੀਤੀ ਹੈ, ਜਿਸ ਵਿੱਚ ਸਾਰੇ ਸਬੰਧਤ ਖ਼ਰਚੇ ਸ਼ਾਮਲ ਹੋਣਗੇ ਅਤੇ ਇਸ ਦੀ ਸੀਮਾ 5 ਲੱਖ ਰੁਪਏ ਤੱਕ ਸੀਮਤ ਕੀਤੀ ਗਈ ਹੈ। ਇਸ ਤੋਂ ਇਲਾਵਾ ਇਕੁਇਟੇਬਲ ਮੌਰਗੇਜ 'ਤੇ ਰਜਿਸਟ੍ਰੇਸ਼ਨ ਫ਼ੀਸ 1,00,000 ਰੁਪਏ ਤੋਂ ਘਟਾ ਕੇ 1,000 ਰੁਪਏ ਕਰ ਦਿੱਤੀ ਗਈ ਹੈ।

ਪੰਜਾਬ ਰਾਈਟ ਟੂ ਬਿਜ਼ਨਸ ਐਕਟ, 2020 ਵਿੱਚ ਕੀਤੀਆਂ ਸੋਧਾਂ ਸਦਕਾ ਹੁਣ 5 ਤੋਂ 18 ਦਿਨਾਂ ਦੇ ਅੰਦਰ-ਅੰਦਰ ਸਿਧਾਂਤਕ ਮਨਜ਼ੂਰੀਆਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਯੋਗ ਉੱਦਮੀ ਸਵੈ-ਘੋਸ਼ਣਾ ਦੇ ਕੇ ਆਪਣਾ ਵਪਾਰ ਸ਼ੁਰੂ ਜਾਂ ਇਸ ਦਾ ਵਿਸਥਾਰ ਕਰ ਸਕਦੇ ਹਨ। ਇਸ ਸਬੰਧੀ ਲਗਭਗ 2,000 ਯੂਨਿਟਾਂ ਨੂੰ ਪਹਿਲਾਂ ਹੀ ਅਜਿਹੀਆਂ ਮਨਜ਼ੂਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਮਨਜ਼ੂਰਸ਼ੁਦਾ ਜ਼ੋਨਾਂ ਵਿੱਚ ਸਟੈਂਡ ਅਲੋਨ ਉਦਯੋਗਾਂ ਸਬੰਧੀ ਜ਼ਰੂਰਤਾਂ ਨੂੰ ਖ਼ਤਮ ਕਰਕੇ ਸੀ.ਐਲ.ਯੂ. ਪ੍ਰਕਿਰਿਆ ਨੂੰ ਵੀ ਸਰਲ ਬਣਾਇਆ ਗਿਆ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਭਵਿੱਖੀ ਸੈਕਟਰ-ਵਿਸ਼ੇਸ਼ ਉਦਯੋਗਿਕ ਨੀਤੀ ਘੜ੍ਹਨ ਲਈ ਉਦਯੋਗਾਂ ਤੋਂ ਸਲਾਹ-ਮਸ਼ਵਰਾ ਲੈਣ ਵਾਸਤੇ 24 ਵਿਸ਼ੇਸ਼ ਸੈਕਟਰਲ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਹਰੇਕ ਕਮੇਟੀ ਦੀ ਪ੍ਰਧਾਨਗੀ ਸਬੰਧਤ ਖੇਤਰ ਦੇ ਉੱਘੇ ਉਦਯੋਗਪਤੀ ਵੱਲੋਂ ਕੀਤੀ ਜਾਂਦੀ ਹੈ। ਇਸ ਸਬੰਧੀ ਸਾਰੀਆਂ ਕਮੇਟੀਆਂ ਵੱਲੋਂ ਰਿਪੋਰਟਾਂ ਜਮ੍ਹਾਂ ਕਰ ਦਿੱਤੀਆਂ ਗਈਆਂ ਹਨ ਅਤੇ ਇੱਕ ਨਵੀਂ ਤੇ ਮਜ਼ਬੂਤ ਉਦਯੋਗਿਕ ਨੀਤੀ ਤਿਆਰ ਕੀਤੀ ਜਾ ਰਹੀ ਹੈ। ਇਹ ਨੀਤੀ ਜਨਵਰੀ 2026 ਤੱਕ ਜਾਰੀ ਕਰ ਦਿੱਤੀ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਮੁਹਾਲੀ, ਬਠਿੰਡਾ, ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਗੋਬਿੰਦਗੜ੍ਹ ਅਤੇ ਖੰਨਾ ਵਿੱਚ “ਰਾਈਜ਼ਿੰਗ ਪੰਜਾਬ –ਸੁਝਾਅ ਤੋਂ ਹੱਲ ਤੱਕ” ਲੜੀ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਨੀਤੀ ਤਿਆਰ ਕਰਨ ਲਈ ਉਦਯੋਗਾਂ ਦੀ ਸਿੱਧੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾ ਸਕੇਗਾ। ਮੁੱਖ ਮੰਤਰੀ ਦੀ ਅਗਵਾਈ ਹੇਠ ਨਵੀਂ ਦਿੱਲੀ, ਗੁਰੂਗ੍ਰਾਮ, ਬੈਂਗਲੁਰੂ, ਚੇਨਈ ਅਤੇ ਹੈਦਰਾਬਾਦ ਵਿੱਚ ਆਊਟਰੀਚ ਡੈਲੀਗੇਸ਼ਨ ਦੀਆਂ ਮੀਟਿੰਗ ਕਰਵਾਈਆਂ ਗਈਆਂ ਹਨ।

ਪੰਜਾਬ ਸਰਕਾਰ ਵੱਲੋਂ ਮੌਜੂਦਾ ਨੀਤੀ ਤਹਿਤ ਆਕਰਸ਼ਕ ਪ੍ਰੋਤਸਾਹਨ ਦੀ ਪੇਸ਼ਕਸ਼ ਕੀਤੀ ਗਈ ਹੈ, ਜਿਸ ਵਿੱਚ ਐਸ.ਜੀ.ਐਸ.ਟੀ. ਦੀ ਅਦਾਇਗੀ, ਬਿਜਲੀ ਕਰ ਅਤੇ ਸਟੈਂਪ ਡਿਊਟੀ ਤੋਂ ਛੋਟਾਂ ਅਤੇ ਐਮ.ਐਸ.ਐਮ.ਈਜ਼. ਲਈ ਵਿਸ਼ੇਸ਼ ਪ੍ਰੋਤਸਾਹਨ ਸ਼ਾਮਲ ਹਨ। ਮਾਰਚ 2022 ਤੋਂ ਹੁਣ ਤੱਕ 1,145 ਇਕਾਈਆਂ ਨੂੰ 29,933 ਕਰੋੜ ਰੁਪਏ ਦੇ ਵਿੱਤੀ ਪ੍ਰੋਤਸਾਹਨ ਜਾਰੀ ਕੀਤੇ ਗਏ ਹਨ।

ਉਦਯੋਗ ਮੰਤਰੀ ਨੇ ਕਿਹਾ ਕਿ ਲਗਭਗ ਤਿੰਨ ਦਹਾਕਿਆਂ ਤੋਂ ਲੰਬਿਤ ਉਦਯੋਗਾਂ ਦੀਆਂ ਮੰਗਾਂ ਦਾ ਹੱਲ ਕਰਦਿਆਂ ਮੌਜੂਦਾ ਅਲਾਟੀਆਂ ਲਈ ਦੰਡ ਵਿਆਜ ਵਿੱਚ 100 ਫ਼ੀਸਦ ਅਤੇ ਸਾਧਾਰਨ ਵਿਆਜ ਵਿੱਚ 8 ਫ਼ੀਸਦ ਦੀ ਛੋਟ ਦੇ ਨਾਲ ਇੱਕ ਓ.ਟੀ.ਐਸ. ਸਕੀਮ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਲੀਜ਼ਹੋਲਡ ਤੋਂ ਫਰੀਹੋਲਡ ਵਿੱਚ ਤਬਦੀਲੀ, ਪਲਾਟ ਫਰੈਗਮੈਂਟੇਸ਼ਨ, ਸਬਡਵੀਜਨ ਅਤੇ ਰੀਆਰਗਨਾਈਜੇਸ਼ਨ ਸਬੰਧੀਆਂ ਨੀਤੀਆਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਇੱਕ ਅਪੀਲ ਅਥਾਰਟੀ ਦਾ ਗਠਨ ਵੀ ਕੀਤਾ ਗਿਆ ਹੈ।

Have something to say? Post your comment

 

More in Chandigarh

‘ਯੁੱਧ ਨਸ਼ਿਆਂ ਵਿਰੁੱਧ’: 299ਵੇਂ ਦਿਨ, ਪੰਜਾਬ ਪੁਲਿਸ ਵੱਲੋਂ 115 ਨਸ਼ਾ ਤਸਕਰ ਗ੍ਰਿਫ਼ਤਾਰ

ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਕ੍ਰਿਸਮਸ ਦੀ ਵਧਾਈ

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ 1,350 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਭਰ ਵਿੱਚ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼

'ਯੁੱਧ ਨਸ਼ਿਆਂ ਵਿਰੁੱਧ’ ਦੇ 298ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.7 ਕਿਲੋ ਹੈਰੋਇਨ ਸਮੇਤ 122 ਨਸ਼ਾ ਤਸਕਰ ਕਾਬੂ

ਆਮ ਆਦਮੀ ਦੀ ਭਲਾਈ ਲਈ ਹਰ ਸੰਭਵ ਕੋਸ਼ਿਸ਼ ਕਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਲ ਇੰਡੀਆ ਤੇ ਕੇਂਦਰੀ ਸੇਵਾਵਾਂ ਦੇ ਅਧਿਕਾਰੀਆਂ ਨੂੰ ਅਪੀਲ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੈਂਕਾਂ ਲਈ ਪੈਨਸ਼ਨਰ ਸੇਵਾ ਪੋਰਟਲ ਰਜਿਸਟ੍ਰੇਸ਼ਨ ਨੂੰ ਪੂਰਾ ਕਰਨ ਲਈ ਸਮਾਂ-ਸੀਮਾ ਕੀਤੀ ਨਿਰਧਾਰਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ₹68.98 ਕਰੋੜ ਦੇ ਫੰਡ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ

ਵਿਜੀਲੈਂਸ ਬਿਊਰੋ ਵੱਲੋਂ 1500 ਰੁਪਏ ਰਿਸ਼ਵਤ ਲੈਂਦੇ ਕੀਤਾ ਪ੍ਰਾਈਵੇਟ ਕਰਿੰਦੇ ਨੂੰ ਕਾਬੂ

ਧੁੰਦ ‘ਚ ਸਕੂਲੀ ਬੱਚਿਆਂ ਦੀ ਸੁਰੱਖਿਆ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ