Monday, December 29, 2025

Chandigarh

ਕਿਸਾਨ ਨਵੇਂ ਬਾਗ ਲਗਾਉਣ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ: ਮੋਹਿੰਦਰ ਭਗਤ

December 28, 2025 11:16 PM
SehajTimes

ਚੰਡੀਗੜ੍ਹ : ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਕਰਸ਼ਕ ਸਬਸਿਡੀ ਸਕੀਮਾਂ ਰਾਹੀਂ ਕਿਸਾਨਾਂ ਨੂੰ ਬਾਗਬਾਨੀ ਦਾ ਕਿੱਤਾ ਅਪਣਾਉਣ ਲਈ ਉਤਸ਼ਾਹਿਤ ਕਰਕੇ ਫਸਲੀ ਵਿਭਿੰਨਤਾ ਨੂੰ ਸਰਗਰਮੀ ਨਾਲ ਹੁਲਾਰਾ ਦੇ ਰਹੀ ਹੈ। ਮੰਤਰੀ ਨੇ ਦੱਸਿਆ ਕਿ ਰਾਸ਼ਟਰੀ ਬਾਗਬਾਨੀ ਮਿਸ਼ਨ (ਐਨ.ਐਚ.ਐਮ.) ਤਹਿਤ, ਕਿਸਾਨ ਨਵੇਂ ਬਾਗ ਲਗਾਉਣ ਦੇ ਨਾਲ-ਨਾਲ ਹੋਰ ਬਾਗਬਾਨੀ ਗਤੀਵਿਧੀਆਂ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਰਵਾਇਤੀ ਕਣਕ-ਝੋਨੇ ਦੇ ਚੱਕਰ 'ਤੇ ਨਿਰਭਰਤਾ ਘਟਾਉਣਾ, ਭੂਮੀਗਤ ਪਾਣੀ ਦੀ ਸੰਭਾਲ ਕਰਨਾ ਅਤੇ ਉੱਚ-ਮੁੱਲ ਵਾਲੀਆਂ ਫਸਲਾਂ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣਾ ਹੈ।

ਇਸ ਸਬੰਧੀ ਅਰਜ਼ੀ ਪ੍ਰਕਿਰਿਆ ਬਾਰੇ ਦੱਸਦਿਆਂ, ਬਾਗਬਾਨੀ ਮੰਤਰੀ ਨੇ ਕਿਹਾ ਕਿ ਚਾਹਵਾਨ ਕਿਸਾਨ ਆਪਣੇ ਸਬੰਧਤ ਜ਼ਿਲ੍ਹਾ ਬਾਗਬਾਨੀ ਦਫਤਰਾਂ ਰਾਹੀਂ ਸਬਸਿਡੀ ਲਈ ਅਰਜ਼ੀ ਦੇ ਸਕਦੇ ਹਨ। ਕਿਸਾਨ ਵਿਭਾਗ ਦੇ ਫੀਲਡ ਸਟਾਫ ਤੋਂ ਵੀ ਮਾਰਗਦਰਸ਼ਨ ਲੈ ਸਕਦੇ ਹਨ, ਜੋ ਉਨ੍ਹਾਂ ਨੂੰ ਅਰਜ਼ੀ ਤਿਆਰ ਕਰਨ, ਯੋਗਤਾ ਸਬੰਧੀ ਸ਼ਰਤਾਂ ਪੂਰੀਆਂ ਕਰਨ ਦੇ ਨਾਲ ਨਾਲ ਹੋਰ ਜ਼ਰੂਰਤਾਂ ਪੂਰੀਆਂ ਕਰਨ ਵਿੱਚ ਸਹਾਇਤਾ ਕਰਨਗੇ।

ਸ੍ਰੀ ਭਗਤ ਨੇ ਕਿਹਾ ਕਿ ਮਾਨ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਸਾਰੀਆਂ ਕਿਸਾਨ ਪੱਖੀ ਯੋਜਨਾਵਾਂ ਦੇ ਲਾਭ ਜ਼ਮੀਨੀ ਪੱਧਰ 'ਤੇ ਕਿਸਾਨਾਂ ਤੱਕ ਪਾਰਦਰਸ਼ੀ ਅਤੇ ਸਮੇਂ ਸਿਰ ਪਹੁੰਚਣ। ਉਨ੍ਹਾਂ ਕਿਸਾਨਾਂ ਨੂੰ ਬਾਗਬਾਨੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਬਿਹਤਰ ਆਮਦਨ ਲਈ ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਵੱਲ ਜਾਣ ਦੀ ਅਪੀਲ ਕੀਤੀ।
-------

Have something to say? Post your comment

 

More in Chandigarh

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਰਦੀਆਂ ਦੌਰਾਨ ਛੱਤਬੀੜ ਚਿੜੀਆਘਰ ਵਿੱਚ ਜਾਨਵਰਾਂ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਵੱਲ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਐਸ.ਐਸ.ਪੀ. ਵਿਜੀਲੈਂਸ ਬਿਊਰੋ ਅੰਮ੍ਰਿਤਸਰ ਦੀ ਮੁਅੱਤਲੀ ਬਾਰੇ ਪੰਜਾਬ ਵਿਜੀਲੈਂਸ ਵਿਭਾਗ ਦਾ ਬਿਆਨ

'ਯੁੱਧ ਨਸ਼ਿਆਂ ਵਿਰੁੱਧ': 301ਵੇਂ ਦਿਨ, ਪੰਜਾਬ ਪੁਲਿਸ ਨੇ 5.5 ਕਿਲੋਗ੍ਰਾਮ ਹੈਰੋਇਨ ਸਮੇਤ 148 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ 2,730 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2025 ਦਾ ਲੇਖਾ-ਜੋਖਾ: ਸਿੱਖਿਆ ਕ੍ਰਾਂਤੀ ਸਦਕਾ ਪੰਜਾਬ ਦੇ ਵਿਦਿਆਰਥੀਆਂ ਨੇ ਕੌਮੀ ਪੱਧਰ ‘ਤੇ ਮਾਰੀਆਂ ਮੱਲਾਂ

ਨਸ਼ੀਲੇ ਪਦਾਰਥਾਂ ਦੇ ਖ਼ਤਰੇ 'ਤੇ ਫੈਸਲਾਕੁਨ ਜਿੱਤ ਵੱਲ ਵਧ ਰਿਹੈ ਪੰਜਾਬ: ਮੁੱਖ ਮੰਤਰੀ

ਪੋਸਟ ਮੈਟ੍ਰਿਕ ਸਕਾਲਰਸ਼ਿਪ ਹੇਠ 4.77 ਕਰੋੜ ਰੁਪਏ ਜਾਰੀ, ਵੰਚਿਤ ਪਿਛੋਕੜ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਵੱਡੀ ਸਹਾਇਤਾ : ਡਾ. ਬਲਜੀਤ ਕੌਰ

ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਛੱਤਬੀੜ ਚਿੜੀਆਘਰ ਵਿਖੇ ਜਾਨਵਰਾਂ ਨੂੰ ਠੰਢ ਤੋਂ ਬਚਾਉਣ ਲਈ ਕੀਤੇ ਵਿਸ਼ੇਸ਼ ਪ੍ਰਬੰਧ

ਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨ

ਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰ