ਸੁਨਾਮ : ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਇਮਲੀ ਸਾਹਿਬ ਸੁਨਾਮ ਤੋਂ ਆਯੋਜਿਤ ਕੀਤੀਆਂ ਜਾ ਰਹੀਆਂ ਪ੍ਰਭਾਤ ਫੇਰੀਆਂ ਵਿੱਚ ਵੱਡੀ ਗਿਣਤੀ ਸੰਗਤਾਂ ਸ਼ਿਰਕਤ ਕਰ ਰਹੀਆਂ ਹਨ। ਪ੍ਰਭਾਤ ਫੇਰੀਆਂ ਵਿੱਚ ਸੰਗਤਾਂ ਵੱਲੋਂ ਸ਼ਬਦ ਗਾਇਨ ਦੇ ਨਾਲ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਖਾਲਸਾਈ ਨਿਸ਼ਾਨ ਸਾਹਿਬ ਝੁਲਾਏ ਜਾਂਦੇ ਹਨ। ਸੰਗਤਾਂ ਲਈ ਵੱਖ ਵੱਖ ਇਲਾਕਿਆਂ ਵਿੱਚ ਚਾਹ ਪਕੌੜਿਆਂ ਦੇ ਲੰਗਰ ਲਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਇਮਲੀ ਸਾਹਿਬ ਦੇ ਮੁੱਖ ਸੇਵਾਦਾਰ ਸਰਬਜੀਤ ਸਿੰਘ ਕੋਹਲੀ, ਸਕੱਤਰ ਗੁਰਮੇਜ ਸਿੰਘ ਕਾਨੂੰਗੋ, ਖਜਾਨਚੀ ਨੱਥਾ ਸਿੰਘ ਮੈਨੇਜਰ, ਗੁਰਜੰਟ ਸਿੰਘ ਅਤੇ ਮੁੱਖ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਸ਼ਾਹਪੁਰ ਨੇ ਦੱਸਿਆ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਪ੍ਰਬੰਧਕ ਕਮੇਟੀ, ਨੌਜਵਾਨ ਸਭਾ ਅਤੇ ਸ੍ਰੀ ਸੁਖਮਨੀ ਸਾਹਿਬ ਇਸਤਰੀ ਸਤਿਸੰਗ ਸਭਾ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 4 ਜਨਵਰੀ ਨੂੰ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 26 ਦਸੰਬਰ ਤੋਂ ਪਹਿਲੀ ਜਨਵਰੀ ਤੱਕ ਪ੍ਰਭਾਤ ਫੇਰੀਆਂ ਆਯੋਜਿਤ ਕੀਤੀਆਂ ਜਾਣਗੀਆਂ। ਦੋ ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ, ਭੋਗ 4 ਜਨਵਰੀ ਨੂੰ ਪਾਏ ਜਾਣਗੇ ਉਪਰੰਤ ਦੀਵਾਨ ਸਜਣਗੇ, ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।