Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰ

December 26, 2025 08:53 PM
SehajTimes

ਜੇਲ੍ਹਾਂ ਲਈ 126 ਕਰੋੜ ਰੁਪਏ ਦੀ ਲਾਗਤ ਨਾਲ ਏ.ਆਈ. ਅਧਾਰਿਤ ਸੀ.ਸੀ.ਟੀ.ਵੀ.,ਐਕਸਰੇ ਬੈਗੇਜ ਸਕੈਨਰ ਆਦਿ ਉੱਪਕਰਨ ਖ਼ਰੀਦਣ ਦੀ ਪ੍ਰਕਿਰਿਆ ਜਾਰੀ

ਚੰਡੀਗੜ੍ਹ : ਪੰਜਾਬ ਜੇਲ੍ਹ ਵਿਭਾਗ ਨੇ ਅੱਜ ਆਪਣੀ ਸਾਲ-ਅੰਤ ਪ੍ਰਾਪਤੀ ਰਿਪੋਰਟ ਜਾਰੀ ਕਰਦਿਆਂ ਵਿਭਿੰਨ ਪਹਿਲਕਦਮੀਆਂ ਨੂੰ ਉਜਾਗਰ ਕੀਤਾ ਹੈ, ਜਿਨ੍ਹਾਂ ਨੇ ਸੂਬੇ ਦੀਆਂ ਸੁਧਾਰ ਸਹੂਲਤਾਂ ਨੂੰ ਪੁਨਰਵਾਸ, ਸਥਿਰਤਾ ਅਤੇ ਆਧੁਨਿਕ ਸੁਰੱਖਿਆ ਦੇ ਕੇਂਦਰਾਂ ਵਿੱਚ ਬਦਲ ਦਿੱਤਾ ਹੈ।

ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਜੇਲ੍ਹ ਵਿਭਾਗ ਅੰਦਰ ਆਪਣੀਆਂ ਮਾਨਵਪੱਖੀ ਪਹਿਲਕਦਮੀਆਂ ਦਾ ਵਿਸਥਾਰ ਕਰਨ, ਤਕਨਾਲੋਜੀ ਰਾਹੀਂ ਸੁਰੱਖਿਆ ਵਧਾਉਣ, ਅਤੇ ਕੈਦੀਆਂ ਨੂੰ ਹੁਨਰਾਮੰਦ ਬਣਾਉਣ ਲਈ ਕਿੱਤਾਮੁਖੀ ਸਿਖਲਾਈ ਨੂੰ ਵਧਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਚਾਲੂ ਵਰ੍ਹੇ ਦੌਰਾਨ ਪੰਜਾਬ ਦੀਆਂ ਜੇਲ੍ਹਾਂ ਨੂੰ ਸਾਫ ਸੁਥਰੇ ਵਾਤਾਵਰਨ ਤੋਂ ਲੈ ਕੇ ਉੱਚ-ਤਕਨੀਕੀ ਸੁਰੱਖਿਆ ਤੱਕ ਮੁੜ ਪਰਿਭਾਸ਼ਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ "ਸਾਡਾ ਧਿਆਨ ਕੈਦੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਉਨ੍ਹਾਂ ਦੇ ਜੀਵਨ ਨੂੰ ਦੁਬਾਰਾ ਬਣਾਉਣ ਦਾ ਮੌਕਾ ਦੇਣ 'ਤੇ ਰਿਹਾ ਹੈ।"

ਸਾਲ 2025 ਦੀਆਂ ਮੁੱਖ ਉਪਲੱਬਧੀਆਂ ਬਾਰੇ ਜਾਣਕਾਰੀ ਦਿੰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੈਦੀਆਂ ਨੂੰ ਖੇਡ ਭਾਵਨਾ ਅਤੇ ਸਰੀਰਕ ਤੰਦਰੁਸਤੀ ਵੱਲ ਪ੍ਰੇਰਿਤ ਕਰਨ ਲਈ ਪੰਜਾਬ ਜੇਲ੍ਹ ਓਲੰਪਿਕ ਆਯੋਜਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜੇਲ੍ਹਾਂ ‘ਚ ਪੌਦੇ ਲਗਾਉਣ ਦੀ ਮੁਹਿੰਮ ਨੇ ਬਹੁਤ ਸਾਰੀਆਂ ਥਾਵਾਂ ਨੂੰ ਹਰਿਆਲੀ ਵਾਲੀਆਂ ਥਾਵਾਂ ਵਿੱਚ ਬਦਲ ਦਿੱਤਾ ਹੈ, ਜਿਸ ਨਾਲ "ਸਾਫ਼ ਅਤੇ ਹਰਿਆਲੀ" ਦ੍ਰਿਸ਼ਟੀਕੋਣ ਨੂੰ ਹੋਰ ਮਜ਼ਬੂਤੀ ਮਿਲੀ ਹੈ।

ਜੇਲ੍ਹ ਮੰਤਰੀ ਨੇ ਦੱਸਿਆ ਕਿ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਗੋਰਸੀਆਂ ਕਾਦਰਬਖਸ਼ ਲੁਧਿਆਣਾ ਜੇਲ੍ਹ ਨੂੰ 100 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਉੱਚ-ਸੁਰੱਖਿਆ ਵਾਲੀ ਜੇਲ੍ਹ ਬਣਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਮੋਹਾਲੀ ਵਿੱਚ ‘ਜੇਲ੍ਹ ਭਵਨ’ ਹੈੱਡਕੁਆਰਟਰ ਦੀ ਉਸਾਰੀ ਕੀਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਸਾਲ 2025 ਦੀਆਂ ਪਹਿਲਕਦੀਆਂ ਬਾਰੇ ਵਿਸਥਾਰ ‘ਚ ਦੱਸਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ 815 ਵਾਰਡਰ/32 ਮੈਟਰਨ ਭਰਤੀ ਕੀਤੇ ਜਾ ਚੁੱਕੇ ਹਨ। ਇਸੇ ਤਰ੍ਹਾਂ 175 ਵਾਰਡਰ ਅਤੇ 4 ਮੈਟਰਨ ਦੀ ਭਰਤੀ ਜਲਦ ਹੀ ਮੁਕੰਮਲ ਹੋਣ ਵਾਲੀ ਹੈ। ਇਸ ਤੋਂ ਇਲਾਵਾ 13 ਡਿਪਟੀ ਸੁਪਰਡੈਂਟ ਗ੍ਰੇਡ-2, 29 ਸਹਾਇੱਕ ਸੁਪਰਡੈਂਟ, 451 ਵਰਡਰ ਅਤੇ 20 ਮੈਟਰਨ ਦੀ ਭਰਤੀ ਪ੍ਰਕਿਰਿਆ ਵੀ ਚਲ ਰਹੀ ਹੈ ਜੋ ਕਿ ਜਲਦ ਹੀ ਮੁਕੰਮਲ ਹੋ ਜਾਵੇਗੀ। ਇਸ ਤੋਂ ਇਲਾਵਾ ਪੈਸਕੋ ਦੇ 509 ਹੋਰ ਕਰਮਚਾਰੀ ਭਰਤੀ ਕੀਤੇ ਗਏ ਹਨ ਅਤੇ 359 ਹੋਰ ਪੈਸਕੋ ਕਰਮਚਾਰੀ ਜਲਦੀ ਭਰਤੀ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਕੇਂਦਰੀ ਜੇਲ ਬਠਿੰਡਾ ਵਿਖੇ ਸੀ.ਆਰ.ਪੀ.ਐਫ. ਦੀ ਇਕ ਹੋਰ ਕੰਪਨੀ ਤੈਨਾਤ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਚਾਲੂ ਸਾਲ ਦੌਰਾਨ ਆਧੁਨਿਕ ਸੁਰੱਖਿਆ ਸਾਜ਼ੋ ਸਾਮਾਨ ਜਿਵੇਂ ਏ.ਆਈ. (ਆਰਟੀਫੀਸ਼ਿਅਲ ਇੰਟੈਲੀਜੈਂਸ) ਅਧਾਰਿਤ ਸੀ.ਸੀ.ਟੀ.ਵੀ., ਐਕਸਰੇ ਬੈਗੇਜ ਸਕੈਨਰ, ਸਰੀਰ ‘ਤੇ ਲੱਗਣ ਵਾਲੇ ਕੈਮਰੇ ਆਦਿ, 126 ਕਰੋੜ ਰੁਪਏ ਦੀ ਲਾਗਤ ਨਾਲ ਜੇਲ੍ਹਾਂ ਲਈ ਖਰੀਦੇ ਜਾ ਰਹੇ ਹਨ। ਜੇਲ੍ਹਾਂ ਵਿੱਚ ਮੋਬਾਈਲ ਦੀ ਵਰਤੋਂ ਨੂੰ ਰੋਕਣ ਲਈ ਵੱਧ ਊਰਜਾ ਵਾਲੇ ਜੈਮਰ ਪੰਜਾਬ ਦੀਆਂ 13 ਸੰਵੇਦਨਸ਼ੀਲ ਜੇਲ੍ਹਾਂ ਵਿੱਚ ਲਗਵਾਏ ਜਾ ਰਹੇ ਹਨ।

ਜੇਲ੍ਹ ਮੰਤਰੀ ਨੇ ਅੱਗੇ ਦੱਸਿਆ ਕਿ ਕੈਦੀਆਂ ਦੁਆਰਾ ਚਲਾਏ ਜਾ ਰਹੇ 9 ਪੈਟਰੋਲ ਪੰਪ ਲੁਧਿਆਣਾ, ਫਿਰੋਜ਼ਪੁਰ, ਹੁਸ਼ਿਆਰਪੁਰ, ਪਟਿਆਲਾ, ਨਾਭਾ, ਰੋਪੜ, ਫਾਜ਼ਿਲਕਾ, ਨਵੀ ਜੇਲ ਨਾਭਾ ਅਤੇ ਸੰਗਰੂਰ ਵਿਖੇ ਸ਼ੁਰੂ ਕੀਤੇ ਗਏ ਹਨ। ਇਸ ਤੋਂ ਇਲਾਵਾ 3 ਹੋਰ ਪੈਟਰੋਲ ਪੰਪ ਆਉਣ ਵਾਲੇ ਸਮੇਂ ਦੌਰਾਨ ਚਾਲੂ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਵੇਲਡਰ, ਐਲੇਕਟਰੀਸ਼ਨ, ਕੰਪਊਟਰ ਆਪਰੇਟਰ, ਸੁੰਦਰਤਾ, ਸਿਲਾਈ, ਦੇ ਕੰਮ ਆਦਿ ਵਰਗੇ ਹੁਨਰ ਵਿਕਾਸ ਪ੍ਰੋਗਰਾਮ ਦੇ ਕੋਰਸ 11 ਜੇਲ੍ਹਾਂ ਵਿਚ ਆਈ. ਟੀ. ਆਈ. ਖੋਲ ਕੇ ਸ਼ੁਰੂ ਕਰਵਾ ਦਿੱਤੇ ਗਏ ਹਨ ਜਿਨ੍ਹਾਂ ਵਿਚ ਤਕਰੀਬਨ 1016 ਬੰਦੀਆਂ ਨੂੰ ਸਰਟੀਫਾਇਡ ਕੋਰਸ ਕਰਵਾਉਣ ਦਾ ਟੀਚਾ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ