Saturday, December 27, 2025

Chandigarh

'ਯੁੱਧ ਨਸ਼ਿਆਂ ਵਿਰੁੱਧ': 301ਵੇਂ ਦਿਨ, ਪੰਜਾਬ ਪੁਲਿਸ ਨੇ 5.5 ਕਿਲੋਗ੍ਰਾਮ ਹੈਰੋਇਨ ਸਮੇਤ 148 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

December 27, 2025 08:17 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 301ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 391 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 103 ਐਫਆਈਆਰਜ਼ ਦਰਜ ਕਰਕੇ 148 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 301 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 42,029 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 5.5 ਕਿਲੋ ਹੈਰੋਇਨ, 5 ਕਿਲੋ ਭੁੱਕੀ, 3414 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.57 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 77 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 391 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 372 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ। ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 32 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ 2,730 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2025 ਦਾ ਲੇਖਾ-ਜੋਖਾ: ਸਿੱਖਿਆ ਕ੍ਰਾਂਤੀ ਸਦਕਾ ਪੰਜਾਬ ਦੇ ਵਿਦਿਆਰਥੀਆਂ ਨੇ ਕੌਮੀ ਪੱਧਰ ‘ਤੇ ਮਾਰੀਆਂ ਮੱਲਾਂ

ਨਸ਼ੀਲੇ ਪਦਾਰਥਾਂ ਦੇ ਖ਼ਤਰੇ 'ਤੇ ਫੈਸਲਾਕੁਨ ਜਿੱਤ ਵੱਲ ਵਧ ਰਿਹੈ ਪੰਜਾਬ: ਮੁੱਖ ਮੰਤਰੀ

ਪੋਸਟ ਮੈਟ੍ਰਿਕ ਸਕਾਲਰਸ਼ਿਪ ਹੇਠ 4.77 ਕਰੋੜ ਰੁਪਏ ਜਾਰੀ, ਵੰਚਿਤ ਪਿਛੋਕੜ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਵੱਡੀ ਸਹਾਇਤਾ : ਡਾ. ਬਲਜੀਤ ਕੌਰ

ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਛੱਤਬੀੜ ਚਿੜੀਆਘਰ ਵਿਖੇ ਜਾਨਵਰਾਂ ਨੂੰ ਠੰਢ ਤੋਂ ਬਚਾਉਣ ਲਈ ਕੀਤੇ ਵਿਸ਼ੇਸ਼ ਪ੍ਰਬੰਧ

ਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨ

ਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰ

'ਯੁੱਧ ਨਸ਼ਿਆਂ ਵਿਰੁੱਧ': 300ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.8 ਕਿਲੋਗ੍ਰਾਮ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

314 ਕਰੋੜ ਦੀ ਸਹਾਇਤਾ ਨਾਲ ਅਨਾਥ ਤੇ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ : ਡਾ. ਬਲਜੀਤ ਕੌਰ

ਉਦਯੋਗ ਅਤੇ ਵਣਜ ਵਿਭਾਗ: ਸਾਲ 2025 ਦਾ ਲੇਖਾ-ਜੋਖਾ