Sunday, October 11, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5.11 ਕਿਲੋ ਹੈਰੋਇਨ ਸਮੇਤ ਇੱਕ ਕਾਬੂ

December 27, 2025 08:16 PM
SehajTimes

ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ: ਏਆਈਜੀ ਐਸਐਸਓਸੀ ਫਾਜ਼ਿਲਕਾ ਗੁਰਸੇਵਕ ਸਿੰਘ

ਫਾਜ਼ਿਲਕਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਫਾਜ਼ਿਲਕਾ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਨਸ਼ਾ ਤਸਕਰ ਨੂੰ 5.11 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਬਲਜੀਤ ਸਿੰਘ ਵਾਸੀ ਪਿੰਡ ਢਾਂਡੀ ਕਦੀਮ, ਜਲਾਲਾਬਾਦ, ਫਾਜ਼ਿਲਕਾ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਖੇਪ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਡਰੋਨ ਰਾਹੀਂ ਭੇਜੀ ਗਈ ਸੀ।

ਡੀਜੀਪੀ ਨੇ ਕਿਹਾ ਕਿ ਇਹ ਖੇਪ ਅੱਗੇ ਸੂਬੇ ਭਰ ਵਿੱਚ ਡਿਲੀਵਰ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਏਆਈਜੀ ਐਸਐਸਓਸੀ ਫਾਜ਼ਿਲਕਾ ਗੁਰਸੇਵਕ ਸਿੰਘ ਨੇ ਦੱਸਿਆ ਕਿ ਖਾਸ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ, ਐਸਐਸਓਸੀ ਫਾਜ਼ਿਲਕਾ ਦੀ ਪੁਲਿਸ ਟੀਮ ਨੇ ਬੀਐਸਐਫ ਨਾਲ ਮਿਲ ਕੇ ਜਲਾਲਾਬਾਦ ਖੇਤਰ ਵਿੱਚ ਵਿਸ਼ੇਸ਼ ਗੁਪਤ ਆਪਰੇਸ਼ਨ ਚਲਾਇਆ। ਇਸ ਆਪਰੇਸ਼ਨ ਦੌਰਾਨ, ਸ਼ੱਕੀ ਵਿਅਕਤੀ ਨੂੰ ਫਾਜ਼ਿਲਕਾ ਦੇ ਪਿੰਡ ਢਾਂਡੀ ਕਦੀਮ ਦੇ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਦੀ ਨਿੱਜੀ ਤਲਾਸ਼ੀ ਦੌਰਾਨ, ਉਸ ਕੋਲੋਂ 5.11 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਇਸ ਸਬੰਧੀ, ਐਫਆਈਆਰ ਨੰਬਰ 21 ਮਿਤੀ 27-12-2025 ਨੂੰ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਤਹਿਤ ਦਰਜ ਕੀਤੀ ਗਈ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ