Monday, December 29, 2025

Chandigarh

'ਯੁੱਧ ਨਸ਼ਿਆਂ ਵਿਰੁੱਧ': 303ਵੇਂ ਦਿਨ, ਪੰਜਾਬ ਪੁਲਿਸ ਨੇ 848 ਗ੍ਰਾਮ ਹੈਰੋਇਨ ਸਮੇਤ 73 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

December 29, 2025 09:05 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 303ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 311 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 58 ਐਫਆਈਆਰਜ਼ ਦਰਜ ਕਰਕੇ 73 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 303 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 42,297 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 848 ਗ੍ਰਾਮ ਹੈਰੋਇਨ, 80 ਕੁਇੰਟਲ ਭੁੱਕੀ, 543 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5570 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 72 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 311 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 317 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 36 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 69110 ਮਹਿਲਾਵਾਂ ਨੂੰ 26.06 ਕਰੋੜ ਦੀ ਵਿੱਤੀ ਸਹਾਇਤਾ :ਡਾ.ਬਲਜੀਤ ਕੌਰ

ਮਾਨ ਸਰਕਾਰ ਕਿਸਾਨ-ਪੱਖੀ ਸਕੀਮਾਂ ਦਾ ਪੂਰਾ ਲਾਭ ਕਿਸਾਨਾਂ ਤੱਕ ਪਹੁੰਚਾਉਣਾ ਯਕੀਨੀ ਬਣਾ ਰਹੀ ਹੈ: ਮੋਹਿੰਦਰ ਭਗਤ

ਪੰਜਾਬ ‘ਚ ਰੋਜ਼ਗਾਰ ਦੇ ਅਥਾਹ ਮੌਕੇ: 59 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਹੁਨਰਮੰਦ ਨੌਜਵਾਨਾਂ ਨੂੰ ਮਿਲੀਆਂ ਹਜ਼ਾਰਾਂ ਨੌਕਰੀਆਂ

ਪੰਜਾਬ ਨੇ ਸਾਲ 2025 ਦੌਰਾਨ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਖੇਤਰ ‘ਚ ਵਿਖਾਈ ਚੰਗੀ ਕਾਰਗੁਜ਼ਾਰੀ: ਡਾ. ਰਵਜੋਤ ਸਿੰਘ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ, ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਆਪਣੇ ਗਲਤ ਕੰਮਾਂ ਲਈ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਢਾਲ ਵਜੋਂ ਵਰਤ ਰਹੇ ਹਨ: ਭਗਵੰਤ ਮਾਨ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਰਦੀਆਂ ਦੌਰਾਨ ਛੱਤਬੀੜ ਚਿੜੀਆਘਰ ਵਿੱਚ ਜਾਨਵਰਾਂ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਵੱਲ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਕਿਸਾਨ ਨਵੇਂ ਬਾਗ ਲਗਾਉਣ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ: ਮੋਹਿੰਦਰ ਭਗਤ

ਐਸ.ਐਸ.ਪੀ. ਵਿਜੀਲੈਂਸ ਬਿਊਰੋ ਅੰਮ੍ਰਿਤਸਰ ਦੀ ਮੁਅੱਤਲੀ ਬਾਰੇ ਪੰਜਾਬ ਵਿਜੀਲੈਂਸ ਵਿਭਾਗ ਦਾ ਬਿਆਨ

'ਯੁੱਧ ਨਸ਼ਿਆਂ ਵਿਰੁੱਧ': 301ਵੇਂ ਦਿਨ, ਪੰਜਾਬ ਪੁਲਿਸ ਨੇ 5.5 ਕਿਲੋਗ੍ਰਾਮ ਹੈਰੋਇਨ ਸਮੇਤ 148 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ