Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਵਿੱਤ ਮੰਤਰੀ ਚੀਮਾ ਨੇ ਐੱਸ.ਸੀ.ਪਰਿਵਾਰਾਂ ਨੂੰ ਪਲਾਟਾਂ ਦੇ ਮਾਲਕੀ ਹੱਕ ਦੀਆਂ ਸਨਦਾਂ ਸੌਂਪੀਆਂ 

December 28, 2025 05:34 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਤਵਾਰ ਨੂੰ ਸੁਨਾਮ ਨੇੜਲੇ ਪਿੰਡ ਖਡਿਆਲ ਵਿਖੇ ਐੱਸ.ਸੀ. ਪਰਿਵਾਰਾਂ ਨੂੰ ਪਲਾਟਾਂ ਦੇ ਮਾਲਕੀ ਹੱਕ ਦੀਆਂ ਸਨਦਾਂ ਸੌਂਪੀਆਂ। ਉਨ੍ਹਾਂ ਕਿਹਾ ਕਿ 96 ਪਰਿਵਾਰਾਂ ਨੂੰ ਮਾਲਕਾਨਾ ਹੱਕ ਮਿਲਣਾ ਬਹੁਤ ਹੀ ਖੁਸ਼ੀ ਦੀ ਗੱਲ ਹੈ ਅਤੇ ਇਹ ਪਰਿਵਾਰ ਹੁਣ ਆਪਣੇ ਸੁਪਨੇ ਦੇ ਘਰ, ਸ਼ਾਨਦਾਰ ਤਰੀਕੇ ਨਾਲ ਤਿਆਰ ਕਰ ਸਕਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਮਸਲਾ 1988 ਤੋਂ ਲਗਾਤਾਰ ਚੱਲਦਾ ਆ ਰਿਹਾ ਸੀ ਅਤੇ 37 ਸਾਲ ਤੋਂ ਵੱਧ ਦੇ ਸਮੇਂ ਤੋਂ ਬਾਅਦ ਪੰਜਾਬ ਸਰਕਾਰ ਦੀ ਸਾਫ ਨੀਅਤ ਅਤੇ ਲੋਕ ਪੱਖੀ ਸੋਚ ਸਦਕਾ ਇਹ ਮਸਲਾ ਹੱਲ ਹੋਇਆ ਹੈ। ਵਿੱਤ ਮੰਤਰੀ ਨੇ ਵੱਖ-ਵੱਖ ਅਹੁਦੇਦਾਰਾਂ ਅਤੇ ਅਧਿਕਾਰੀਆਂ ਦੀ ਮਿਹਨਤ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਲਗਾਤਾਰ ਕੋਸ਼ਿਸ਼ ਸਦਕਾ ਹੀ ਅੱਜ ਇਹ ਦਿਨ ਦੇਖਣ ਨੂੰ ਮਿਲਿਆ ਹੈ। ਚੀਮਾ ਨੇ ਕਿਹਾ ਕਿ ਹਰ ਪਰਿਵਾਰ ਲਈ ਘਰ ਦਾ ਹੋਣਾ ਬਹੁਤ ਜ਼ਰੂਰੀ ਹੈ, ਅਤੇ ਸਰਕਾਰ ਇਸ ਦਿਸ਼ਾ ਵਿੱਚ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਪਿੰਡ ਖਡਿਆਲ ਵਿੱਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ ਅਤੇ ਸਾਰੇ ਵਿਕਾਸ ਕਾਰਜ ਮੁਕੰਮਲ ਹੋ ਜਾਣਗੇ। ਪਿੰਡ ਵਿੱਚ ਗ੍ਰਿਡ ਦੀ ਸਥਾਪਨਾ ਹੋ ਚੁੱਕੀ ਹੈ, ਜੋ ਲੋਕਾਂ ਲਈ ਬਹੁਤ ਵੱਡੀ ਸਹੂਲਤ ਹੈ। ਉਨ੍ਹਾਂ ਆਖਿਆ  ਕਿ ਪੰਜਾਬ ਸਰਕਾਰ ਨੌਕਰੀਆਂ ਮੈਰਿਟ ਦੇ ਅਧਾਰ 'ਤੇ ਦੇ ਰਹੀ ਹੈ ਅਤੇ ਸੜਕਾਂ ਸਮੇਤ ਹੋਰ ਢਾਂਚਾਗਤ ਕੰਮ ਤੇਜ਼ ਰਫ਼ਤਾਰ ਨਾਲ ਚੱਲ ਰਹੇ ਹਨ। ਉਹਨਾਂ ਨੇ ਦੱਸਿਆ ਕਿ ਉਹ ਖੁਦ ਹਰ ਕੰਮ ਦੀ ਪੈਰਵਾਈ ਕਰਦੇ ਹਨ ਤਾਂ ਕਿ ਕਿਸੇ ਵੀ ਕਾਰਜ ਵਿੱਚ ਰੁਕਾਵਟ ਨਾ ਆਵੇ।
 ਇਸ ਮੌਕੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ, ਸੰਗਰੂਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ ਅਤੇ ਪਿੰਡ ਵਾਸੀ ਹਾਜ਼ਰ ਸਨ।

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ