Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਆਪਣੇ ਗਲਤ ਕੰਮਾਂ ਲਈ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਢਾਲ ਵਜੋਂ ਵਰਤ ਰਹੇ ਹਨ: ਭਗਵੰਤ ਮਾਨ

December 29, 2025 08:50 PM
SehajTimes

ਸ਼੍ਰੋਮਣੀ ਕਮੇਟੀ ਇਸ ਪਾਪ ਵਿੱਚ ਸ਼ਾਮਲ ਆਪਣੇ ਆਕਾਵਾਂ ਦੇ ਨਜ਼ਦੀਕੀ ਧਨਾਢਾਂ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ: ਭਗਵੰਤ ਮਾਨ

ਭਾਜਪਾ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸਾਹਿਬਜ਼ਾਦਿਆਂ ਦੇ ਕਾਰਟੂਨ ਬਣਾ ਕੇ ਉਨ੍ਹਾਂ ਦਾ ਅਪਮਾਨ ਕੀਤਾ, ਪਰ ਕੋਈ ਕਾਰਵਾਈ ਨਹੀਂ ਹੋਈ: ਭਗਵੰਤ ਮਾਨ

1920 ਵਿੱਚ ਸ਼ੇਰਾਂ ਦੀ ਕੌਮ ਵਾਲੇ ਅਕਾਲੀ ਦਲ ਨੂੰ ਹੁਣ ਡਾਇਨਾਸੌਰ ਬਣਾ ਦਿੱਤਾ ਗਿਆ ਹੈ: ਭਗਵੰਤ ਮਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਸਿੱਧੀ ਚੁਣੌਤੀ ਦਿੰਦੇ ਹੋਏ ਕਿਹਾ ਕਿ ਆਪਣੇ ਗਲਤ ਕੰਮਾਂ ਦੀ ਜਵਾਬਦੇਹੀ ਤੋਂ ਬਚਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਵਰਗੀਆਂ ਪਵਿੱਤਰ ਸੰਸਥਾਵਾਂ ਨੂੰ ਢਾਲ ਵਜੋਂ ਵਰਤਿਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਹੋਏ ਸਰੂਪਾਂ ਦੇ ਮਾਮਲੇ ਵਿੱਚ ਲਗਾਤਾਰ ਕਾਰਵਾਈ ਨਾ ਹੋਣ ਕਾਰਨ ਸੰਗਤ ਵਿੱਚ ਡੂੰਘਾ ਗੁੱਸਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ, ਅਕਾਲੀ ਲੀਡਰਸ਼ਿਪ ਦੇ ਨੇੜਲੇ ਧਨਾਢਾਂ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ, ਜੋ ਇਸ ਗੰਭੀਰ ਅਪਰਾਧ ਵਿੱਚ ਸ਼ਾਮਲ ਹਨ।

ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਪੰਜਾਬੀ ਅਤੇ ਸਿੱਖ ਭਾਈਚਾਰਾ ਡੂੰਘੇ ਸਦਮੇ ਵਿੱਚ ਹੈ ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪ ਲਾਪਤਾ ਹੋਣ ਦੇ ਮਾਮਲੇ ਵਿੱਚ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਥਕ ਸੰਗਠਨਾਂ ਅਤੇ ਸੰਤ ਸਮਾਜ ਨੇ ਲੰਬੇ ਸਮੇਂ ਤੋਂ ਇਸ ਸਬੰਧ ਵਿੱਚ ਕਾਰਵਾਈ ਦੀ ਮੰਗ ਕੀਤੀ ਹੈ ਅਤੇ ਇਸ ਮਕਸਦ ਲਈ ਸੂਬਾ ਸਰਕਾਰ ਤੱਕ ਵੀ ਪਹੁੰਚ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀ ਨੈਤਿਕ ਜ਼ਿੰਮੇਵਾਰੀ ਤਹਿਤ ਸੂਬਾ ਸਰਕਾਰ ਨੇ ਇਸ ਸਬੰਧ ਵਿੱਚ ਐਫ.ਆਈ.ਆਰ. ਦਰਜ ਕੀਤੀ ਹੈ ਅਤੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਸਿੱਟ) ਬਣਾਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਐਫ.ਆਈ.ਆਰ. ਤੋਂ ਤੁਰੰਤ ਬਾਅਦ ਆਪਣੇ ਆਕਾਵਾਂ ਦੇ ਨਿਰਦੇਸ਼ਾਂ 'ਤੇ ਸ਼੍ਰੋਮਣੀ ਕਮੇਟੀ ਨੇ ਪ੍ਰੈਸ ਨੂੰ ਜਾਣਕਾਰੀ ਦੇਣੀ ਸ਼ੁਰੂ ਕਰ ਦਿੱਤੀ ਹੈ ਅਤੇ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਲਈ ਸੂਬਾ ਸਰਕਾਰ ਵਿਰੁੱਧ ਜ਼ਹਿਰ ਉਗਲਦੇ ਹੋਏ ਦੋਸ਼ਾਂ ਦਾ ਖੰਡਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮੁਖੀ ਨੇ ਮੰਨਿਆ ਹੈ ਕਿ ਸ਼੍ਰੋਮਣੀ ਕਮੇਟੀ ਵਿੱਚ ਰੋਜ਼ਾਨਾ 10-12 ਘੁਟਾਲੇ ਹੁੰਦੇ ਹਨ, ਜੋ ਦਰਸਾਉਂਦੇ ਹਨ ਕਿ ਸ਼ਰਧਾਲੂਆਂ ਦੁਆਰਾ ਚੜ੍ਹਾਏ ਗਏ ਗੋਲਕ ਦੇ ਪੈਸੇ ਦੀ ਦੁਰਵਰਤੋਂ ਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤਰਿਮ ਕਮੇਟੀ ਨੇ 2020 ਦੌਰਾਨ ਆਪਣੀ ਮੀਟਿੰਗ ਵਿੱਚ ਕਮੇਟੀ ਦੇ ਦੋਸ਼ੀ ਕਰਮਚਾਰੀਆਂ ਅਤੇ ਪ੍ਰਕਾਸ਼ਕਾਂ ਵਿਰੁੱਧ ਇਸੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਦਾ ਮਤਾ ਪਾਸ ਕੀਤਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਕਈ ਬੇਨਿਯਮੀਆਂ ਦੇ ਬਾਵਜੂਦ ਇਸ ਸਬੰਧ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ, ਹਾਲਾਂਕਿ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਖ਼ੁਦ ਸਾਬਕਾ ਮੁੱਖ ਸਕੱਤਰ ਡਾ. ਰੂਪ ਸਿੰਘ ਵਰਗੇ ਧਨਾਢਾਂ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰਨ ਲਈ ਮਤਾ ਪਾਸ ਕੀਤਾ ਸੀ। ਉਨ੍ਹਾਂ ਕਿਹਾ ਕਿ ਐਸ.ਐਸ. ਕੋਹਲੀ ਐਂਡ ਐਸੋਸੀਏਟਸ (ਚਾਰਟਰਡ ਅਕਾਊਂਟੈਂਟ ਫਰਮ) ਨਾਲ ਸਾਰੀਆਂ ਸੇਵਾਵਾਂ ਖ਼ਤਮ ਕਰਨ ਦਾ ਫੈਸਲਾ ਵੀ ਕੀਤਾ ਗਿਆ ਸੀ ਅਤੇ ਜ਼ਿੰਮੇਵਾਰੀ ਵਿੱਚ ਅਸਫ਼ਲ ਰਹਿਣ ਕਾਰਨ ਕੀਤੇ ਗਏ 75 ਫੀਸਦੀ ਭੁਗਤਾਨ ਦੀ ਵਸੂਲੀ ਨੂੰ ਪ੍ਰਵਾਨਗੀ ਵੀ ਦਿੱਤੀ ਗਈ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਉਂਕਿ ਕੋਹਲੀ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਦੇ ਸੀ.ਏ. ਵਜੋਂ ਵੀ ਸੇਵਾਵਾਂ ਨਿਭਾ ਰਿਹਾ ਸੀ, ਇਸ ਲਈ ਕਾਰਵਾਈ ਅਜੇ ਵੀ ਲਟਕ ਰਹੀ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਆਕਾਵਾਂ ਦੇ ਇਸ਼ਾਰੇ 'ਤੇ ਦਾਅਵਾ ਕਰਦੀ ਹੈ ਕਿ ਸੂਬਾ ਸਰਕਾਰ ਪੰਥ ਦੇ ਮਾਮਲਿਆਂ ਵਿੱਚ ਦਖ਼ਲ ਦੇ ਰਹੀ ਹੈ, ਜੋ ਕਿ ਸੱਚ ਨਹੀਂ ਹੈ ਕਿਉਂਕਿ ਸ਼੍ਰੋਮਣੀ ਕਮੇਟੀ ਨੇ ਦੋਸ਼ੀਆਂ ਵਿਰੁੱਧ ਅਪਰਾਧਿਕ ਕਾਰਵਾਈ ਲਈ ਮਤਾ ਪਾਸ ਕੀਤਾ ਹੈ, ਜਿਸ ਲਈ ਸੂਬਾ ਸਰਕਾਰ ਹੀ ਕਾਰਵਾਈ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਪਾਪ ਵਿੱਚ ਸ਼ਾਮਲ ਪ੍ਰਭਾਵਸ਼ਾਲੀ ਵਿਅਕਤੀਆਂ ਨੂੰ ਬਚਾਉਣ ਲਈ ਸ਼੍ਰੋਮਣੀ ਕਮੇਟੀ ਨੇ ਬਾਅਦ ਵਿੱਚ ਆਪਣੇ ਸਾਰੇ ਮਤੇ ਵਾਪਸ ਲੈ ਲਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ਨ ਦੇ ਸਾਰੇ ਅਧਿਕਾਰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2008 (ਪੰਜਾਬ ਐਕਟ) ਰਾਹੀਂ ਸ਼੍ਰੋਮਣੀ ਕਮੇਟੀ ਨੂੰ ਦਿੱਤੇ ਗਏ ਸਨ ਪਰ ਹੁਣ ਜਦੋਂ ਸੂਬਾ ਸਰਕਾਰ ਇਨ੍ਹਾਂ ਸਰੂਪਾਂ ਦੀ ਬਰਾਮਦਗੀ ਨੂੰ ਯਕੀਨੀ ਬਣਾਉਣਾ ਚਾਹੁੰਦੀ ਹੈ ਤਾਂ ਜੋ ਕੋਈ ਬੇਅਦਬੀ ਜਾਂ ਇਸ ਤਰ੍ਹਾਂ ਦਾ ਕੋਈ ਹੋਰ ਘਿਨਾਉਣਾ ਅਪਰਾਧ ਨਾ ਹੋਵੇ ਤਾਂ ਇਹ ਲੋਕ ਇਸ ਨੂੰ ਧਾਰਮਿਕ ਰੰਗਤ ਦੇ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਰ ਤਾਕਤ ਚਾਹੁੰਦੀ ਹੈ ਪਰ ਲੋਕਾਂ ਪ੍ਰਤੀ ਜਵਾਬਦੇਹ ਨਹੀਂ ਬਣਨਾ ਚਾਹੁੰਦੀ। ਉਨ੍ਹਾਂ ਕਿਹਾ ਕਿ ਹੁਣ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਪਣੇ ਆਕਾਵਾਂ ਦੇ ਨੇੜਲਿਆਂ ਨੂੰ ਬਚਾਉਣ ਲਈ ਵਰਤਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਇਸ ਦੇ ਪ੍ਰਧਾਨ, ਅਕਾਲੀ ਲੀਡਰਸ਼ਿਪ ਦੇ ਹੱਥਾਂ ਦੀਆਂ ਕਠਪੁਤਲੀਆਂ ਹਨ, ਜੋ ਇਸ ਨੂੰ ਆਪਣੇ ਨਿੱਜੀ ਹਿੱਤਾਂ ਲਈ ਵਰਤ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਸਿੱਟ ਤੋਂ ਡਰਦੇ ਹਨ ਕਿਉਂਕਿ ਸ਼੍ਰੋਮਣੀ ਕਮੇਟੀ ਅਤੇ ਉਨ੍ਹਾਂ ਦੇ ਆਕਾ ਜਾਣਦੇ ਹਨ ਕਿ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਉਨ੍ਹਾਂ ਦੇ ਘਿਣਾਉਣੇ ਚਿਹਰੇ ਬੇਨਕਾਬ ਕਰੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਸ਼੍ਰੋਮਣੀ ਕਮੇਟੀ ਲਾਪਤਾ ਸਰੂਪਾਂ ਨੂੰ ਲੱਭਣ ਵਿੱਚ ਆਪਣੀ ਡਿਊਟੀ ਵਿੱਚ ਅਸਫ਼ਲ ਰਹੀ ਹੈ ਪਰ ਸੂਬਾ ਸਰਕਾਰ ਇਹ ਯਕੀਨੀ ਬਣਾਏਗੀ ਕਿ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ 14 ਸਾਲਾਂ ਤੋਂ ਇਸ ਮਾਣਮੱਤੀ ਸੰਸਥਾ ਦੀਆਂ ਚੋਣਾਂ ਨਹੀਂ ਹੋਈਆਂ ਹਨ ਅਤੇ ਇਨ੍ਹਾਂ ਆਗੂਆਂ ਨੇ ਕੇਂਦਰ ਸਰਕਾਰ ਤੋਂ ਇਸ ਦੀ ਮੰਗ ਵੀ ਨਹੀਂ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਦੇ ਲਾਪਤਾ ਹੋਣ ਕਾਰਨ ਹਰ ਸਿੱਖ ਦੀ ਮਾਨਸਿਕਤਾ ਨੂੰ ਠੇਸ ਪਹੁੰਚੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲਜ਼ 'ਤੇ ਮਹਾਨ ਸਿੱਖ ਗੁਰੂਆਂ ਦਾ ਕਾਰਟੂਨ ਪੋਸਟ ਕੀਤਾ ਸੀ ਪਰ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਕਿਉਂਕਿ ਸੂਬੇ ਦੀਆਂ ਚੋਣਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ਸਿਰਫ਼ ਕੁਰਸੀ ਹਥਿਆਉਣਾ ਚਾਹੁੰਦੇ ਹਨ ਅਤੇ ਸੂਬੇ ਤੇ ਲੋਕਾਂ ਦੇ ਹਿੱਤਾਂ ਦੀ ਕੋਈ ਪਰਵਾਹ ਨਹੀਂ ਕਰਦੇ।

ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀਆਂ ਨੇ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਦਾ ਦਰਜਾ ਦੇਣ, ਐਸ.ਵਾਈ.ਐਲ., ਕਾਲੇ ਕਾਨੂੰਨਾਂ ਅਤੇ ਹੋਰ ਰਾਜ ਵਿਰੋਧੀ ਫੈਸਲਿਆਂ ਨੂੰ ਸਿਰਫ਼ ਆਪਣੇ ਪਰਿਵਾਰ ਨੂੰ ਲਾਭ ਪਹੁੰਚਾਉਣ ਲਈ ਸਹਿਮਤੀ ਦਿੱਤੀ।

ਮੁੱਖ ਮੰਤਰੀ ਨੇ ਕਿਹਾ ਕਿ 1920 ਵਿੱਚ ਜਦੋਂ ਅਕਾਲੀ ਦਲ ਬਣਿਆ ਸੀ ਤਾਂ ਇਸ ਨੂੰ ਸ਼ੇਰਾਂ ਦੀ ਪਾਰਟੀ ਵਜੋਂ ਜਾਣਿਆ ਜਾਂਦਾ ਸੀ ਪਰ ਇਨ੍ਹਾਂ ਆਗੂਆਂ ਨੇ ਪਾਰਟੀ ਨੂੰ ਡਾਇਨਾਸੋਰਾਂ ਦੀ ਪਾਰਟੀ ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਅਕਾਲੀ ਲੀਡਰਸ਼ਿਪ, ਕੇਂਦਰ ਸਰਕਾਰ ਸਾਹਮਣੇ ਸੂਬੇ ਦੇ ਮੁੱਦੇ ਚੁੱਕਣ ਤੋਂ ਝਿਜਕਦੀ ਹੈ, ਜਦੋਂ ਕਿ ਸੂਬਾ ਸਰਕਾਰ ਨੇ ਇਸ ਲਈ ਕੋਈ ਕਸਰ ਨਹੀਂ ਛੱਡੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਿੱਛੇ ਇੱਕੋ-ਇੱਕ ਕਾਰਨ ਇਹ ਹੈ ਕਿ ਅਕਾਲੀ ਲੀਡਰਸ਼ਿਪ ਸੱਤਾ ਦੀ ਲਾਲਚੀ ਹੈ, ਜਿਸ ਕਾਰਨ ਉਹ ਹਰ ਰਾਜ ਵਿਰੋਧੀ ਸਟੈਂਡ ਲੈਣ ਤੋਂ ਝਿਜਕਦੇ ਨਹੀਂ ਹਨ।

Have something to say? Post your comment

 

More in Chandigarh

ਵਿਸ਼ਵ ਟੀਕਾਕਰਨ ਹਫ਼ਤਾ” 24 ਅਪ੍ਰੈਲ ਤੋਂ ਲਾਭਪਾਤਰੀ ਟੀਕਾਕਰਨ ਕੈਂਪਾ ਦਾ ਵੱਧ ਤੋਂ ਵੱਧ ਲਾਭ ਲੈਣ : ਡਾ. ਸੰਗੀਤਾ ਜੈਨ

ਸਰਕਾਰੀ ਪ੍ਰਾਈਮਰੀ ਸਕੂਲ, ਲਖਨੌਰ ਵਿੱਚ ਐਡੀਸ਼ਨਲ ਕਲਾਸਰੂਮ ਦਾ ਉਦਘਾਟਨ

ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 30 ਅਪ੍ਰੈਲ ਨੂੰ

ਸਰਕਾਰੀ ਪ੍ਰਾਈਮਰੀ ਸਕੂਲ, ਮਨੌਲੀ ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ 2 ਐਡੀਸ਼ਨਲ ਕਲਾਸਰੂਮਾਂ ਦਾ ਉਦਘਾਟਨ

ਜ਼ਿਲ੍ਹਾ ਰੈਡ ਕਰਾਸ ਵੱਲੋਂ ਕੰਪਿਊਟਰ ਸੈਂਟਰ ਦਾ ਉਦਘਾਟਨ, ਨਾਮਾਤਰ ਫੀਸਾਂ ‘ਤੇ ਟ੍ਰੇਨਿੰਗ ਦੀ ਸ਼ੁਰੂਆਤ

ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ