Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

314 ਕਰੋੜ ਦੀ ਸਹਾਇਤਾ ਨਾਲ ਅਨਾਥ ਤੇ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ : ਡਾ. ਬਲਜੀਤ ਕੌਰ

December 26, 2025 02:10 PM
SehajTimes

ਬੱਚਿਆਂ ਦੀ ਭਲਾਈ ਮਾਨ ਸਰਕਾਰ ਦੀ ਪਹਿਲੀ ਤਰਜੀਹ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਆਸ਼ਰਿਤ ਅਤੇ ਅਨਾਥ ਬੱਚਿਆਂ ਦੇ ਸੁਰੱਖਿਅਤ, ਸਨਮਾਨਤ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਸੂਬੇ ਦੇ ਆਸ਼ਰਿਤ ਅਤੇ ਅਨਾਥ ਬੱਚਿਆਂ ਲਈ 314.22 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਨਾਲ ਹਜ਼ਾਰਾਂ ਬੱਚਿਆਂ ਦੇ ਜੀਵਨ ਵਿੱਚ ਸੁਰੱਖਿਆ ਅਤੇ ਸਥਿਰਤਾ ਆਈ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੇ 2 ਲੱਖ 37 ਹਜ਼ਾਰ 406 ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਨਿਯਮਿਤ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਤਾਂ ਜੋ ਇਹ ਬੱਚੇ ਆਰਥਿਕ ਸਹਾਰੇ ਨਾਲ ਪੜ੍ਹ-ਲਿਖ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਸਕਣ ਅਤੇ ਆਤਮ-ਨਿਰਭਰ ਜੀਵਨ ਵੱਲ ਅੱਗੇ ਵਧ ਸਕਣ।


ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ਰਿਤ ਅਤੇ ਅਨਾਥ ਬੱਚੇ ਸਿਰਫ਼ ਸਰਕਾਰੀ ਅੰਕੜੇ ਨਹੀਂ, ਸਗੋਂ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਬੱਚਾ ਮਜ਼ਬੂਰੀ, ਅਣਗਹਿਲੀ ਜਾਂ ਆਰਥਿਕ ਕਮਜ਼ੋਰੀ ਕਾਰਨ ਆਪਣੀ ਪੜ੍ਹਾਈ ਅਤੇ ਸੁਪਨਿਆਂ ਤੋਂ ਵੰਝਿਤ ਨਾ ਰਹੇ। ਪੰਜਾਬ ਸਰਕਾਰ ਹਰ ਅਜਿਹੇ ਬੱਚੇ ਦੇ ਨਾਲ ਸੰਵੇਦਨਸ਼ੀਲਤਾ ਅਤੇ ਜ਼ਿੰਮੇਵਾਰੀ ਨਾਲ ਖੜੀ ਹੈ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਉਹ ਬੱਚੇ ਲੈ ਸਕਦੇ ਹਨ ਜੋ 21 ਸਾਲ ਤੋਂ ਘੱਟ ਉਮਰ ਦੇ ਹਨ ਅਤੇ ਜਿਨ੍ਹਾਂ ਦੇ ਮਾਤਾ-ਪਿਤਾ ਜਾਂ ਤਾਂ ਦੋਵੇਂ ਨਹੀਂ ਰਹੇ, ਜਾਂ ਦੋਵੇਂ ਘਰੋਂ ਗੈਰ-ਹਾਜ਼ਰ ਹਨ, ਜਾਂ ਸਰੀਰਕ ਅਤੇ ਮਾਨਸਿਕ ਤੌਰ ’ਤੇ ਅਸਮਰੱਥ ਹੋਣ ਕਾਰਨ ਪਰਿਵਾਰ ਦੀ ਦੇਖਭਾਲ ਕਰਨ ਵਿੱਚ ਅਸਮਰੱਥ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਨ ਸਰਕਾਰ ਦੀ ਇਹ ਪਹਿਲ ਕੇਵਲ ਵਿੱਤੀ ਮਦਦ ਤੱਕ ਸੀਮਿਤ ਨਹੀਂ, ਸਗੋਂ ਇਹ ਸੂਬੇ ਦੇ ਹਰ ਬੱਚੇ ਨੂੰ ਸੁਰੱਖਿਅਤ, ਸਨਮਾਨਤ ਅਤੇ ਸੁਨਿਹਰੇ ਭਵਿੱਖ ਵੱਲ ਲਿਜਾਣ ਦੀ ਸਪਸ਼ਟ ਅਤੇ ਦ੍ਰਿੜ਼ ਵਚਨਬੱਧਤਾ ਨੂੰ ਦਰਸਾਉਂਦੀ ਹੈ।

Have something to say? Post your comment

 

More in Chandigarh

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ

ਮੋਰਿੰਡਾ ਇਲਾਕੇ ਦੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ