Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੋਸਟ ਮੈਟ੍ਰਿਕ ਸਕਾਲਰਸ਼ਿਪ ਹੇਠ 4.77 ਕਰੋੜ ਰੁਪਏ ਜਾਰੀ, ਵੰਚਿਤ ਪਿਛੋਕੜ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਵੱਡੀ ਸਹਾਇਤਾ : ਡਾ. ਬਲਜੀਤ ਕੌਰ

December 27, 2025 07:39 PM
SehajTimes

ਸਿੱਖਿਆ ਸਿਰਫ਼ ਯੋਜਨਾ ਨਹੀਂ, ਸਮਾਜਿਕ ਨਿਆਂ ਦੀ ਮਜ਼ਬੂਤ ਨੀਂਹ - ਸਰਕਾਰ ਦੀ ਦ੍ਰਿੜ ਵਚਨਬੱਧਤਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵੰਚਿਤ ਅਤੇ ਪਿੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਅਤੇ ਉਨ੍ਹਾਂ ਨੂੰ ਸਿੱਖਿਆ ਦੇ ਰਾਹੀਂ ਆਤਮ-ਨਿਰਭਰ ਬਣਾਉਣ ਲਈ ਲਗਾਤਾਰ ਇਤਿਹਾਸਕ ਕਦਮ ਚੁੱਕ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਚਲ ਰਹੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਹੁਣ ਤੱਕ 4.77 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ, ਤਾਂ ਜੋ ਕੋਈ ਵੀ ਵਿਦਿਆਰਥੀ ਕੇਵਲ ਆਰਥਿਕ ਤੰਗੀ ਕਾਰਨ ਆਪਣੀ ਪੜ੍ਹਾਈ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 2 ਲੱਖ 62 ਹਜ਼ਾਰ 373 ਵਿਦਿਆਰਥੀਆਂ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਰਜ਼ੀਆਂ ਦਿੱਤੀਆਂ ਗਈਆਂ ਹਨ, ਜੋ ਇਸ ਗੱਲ ਦਾ ਪ੍ਰਮਾਣ ਹੈ ਕਿ ਸਰਕਾਰ ਦੀਆਂ ਸਿੱਖਿਆ ਕਲਿਆਣ ਯੋਜਨਾਵਾਂ ਵਿਦਿਆਰਥੀਆਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਰਹੀਆਂ ਹਨ।


ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਵਿੱਤੀ ਸਾਲ 2025-26 ਦੌਰਾਨ ਇਸ ਸਕੀਮ ਲਈ 245 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜੋ ਸਿੱਖਿਆ ਪ੍ਰਤੀ ਇਸ ਸਰਕਾਰ ਦੀ ਗੰਭੀਰਤਾ, ਸੰਵੇਦਨਸ਼ੀਲਤਾ ਅਤੇ ਦੂਰਦਰਸ਼ੀ ਸੋਚ ਨੂੰ ਦਰਸਾਉਂਦਾ ਹੈ। ਕੈਬਨਿਟ ਮੰਤਰੀ ਨੇ ਇਹ ਵੀ ਜਾਣਕਾਰੀ ਸਾਂਝੀ ਕੀਤੀ ਕਿ ਬੀਤੇ ਵਿੱਤੀ ਸਾਲ ਦੌਰਾਨ 2 ਲੱਖ 37 ਹਜ਼ਾਰ 456 ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਸੀ। ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਮਾਨ ਸਰਕਾਰ ਲਈ ਸਿੱਖਿਆ ਸਿਰਫ਼ ਇੱਕ ਸਰਕਾਰੀ ਯੋਜਨਾ ਨਹੀਂ, ਸਗੋਂ ਸਮਾਜਿਕ ਨਿਆਂ ਦੀ ਮਜ਼ਬੂਤ ਨੀਂਹ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਦ੍ਰਿੜ ਵਚਨਬੱਧਤਾ ਹੈ ਕਿ ਕੋਈ ਵੀ ਗਰੀਬ ਜਾਂ ਵੰਚਿਤ ਪਿਛੋਕੜ ਤੋਂ ਆਉਣ ਵਾਲਾ ਵਿਦਿਆਰਥੀ ਸਿਰਫ਼ ਆਰਥਿਕ ਕਾਰਨਾਂ ਕਰਕੇ ਆਪਣੀ ਪੜ੍ਹਾਈ ਅੱਧ ਵਿਚਕਾਰ ਨਾ ਛੱਡੇ। ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਰਾਹੀਂ ਰਾਜ ਸਰਕਾਰ ਉਹਨਾਂ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਮਜ਼ਬੂਤ ਸਹਾਰਾ ਦੇ ਰਹੀ ਹੈ ਜੋ ਸਿੱਖਿਆ ਨੂੰ ਆਪਣੀ ਤਾਕਤ ਬਣਾਕੇ ਆਪਣੇ ਪਰਿਵਾਰਾਂ ਅਤੇ ਸਮਾਜ ਦਾ ਭਵਿੱਖ ਬਦਲਣਾ ਚਾਹੁੰਦੇ ਹਨ। ਸਰਕਾਰ ਹਰ ਉਸ ਬੱਚੇ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ ਜੋ ਅੱਗੇ ਵਧਣ ਦੀ ਇੱਛਾ ਰੱਖਦਾ ਹੈ ਅਤੇ ਸਿੱਖਿਆ ਦੇ ਜ਼ਰੀਏ ਆਪਣੀ ਪਛਾਣ ਬਣਾਉਣਾ ਚਾਹੁੰਦਾ ਹੈ।

Have something to say? Post your comment

 

More in Chandigarh

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ : ਮੰਤਰੀ ਸੰਜੀਵ ਅਰੋੜਾ