Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਾਲ 2025 ਦਾ ਲੇਖਾ-ਜੋਖਾ: ਸਿੱਖਿਆ ਕ੍ਰਾਂਤੀ ਸਦਕਾ ਪੰਜਾਬ ਦੇ ਵਿਦਿਆਰਥੀਆਂ ਨੇ ਕੌਮੀ ਪੱਧਰ ‘ਤੇ ਮਾਰੀਆਂ ਮੱਲਾਂ

December 27, 2025 07:48 PM
SehajTimes

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਮੁਕਾਬਲੇ ਦੀਆਂ ਕੌਮੀ ਪ੍ਰੀਖਿਆਵਾਂ ਵਿੱਚ ਮਾਰੀ ਬਾਜ਼ੀ: 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼, 45 ਨੇ ਜੇ.ਈ.ਈ. ਐਡਵਾਂਸਡ, 847 ਨੇ ਨੀਟ ਪ੍ਰੀਖਿਆ ਕੀਤੀ ਪਾਸ

ਪੰਜਾਬ 11ਵੀਂ ਜਮਾਤ ਵਿੱਚ "ਉੱਦਮਤਾ" ਨੂੰ ਮੁੱਖ ਵਿਸ਼ੇ ਵਜੋਂ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ

ਨਸ਼ਾ ਰੋਕੂ ਪਾਠਕ੍ਰਮ ਤਹਿਤ 8 ਲੱਖ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਹੈ ਮਨੋਵਿਗਿਆਨਕ ਮਜ਼ਬੂਤੀ

ਸਿੰਗਾਪੁਰ, ਫਿਨਲੈਂਡ ਅਤੇ ਆਈ.ਆਈ.ਐਮ ਤੋਂ ਅਧਿਆਪਕਾਂ ਦੀ ਸਿਖਲਾਈ ਨੇ ਵਿਸ਼ਵ-ਪੱਧਰੀ ਸਿੱਖਿਆ ਪ੍ਰਣਾਲੀਆਂ ਨੂੰ ਕਲਾਸਰੂਮਾਂ ਤੱਕ ਪਹੁੰਚਾਇਆ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸਾਲ 2025 ਵਿੱਚ ਕੀਤੀਆਂ ਅਹਿਮ ਪਹਿਲਕਦਮੀਆਂ ਸਦਕਾ ਪੰਜਾਬ ਵਿੱਚ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਨਵਾਂ ਰੂਪ ਮਿਲਿਆ ਹੈ। ਸਿੱਖਿਆ ਪ੍ਰਣਾਲੀ ਦੇ ਇਸ ਨਵੇਂ ਰੂਪ ਨੇ ਠੋਸ, ਸਕਾਰਾਤਮਕ ਤੇ ਪਰਿਵਰਤਨਸ਼ੀਲ ਨਤੀਜੇ ਪ੍ਰਦਾਨ ਕਰਦਿਆਂ ਅਕਾਦਮਿਕ ਉੱਤਮਤਾ ਲਈ ਕੌਮੀ ਪੱਧਰ ਉੱਤੇ ਨਵੇਂ ਮਾਪਦੰਡ ਕਾਇਮ ਕੀਤੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਜਿਹੇ ਕਲਾਸਰੂਮ ਸਿਰਜੇ ਜਾ ਰਹੇ ਹਨ ਜਿੱਥੇ ਆਤਮਵਿਸ਼ਵਾਸ ਤੇ ਨਵੀਨਤਾ ਰਾਹੀਂ ਸੂਬੇ ਦੇ ਨੌਜਵਾਨਾਂ ਦੇ ਭਵਿੱਖ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ।

ਸਕੂਲ ਸਿੱਖਿਆ ਵਿਭਾਗ ਦੀਆਂ ਇਸ ਸਾਲ ਦੀ ਮਹੱਤਵਪੂਰਨ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਸਸ਼ਕਤ ਬਣਾਉਣਾ ਹੈ ਜੋ ਸੂਬਾ ਸਰਕਾਰ ਦੀ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨ ਵਾਲੀ ਸੰਪੂਰਨ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, "ਸਾਡੀਆਂ ਪਹਿਲਕਦਮੀਆਂ ਨੇ ਸਿੱਖਿਆ ਖੇਤਰ ਵਿੱਚ ਅਹਿਮ ਸਕਾਰਾਤਮਕ ਬਦਲਾਅ ਲਿਆਂਦੇ ਹਨ। ਨੈਸ਼ਨਲ ਅਚੀਵਮੈਂਟ ਸਰਵੇ (ਐਨ.ਏ.ਐਸ.) ਵਿੱਚ ਸਿਖਰਲੇ ਰੈਂਕ ਨੂੰ ਬਰਕਰਾਰ ਰੱਖਣਾ ਇਹ ਸਾਬਤ ਕਰਦਾ ਹੈ ਕਿ ਜ਼ਮੀਨੀ ਪੱਧਰ 'ਤੇ ਬਿਹਤਰ ਸਿੱਖਿਆ ਪ੍ਰਦਾਨ ਕਰਨ ਦੇ ਨਤੀਜੇ ਹੁਣ ਸਾਡਾ ਮਿਆਰ ਬਣ ਗਏ ਹਨ।"

ਇਸ ਬਦਲਾਅ ਦਾ ਸਭ ਤੋਂ ਵੱਡਾ ਸਬੂਤ ਕੌਮੀ ਪੱਧਰ ਉੱਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਤੋਂ ਮਿਲਦਾ ਹੈ ਜਿਨ੍ਹਾਂ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਸਰਕਾਰੀ ਸਕੂਲਾਂ ਦੇ ਰਿਕਾਰਡ 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਪ੍ਰੀਖਿਆ ਪਾਸ ਕੀਤੀ, 45 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸਡ ਪ੍ਰੀਖਿਆ ਅਤੇ 847 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ। ਇਹਨਾਂ ਨਤੀਜਿਆਂ ਤੋਂ ਇਹ ਸਾਬਤ ਹੁੰਦਾ ਹੈ ਕਿ ਹੁਣ ਸਰਕਾਰੀ ਸਕੂਲ ਦੇਸ਼ ਦੇ ਚੋਟੀ ਦੇ ਅਹੁਦਿਆਂ ਨੂੰ ਹਾਸਲ ਕਰਨ ਲਈ ਵਿਦਿਆਰਥੀਆਂ ਨੂੰ ਪ੍ਰਮੁੱਖ ਮੰਚ ਪ੍ਰਦਾਨ ਕਰਦੇ ਹਨ।

ਪੰਜਾਬ ਨੇ ਸਾਲ 2025-26 ਦੇ ਸੈਸ਼ਨ ਵਿੱਚ ਗਿਆਰ੍ਹਵੀਂ ਜਮਾਤ ਵਿੱਚ "ਉੱਦਮਤਾ" ਨੂੰ ਮੁੱਖ ਵਿਸ਼ੇ ਵਜੋਂ ਲਾਗੂ ਕਰਕੇ ਕੌਮੀ ਪੱਧਰ ਉੱਤੇ ਇੱਕ ਵਿਲੱਖਣ ਪਛਾਣ ਬਣਾਈ ਹੈ, ਜਿਸ ਨਾਲ ਵਿਦਿਆਰਥੀਆਂ ਦਰਮਿਆਨ ਇੱਕ ਉੱਦਮੀ ਭਾਵਨਾ ਪੈਦਾ ਹੋਈ। ਉਨ੍ਹਾਂ ਕਿਹਾ ਕਿ ਇਸ ਨਾਲ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਅਗਵਾਈ ਵਾਲੇ ਛੋਟੇ ਉੱਦਮ ਪੈਦਾ ਹੋਣ ਲੱਗੇ ਜਿਸ ਨਾਲ ਵਿਦਿਆਰਥੀਆਂ ਵਿੱਚ ਨੌਕਰੀਆਂ ਦੀ ਭਾਲ ਕਰਨ ਦੀ ਬਜਾਏ ਨੌਕਰੀਆਂ ਸਿਰਜਣ ਦੀ ਮਾਨਸਿਕਤਾ ਪੈਦਾ ਹੋਣ ਲੱਗੀ ਹੈ।

ਵਿਦਿਆਰਥੀਆਂ ਦੀ ਭਲਾਈ ਲਈ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਸ. ਬੈਂਸ ਨੇ ਕਿਹਾ ਕਿ ਸਾਰੇ ਸਰਕਾਰੀ ਸਕੂਲਾਂ ਵਿੱਚ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਲਈ ਇੱਕ ਮੋਹਰੀ ਨਸ਼ਾ ਰੋਕਥਾਮ ਪਾਠਕ੍ਰਮ ਸ਼ੁਰੂ ਕੀਤਾ ਗਿਆ ਹੈ। ਇਹ ਪਾਠਕ੍ਰਮ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਅੱਠ ਲੱਖ ਤੋਂ ਵੱਧ ਵਿਦਿਆਰਥੀ ਨੂੰ ਪੀਅਰ ਲੀਡਰਸ਼ਿਪ ਅਤੇ ਮਨੋਵਿਗਿਆਨਕ ਮਜ਼ਬੂਤੀ ਦਿੰਦਾ ਹੈ ਅਤੇ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਤੋਂ ਦੂਰ ਰੱਖਣ ਦੇ ਨਾਲ ਨਾਲ ਸਕੂਲਾਂ ਨੂੰ ਤੰਦਰੁਸਤੀ ਦੇ ਕੇਂਦਰ ਬਣਾਉਂਦਾ ਹੈ।

ਸ. ਬੈਂਸ ਨੇ ਕਿਹਾ ਕਿ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਪੱਧਰ ‘ਤੇ ਵਿਸ਼ਵ ਪੱਧਰੀ ਸਿੱਖਿਆ ਵਿਧੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਸਬੰਧੀ 234 ਪ੍ਰਿੰਸੀਪਲਾਂ ਅਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਸਿੰਗਾਪੁਰ ਤੋਂ ਸਿਖਲਾਈ ਪ੍ਰਦਾਨ ਕਰਵਾਈ ਗਈ ਹੈ, 216 ਪ੍ਰਾਇਮਰੀ ਕੇਡਰ ਅਧਿਆਪਕਾਂ ਨੂੰ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਤੋਂ ਸਿਖਲਾਈ ਦਿਵਾਈ ਗਈ ਹੈ ਅਤੇ 199 ਮੁੱਖ ਅਧਿਆਪਕ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਪ੍ਰਾਪਤ ਕਰ ਚੁੱਕੇ ਹਨ। ਸੂਬਾ ਸਰਕਾਰ ਵੱਲੋ ਸ਼ੁਰੂ ਕੀਤਾ "ਸਕੂਲ ਮੈਂਟਰਸ਼ਿਪ ਪ੍ਰੋਗਰਾਮ" ਵਿਦਿਆਰਥੀਆਂ ਨੂੰ ਸੀਨੀਅਰ ਅਫਸਰਾਂ ਨਾਲ ਜੋੜਦਾ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਉੱਚੇ ਮੁਕਾਮ ਹਾਸਲ ਕਰਨ ਅਤੇ ਆਪਣੀ ਰੁਚੀ ਅਨੁਸਾਰ ਕਰੀਅਰ ਬਣਾਉਣ ਦੇ ਯੋਗ ਬਣਾਉਣ ਲਈ ਲੋੜੀਂਦਾ ਮਾਰਗਦਰਸ਼ਨ ਮਿਲਦਾ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਸਾਰੇ ਵਿਦਿਆਰਥੀਆਂ ਲਈ ਇਕ ਸਾਮਾਨ ਕਰੀਅਰ ਯੋਜਨਾਬੰਦੀ ਨੂੰ ਯਕੀਨੀ ਬਣਾਉਣ ਲਈ, ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਆਪਣੇ ਪਬਲਿਕ ਸਕੂਲ ਸਿਸਟਮ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ-ਅਧਾਰਤ ਕਰੀਅਰ ਗਾਈਡੈਂਸ ਨੂੰ ਸ਼ਾਮਲ ਕਰਨ ਲਈ ਆਪਣੀ ਕਿਸਮ ਦਾ ਪਹਿਲਾ ਪ੍ਰਾਜੈਕਟ ਸ਼ੁਰੂ ਕੀਤਾ ਹੈ। ਇਸ ਪਹਿਲਕਦਮੀ ਦੇ ਪਾਇਲਟ ਪੜਾਅ ਤਹਿਤ, ਸਰਕਾਰੀ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਨਾਲ ਸਬੰਧਤ ਸਕੂਲਾਂ ਵਿੱਚ 25 ਏ.ਆਈ.-ਅਧਾਰਤ ਕਰੀਅਰ ਗਾਈਡੈਂਸ ਲੈਬਾਂ ਦਾ ਉਦਘਾਟਨ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ "ਇੰਗਲਿਸ਼ ਐਜ" ਪ੍ਰੋਗਰਾਮ ਹੁਣ ਇੱਕ ਸੰਸਥਾ ਦਾ ਰੂਪ ਲੈ ਚੁੱਕਿਆ ਹੈ, ਜਿਸ ਨੇ 500 ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ 3 ਲੱਖ ਵਿਦਿਆਰਥੀਆਂ ਨੂੰ ਅੰਗਰੇਜ਼ੀ ਬੋਲਣ ਵਿੱਚ ਆਤਮਵਿਸ਼ਵਾਸੀ ਬਣਾ ਦਿੱਤਾ ਹੈ ਜਿਸ ਨਾਲ ਉਨ੍ਹਾਂ ਲਈ ਵਿਸ਼ਵਵਿਆਪੀ ਰਾਹ ਖੁੱਲ੍ਹ ਗਏ ਹਨ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 118 ਸਰਕਾਰੀ ਸਕੂਲਾਂ ਨੂੰ 'ਸਕੂਲ ਆਫ਼ ਐਮੀਨੈਂਸ' ਵਜੋਂ ਅੱਪਗ੍ਰੇਡ ਕੀਤਾ ਜਾ ਰਿਹਾ ਹੈ। ਸਕੂਲਾਂ ਵਿੱਚ ਸਟਾਫ ਨੂੰ ਹੋਰ ਮਜ਼ਬੂਤ ਕਰਦਿਆਂ 12,316 ਯੋਗ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਗਿਆ, 13,765 ਨਵੇਂ ਅਧਿਆਪਕ ਭਰਤੀ ਕੀਤੇ ਗਏ ਅਤੇ ਸਰਕਾਰੀ ਸਕੂਲਾਂ ਲਈ 1,908 ਕੈਂਪਸ ਮੈਨੇਜਰ ਅਤੇ 1,316 ਸੁਰੱਖਿਆ ਗਾਰਡ ਨਿਯੁਕਤ ਕੀਤੇ ਗਏ।

Have something to say? Post your comment

 

More in Chandigarh

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਈ ਬੀਮਾਰੀਆਂ ਦਾ ਮਿਆਰੀ ਇਲਾਜ ਸਰਕਾਰੀ ਹਸਪਤਾਲਾਂ ਵਿਚ ਹੀ ਉਪਲਭਧ : ਸਿਵਲ ਸਰਜਨ

ਪ੍ਰੈੱਸ ਦੀ ਆਜ਼ਾਦੀ ਬਿਨਾਂ ਲੋਕਤੰਤਰ ਅਧੂਰਾ : ਸੰਜੈ ਰਾਠੀ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

ਕਾਨੂੰਨੀ ਭਾਈਚਾਰਾ ਸੰਵਿਧਾਨ ਅਤੇ ਜਮਹੂਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਵੇ: ਹਰਪਾਲ ਸਿੰਘ ਚੀਮਾ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ