Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਛੱਤਬੀੜ ਚਿੜੀਆਘਰ ਵਿਖੇ ਜਾਨਵਰਾਂ ਨੂੰ ਠੰਢ ਤੋਂ ਬਚਾਉਣ ਲਈ ਕੀਤੇ ਵਿਸ਼ੇਸ਼ ਪ੍ਰਬੰਧ

December 27, 2025 07:35 PM
SehajTimes

ਚੰਡੀਗੜ੍ਹ : ਸਰਦੀਆਂ ਦੀ ਆਮਦ ਅਤੇ ਖ਼ਰਾਬ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਪੰਜਾਬ ਨੇ ਛੱਤਬੀੜ ਦੇ ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ ਵਿੱਚ ਜਾਨਵਰਾਂ ਲਈ ਸਾਫ਼-ਸੁਥਰੇ ਅਤੇ ਸੁਰੱਖਿਆਤਮਕ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਮਾਸਾਹਾਰੀ ਜਾਨਵਰਾਂ ਬਾਘ, ਚੀਤੇ, ਸ਼ੇਰ ਅਤੇ ਹੋਰਨਾਂ ਬਿੱਲੀ ਪ੍ਰਜਾਤੀਆਂ ਲਈ ਰਾਤ ਦੇ ਆਸਰਾ ਸਥਾਨਾਂ ਵਿੱਚ ਰੂਮ ਹੀਟਰ ਅਤੇ ਹੀਟ ਕੰਵੈਕਟਰਾਂ ਦੀ ਵਿਵਸਥਾ ਕੀਤੀ ਗਈ ਹੈ। ਸਾਰੀਆਂ ਖਿੜਕੀਆਂ ਅਤੇ ਖੁੱਲ੍ਹਿਆਂ ਥਾਵਾਂ ਨੂੰ ਪੌਲੀਥੀਨ ਸ਼ੀਟ ਜਾਂ ਫਾਈਬਰ ਸ਼ੀਟ ਅਤੇ ਸਰਕੰਡੇ ਘਾਹ ਦੀ ਛੱਤ ਨਾਲ ਢੱਕਿਆ ਗਿਆ ਹੈ। ਸਾਰੇ ਵਧੇਰੀ ਉਮਰ ਅਤੇ ਛੋਟੀ ਉਮਰ ਦੇ ਜਾਨਵਰਾਂ ਲਈ ਵਿਸ਼ੇਸ਼ ਤਾਪਮਾਨ ਨਿਯੰਤਰਣ ਪ੍ਰਬੰਧ ਕੀਤੇ ਗਏ ਹਨ। ਸ਼ਾਕਾਹਾਰੀ ਜਾਨਵਰਾਂ ਲਈ ਬੰਨ੍ਹਣ ਵਾਲੀਆਂ ਤਾਰਾਂ ਅਤੇ ਰੱਸੀਆਂ ਦੀ ਮਦਦ ਨਾਲ ਅਸਥਾਈ ਆਸਰਾ/ਝੌਂਪੜੀਆਂ ਬਣਾਈਆਂ ਗਈਆਂ ਹਨ, ਜਿਸ ਨਾਲ ਇਨ੍ਹਾਂ ਸ਼ਾਕਾਹਾਰੀ ਜਾਨਵਰਾਂ ਦੇ ਸਾਰੇ ਵਾੜਿਆਂ ਵਿੱਚ ਵਾਟਰ ਪਰੂਫ਼ ਪ੍ਰਬੰਧਾਂ (ਛੱਤਾਂ ਨੂੰ ਕਾਲੀ ਤਰਪਾਲ ਨਾਲ ਢੱਕਣ) ਦੀ ਸਹੂਲਤ ਦਿੱਤੀ ਗਈ ਹੈ। ਸਾਰੇ ਸ਼ਾਕਾਹਾਰੀ ਜਾਨਵਰਾਂ ਵਾਸਤੇ ਆਰਾਮਦਾਇਕ ਫਰਸ਼ ਲਈ ਪਰਾਲੀ ਅਤੇ ਤੂੜੀ ਦੇ ਬਿਸਤਰੇ ਦੀ ਵਿਵਸਥਾ ਕੀਤੀ ਗਈ ਹੈ।

ਸਾਰੇ ਪੰਛੀਆਂ ਦੇ ਪਿੰਜਰਿਆਂ ਨੂੰ ਫਾਈਬਰ ਕੱਪੜੇ, ਜੂਟ ਮੈਟ ਅਤੇ ਪੌਲੀਥੀਨ ਦੀਆਂ ਚਾਦਰਾਂ ਨਾਲ ਚੰਗੀ ਤਰ੍ਹਾਂ ਢਕਿਆ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਠੰਢ ਅਤੇ ਮੀਂਹ ਤੋਂ ਬਚਾਇਆ ਜਾ ਸਕੇ। ਸਾਰੇ ਪੰਛੀਆਂ ਦੇ ਆਲ੍ਹਣਿਆਂ ਨੂੰ ਗਰਮ ਰੱਖਣ ਲਈ ਪਰਾਲੀ, ਤੂੜੀ ਅਤੇ ਚੌਲਾਂ ਦੇ ਭੂਸੇ ਦਾ ਬਿਸਤਰੇ ਦੀ ਵਰਤੋਂ ਕੀਤੀ ਗਈ ਹੈ। ਪੰਛੀਆਂ ਦੇ ਪਿੰਜਰਿਆਂ ਦੇ ਢੱਕਣ ਅਗਲੇ ਪਾਸੇ ਤੋਂ ਫੋਲਡ ਹੋ ਸਕਦੇ ਹਨ ਤਾਂ ਜੋ ਲੋੜ ਪੈਣ 'ਤੇ ਉਨ੍ਹਾਂ ਨੂੰ ਧੁੱਪ ਪੈਣ ਲਈ ਖੋਲ੍ਹਿਆ ਜਾ ਸਕੇ। ਆਰਾਮਦਾਇਕ ਵਾਤਾਵਰਣ ਲਈ ਸਾਰੇ ਤਿੱਤਰਾਂ ਦੇ ਪਿੰਜਰਿਆਂ ਨੂੰ ਘਾਹ/ਝੋਨੇ ਦੇ ਢਾਂਚੇ ਨਾਲ ਭਰਪੂਰ ਬਣਾਇਆ ਗਿਆ ਹੈ।

ਇਸ ਤੋਂ ਇਲਾਵਾ ਰੇਂਗਣ ਵਾਲੇ ਜੰਤੂਆਂ ਦੀਆਂ ਖੱਡਾਂ ‘ਤੇ ਆਇਲ ਫਿਨ ਹੀਟਰ ਲਗਾਏ ਗਏ ਹਨ ਅਤੇ ਇਹ ਹੀਟਰ ਆਲੇ-ਦੁਆਲੇ ਦੀ ਕੁਦਰਤੀ ਨਮੀ ਨੂੰ ਪ੍ਰਭਾਵਤ ਨਹੀਂ ਕਰਦੇ। ਇਸ ਤੋਂ ਇਲਾਵਾ ਰੇਂਗਣ ਵਾਲੇ ਜੰਤੂਆਂ ਦੇ ਸਾਰੇ ਸੈੱਲਾਂ ਲਈ ਤੂੜੀ, ਸੁੱਕੇ ਪੱਤਿਆਂ ਅਤੇ ਭਾਰੀ ਕੰਬਲਾਂ ਦੀ ਵਿਵਸਥਾ ਕੀਤੀ ਗਈ ਹੈ ਜੋ ਇਨ੍ਹਾਂ ਰੇਂਗਣ ਵਾਲੇ ਜੰਤੂਆਂ ਲਈ ਬਹੁਤ ਆਰਾਮਦਾਇਕ ਹਨ। ਰੇਂਗਣ ਵਾਲੇ ਜੰਤੂਆਂ ਵਾਲੇ ਸੈਕਸ਼ਨ ਵਿੱਚ ਵਿਸ਼ੇਸ਼ ਯੂ.ਵੀ. ਲੈਂਪ ਲਗਾਏ ਗਏ ਹਨ। ਕੱਛੂਆਂ ਅਤੇ ਪਾਣੀ ਵਿੱਚ ਰਹਿਣ ਵਾਲੇ ਕੱਛੂਆਂ ਲਈ ਵਾਟਰ ਸਰਕੂਲੇਸ਼ਨ ਸਿਸਟਮ ਵਾਲੇ ਵਿਸ਼ੇਸ਼ ਐਕੁਏਰੀਅਮ ਵਾਟਰ ਹੀਟਰ ਵੀ ਲਗਾਏ ਗਏ ਹਨ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ