ਸੁਨਾਮ : ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦੇ ਓਐਸਡੀ ਰਵਿੰਦਰ ਸਿੰਘ ਟੁਰਨਾ ਨੇ ਜੰਗ ਏ ਆਜ਼ਾਦੀ ਦੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਜੀ ਦੇ ਜਨਮ ਦਿਵਸ ਮੌਕੇ ਉਨ੍ਹਾਂ ਦੀ ਬਠਿੰਡਾ ਰੋਡ ਤੇ ਸਥਿਤ ਬਣੀ ਯਾਦਗਾਰ ਵਿਖੇ ਸ਼ਰਧਾ ਤੇ ਸਤਿਕਾਰ ਭੇਂਟ ਕੀਤਾ। ਇਸ ਮੌਕੇ ਓਐਸਡੀ ਰਵਿੰਦਰ ਸਿੰਘ ਟੁਰਨਾ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਸ਼ਹੀਦ ਊਧਮ ਸਿੰਘ ਦੀ ਸਮਾਰਕ ਤੇ ਕਰੋੜਾਂ ਰੁਪਏ ਖਰਚ ਕਰਕੇ ਯਾਦਗਾਰੀ ਸਮਾਰਕ ਬਣਾਈ ਗਈ ਸੀ। ਮਗਰਲੀਆਂ ਸਰਕਾਰਾਂ ਸਿਰਫ ਬਿਆਨਬਾਜ਼ੀ ਤੱਕ ਸੀਮਤ ਰਹੀਆਂ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦਾ ਫ਼ਰੰਗੀਆਂ ਤੋਂ ਬਦਲਾ ਲੈਣ ਤੋਂ ਇਲਾਵਾ ਮੁਲਕ ਦੀ ਆਜ਼ਾਦੀ ਵਿੱਚ ਵਡਮੁੱਲਾ ਯੋਗਦਾਨ ਪਾਇਆ ਗਿਆ। ਅਜਿਹੇ ਮਹਾਨ ਸਪੂਤਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ। ਬੀਬੀ ਭੱਠਲ ਦੇ ਓਐਸਡੀ ਰਵਿੰਦਰ ਸਿੰਘ ਟੁਰਨਾ ਨੇ ਆਖਿਆ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਦੇਸ਼ ਭਗਤਾਂ ਦੀਆਂ ਯਾਦਗਾਰਾਂ ਬਣਾਉਣ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਾਰ ਲਈ ਹੈ ਜਦਕਿ ਦੂਜੀਆਂ ਪਾਰਟੀਆਂ ਦੀਆਂ ਸਰਕਾਰਾਂ ਫੋਕੀ ਸ਼ੋਹਰਤ ਖੱਟਣ ਲਈ ਬਿਆਨਬਾਜ਼ੀ ਤੱਕ ਸੀਮਤ ਰਹੀਆਂ।