Friday, December 26, 2025

Chandigarh

ਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨ

December 26, 2025 09:06 PM
SehajTimes

ਚੰਡੀਗੜ੍ਹ : ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਐਮ.ਐਸ.ਐਮ.ਈ. (ਲਘੂ, ਛੋਟੇ ਅਤੇ ਦਰਮਿਆਨੇ ਉੱਦਮਾਂ) ਸੈਕਟਰ 'ਤੇ ਕੇਂਦ੍ਰਿਤ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਬੇ ਭਰ ਦੇ ਲਘੂ, ਛੋਟੇ ਅਤੇ ਦਰਮਿਆਨੇ ਉੱਦਮਾਂ (ਐਮ.ਐਸ.ਐਮ.ਈ.) ਲਈ ਸਹਾਇਕ, ਪਾਰਦਰਸ਼ੀ ਅਤੇ ਸੁਖਾਵਾਂ ਵਾਤਾਵਰਣ ਸਿਰਜਣ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਇਸ ਦੌਰਾਨ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਐਮਐਸਐਮਈ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਾਵਾਂ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਸ ਉੱਦਮ ਲਈ ਮਜ਼ਬੂਤ ਨੀਤੀ ਜ਼ਰੀਏ ਸਹਾਇਤਾ, ਸਰਲ ਅਤੇ ਸਮਾਂਬੱਧ ਰੈਗੂਲੇਟਰੀ ਪ੍ਰਕਿਰਿਆਵਾਂ ਅਤੇ ਇਨਵੈਸਟ ਪੰਜਾਬ ਰਾਹੀਂ ਪ੍ਰੋਜੈਕਟਾਂ ਨੂੰ ਤੁਰੰਤ ਮਨਜ਼ੂਰੀਆਂ ਅਤੇ ਸੁਚਾਰੂ ਢੰਗ ਨਾਲ ਇਨ੍ਹਾਂ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਸਹਾਇਤਾ ਦੇਣਾ ਸ਼ਾਮਲ ਹੈ। ਉਨ੍ਹਾਂ ਅੱਗੇ ਦੱਸਿਆ ਕਿ ਐਮਐਸਐਮਈ ਪੰਜਾਬ ਦੀ ਉਦਯੋਗਿਕ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਜੋ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ, ਨਵੀਨਤਾ ਅਤੇ ਸੰਤੁਲਿਤ ਖੇਤਰੀ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

ਉਦਯੋਗ ਤੇ ਵਣਜ ਨੇ ਕਿਹਾ ਕਿ ਸਰਕਾਰ ਉਦਯੋਗਾਂ ਦੇ ਭਾਈਵਾਲਾਂ ਨਾਲ ਉਨ੍ਹਾਂ ਦੀਆਂ ਲੋੜਾਂ ਅਤੇ ਚੁਣੌਤੀਆਂ ਬਾਰੇ ਜਾਨਣ ਲਈ ਲਗਾਤਾਰ ਸੰਪਰਕ ਵਿੱਚ ਹਨ ਅਤੇ ਉੱਦਮਾਂ ਨੂੰ ਪ੍ਰਕਿਰਿਆਤਮਕ ਰੁਕਾਵਟਾਂ ਦੀ ਬਜਾਏ ਵਿਕਾਸ ਅਤੇ ਉਤਪਾਦਕਤਾ 'ਤੇ ਧਿਆਨ ਕੇਂਦਰਿਤ ਕਰਨ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਲਗਾਤਾਰ ਸੰਪਰਕ, ਸਮੇਂ ਸਿਰ ਸਹੂਲਤਾਂ ਅਤੇ ਉਦਯੋਗ-ਪੱਖੀ ਸੁਧਾਰਾਂ ਰਾਹੀਂ ਐਮਐਸਐਮਈਜ਼ ਨਾਲ ਮਿਲ ਕੇ ਕੰਮ ਕਰਨ ਦੇ ਸੂਬਾ ਸਰਕਾਰ ਦੇ ਸੰਕਲਪ ਨੂੰ ਦੁਹਰਾਇਆ, ਜੋ ਪੰਜਾਬ ਨੂੰ ਉੱਦਮ ਅਤੇ ਨਿਵੇਸ਼ ਲਈ ਇੱਕ ਪਸੰਦੀਦਾ ਸਥਾਨ ਬਣਿਆ ਰਹਿਣਾ ਯਕੀਨੀ ਬਣਾਉਂਦੇ ਹਨ।

ਇਸ ਦੌਰਾਨ ਭਾਈਵਾਲ ਕੰਪਨੀਆਂ ਦੇ ਪ੍ਰਤੀਨਿਧੀਆਂ ਨੇ ਸੂਬਾ ਸਰਕਾਰ ਨਾਲ ਜੁੜਨ ਉਪਰੰਤ ਆਪਣੇ ਸਕਾਰਾਤਮਕ ਅਨੁਭਵ ਸਾਂਝੇ ਕੀਤੇ ਅਤੇ ਹੁਣ ਤੱਕ ਦਿੱਤੀਆਂ ਸੁਵਿਧਾਵਾਂ ਬਾਰੇ ਦੱਸਿਆ। ਉਨ੍ਹਾਂ ਨੇ ਪੰਜਾਬ ਵਿੱਚ ਆਪਣੇ ਭਵਿੱਖੀ ਨਿਵੇਸ਼ਾਂ ਅਤੇ ਵਿਸਥਾਰਤ ਯੋਜਨਾਵਾਂ ਬਾਰੇ ਵੀ ਜਾਣਕਾਰੀ ਦਿੱਤੀ।

ਇਨ੍ਹਾਂ ਕੰਪਨੀਆਂ ਨੇ ਆਟੋ ਕੰਪੋਨੈਂਟਸ, ਲੌਜਿਸਟਿਕਸ ਅਤੇ ਵੇਅਰਹਾਊਸਿੰਗ, ਕੋਲਡ ਚੇਨ ਤੇ ਖੇਤੀਬਾੜੀ-ਬੁਨਿਆਦੀ ਢਾਂਚਾ ਅਤੇ ਨਵਿਆਉਣਯੋਗ ਊਰਜਾ ਨਿਰਮਾਣ ਵਰਗੇ ਮੁੱਖ ਖੇਤਰਾਂ ਵਿੱਚ 400 ਕਰੋੜ ਰੁਪਏ ਤੋਂ ਵੱਧ ਦੇ ਪ੍ਰਸਤਾਵਿਤ ਨਿਵੇਸ਼ ਬਾਰੇ ਦੱਸਿਆ। ਇਨ੍ਹਾਂ ਨਿਵੇਸ਼ਾਂ ਤੋਂ ਪੰਜਾਬ ਦੇ ਐਮਐਸਐਮਈ ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਇਤਾ ਮਿਲੇਗੀ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।

ਕੰਪਨੀ-ਵਾਰ ਨਿਵੇਸ਼ ਪ੍ਰਸਤਾਵ:
ਜੈ ਪਾਰਵਤੀ ਫੋਰਜ (ਆਟੋ ਕੰਪੋਨੈਂਟਸ), ਐਸਏਐਸ ਨਗਰ - ₹300 ਕਰੋੜ ਰੁਪਏ
ਕੋਵਾ ਫਾਸਟਨਰਜ਼ ਪ੍ਰਾਈਵੇਟ ਲਿਮਟਿਡ (ਆਟੋ ਕੰਪੋਨੈਂਟਸ / ਫਾਸਟਨਰ), ਲੁਧਿਆਣਾ - ₹50 ਕਰੋੜ ਰੁਪਏ
ਲੂਥਰਾ ਕੋਲਡ ਸਟੋਰੇਜ (ਕੋਲਡ ਚੇਨ / ਐਗਰੀ-ਲੌਜਿਸਟਿਕਸ), ਲੁਧਿਆਣਾ - ₹10–12 ਕਰੋੜ ਰੁਪਏ
ਮੁਹਾਲੀ ਲੌਜਿਸਟਿਕਸ (ਵੇਅਰਹਾਊਸਿੰਗ ਅਤੇ ਲੌਜਿਸਟਿਕਸ), ਐਸਏਐਸ ਨਗਰ - ₹10 ਕਰੋੜ ਰੁਪਏ
ਰੋਸ਼ਨੀ ਰੀਨਿਊਏਬਲਜ਼ ਐਲ.ਐਲ.ਪੀ. (ਰੀਨਿਊਏਬਲਜ਼ ਐਨਰਜੀ- ਸੋਲਰ ਮੈਨੂਫੈਕਚਰਿੰਗ), ਫ਼ਤਿਹਗੜ੍ਹ ਸਾਹਿਬ - 100 ਕਰੋੜ ਰੁਪਏ (ਪੜਾਅ I) ਅਤੇ ਅਗਲੇ ਪੜਾਵਾਂ ਵਿੱਚ 300 ਕਰੋੜ ਰੁਪਏ

ਦੱਸਣਯੋਗ ਹੈ ਕਿ ਇਸ ਪ੍ਰੈਸ ਕਾਨਫਰੰਸ ਵਿੱਚ ਮੌਜੂਦ ਪ੍ਰਤੀਨਿਧੀਆਂ ਵਿੱਚ ਲੂਥਰਾ ਕੋਲਡ ਸਟੋਰੇਜ ਦੇ ਸ੍ਰੀ ਰਾਘਵ ਲੂਥਰਾ ਅਤੇ ਸ੍ਰੀ ਡੇਨਿਸ ਲੂਥਰਾ, ਕੋਵਾ ਫਾਸਟਨਰਜ਼ ਦੇ ਸ੍ਰੀ ਰਿਸ਼ੀ ਗੁਪਤਾ, ਜੈ ਪਾਰਵਤੀ ਫੋਰਜ ਦੇ ਸ੍ਰੀ ਐਸ.ਐਸ. ਚੌਹਾਨ, ਮੋਹਾਲੀ ਲੌਜਿਸਟਿਕਸ ਦੇ ਸ੍ਰੀ ਹਰਵੀਰ ਸਿੰਘ ਅਤੇ ਰੋਸ਼ਨੀ ਰੀਨਿਊਏਬਲਜ਼ ਐਲ.ਐਲ.ਪੀ. ਦੇ ਡਾਇਰੈਕਟਰ ਸ੍ਰੀ ਜਸਪਾਲ ਸਿੰਘ ਸ਼ਾਮਲ ਸਨ।

Have something to say? Post your comment

 

More in Chandigarh

ਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰ

'ਯੁੱਧ ਨਸ਼ਿਆਂ ਵਿਰੁੱਧ': 300ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.8 ਕਿਲੋਗ੍ਰਾਮ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

314 ਕਰੋੜ ਦੀ ਸਹਾਇਤਾ ਨਾਲ ਅਨਾਥ ਤੇ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ : ਡਾ. ਬਲਜੀਤ ਕੌਰ

ਉਦਯੋਗ ਅਤੇ ਵਣਜ ਵਿਭਾਗ: ਸਾਲ 2025 ਦਾ ਲੇਖਾ-ਜੋਖਾ

‘ਯੁੱਧ ਨਸ਼ਿਆਂ ਵਿਰੁੱਧ’: 299ਵੇਂ ਦਿਨ, ਪੰਜਾਬ ਪੁਲਿਸ ਵੱਲੋਂ 115 ਨਸ਼ਾ ਤਸਕਰ ਗ੍ਰਿਫ਼ਤਾਰ

ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਕ੍ਰਿਸਮਸ ਦੀ ਵਧਾਈ

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ 1,350 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਭਰ ਵਿੱਚ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼

'ਯੁੱਧ ਨਸ਼ਿਆਂ ਵਿਰੁੱਧ’ ਦੇ 298ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.7 ਕਿਲੋ ਹੈਰੋਇਨ ਸਮੇਤ 122 ਨਸ਼ਾ ਤਸਕਰ ਕਾਬੂ

ਆਮ ਆਦਮੀ ਦੀ ਭਲਾਈ ਲਈ ਹਰ ਸੰਭਵ ਕੋਸ਼ਿਸ਼ ਕਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਲ ਇੰਡੀਆ ਤੇ ਕੇਂਦਰੀ ਸੇਵਾਵਾਂ ਦੇ ਅਧਿਕਾਰੀਆਂ ਨੂੰ ਅਪੀਲ