Wednesday, December 31, 2025

Chandigarh

ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ

December 30, 2025 10:23 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ 16ਵੀਂ ਪੰਜਾਬ ਵਿਧਾਨ ਸਭਾ ਦੇ 11ਵੇਂ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਜ਼ਾਲਮ ਮੁਗਲ ਸ਼ਾਸਕਾਂ ਦੇ ਜ਼ੁਲਮ ਤੋਂ ਸਿੱਖ ਭਾਈਚਾਰੇ ਨੂੰ ਬਚਾਉਣ ਲਈ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਪੁੱਤਰਾਂ ਵੱਲੋਂ ਦਿੱਤੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਗੁਰੂ ਸਾਹਿਬ ਨੇ ਆਲਮੀ ਪੱਧਰ ‘ਤੇ ਭਾਈਚਾਰੇ ਤੇ ਧਰਮ ਨਿਰਪੱਖਤਾ ਨੂੰ ਉਤਸ਼ਾਹਿਤ ਕੀਤਾ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਕੀਤੀ। ਉਨ੍ਹਾਂ ਦੀ ਬੇਮਿਸਾਲ ਕੁਰਬਾਨੀ ਨੂੰ ਦੁਨੀਆ ਭਰ ਵਿੱਚ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਇਤਿਹਾਸ ਵਿੱਚ ਅਜਿਹੀ ਲਾਸਾਨੀ ਸ਼ਹਾਦਤ ਦੀ ਕੋਈ ਮਿਸਾਲ ਨਹੀਂ ਮਿਲਦੀ।

ਪੰਜਾਬ ਵਿਧਾਨ ਸਭਾ ਸੈਸ਼ਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਅਮਨ ਅਰੋੜਾ, ਆਪ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਆਪ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਬਸਪਾ ਵਿਧਾਇਕ ਨਛੱਤਰ ਪਾਲ, ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਸ਼੍ਰੋਮਣੀ ਅਕਾਲੀ ਦਲ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ।

Have something to say? Post your comment

 

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਦਨ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ

ਡਾ. ਬਲਬੀਰ ਸਿੰਘ ਵੱਲੋਂ ਵੀ.ਬੀ.-ਜੀ. ਰਾਮ ਜੀ. ਬਿੱਲ ਨੂੰ 'ਮਹਾਤਮਾ ਗਾਂਧੀ ਦਾ ਦੂਜਾ ਕਤਲ' ਕਰਾਰ, ਗਰੀਬਾਂ ਨੂੰ ਗੁੰਮਰਾਹ ਕਰਨ ਵਾਲੀਆਂ ਕੇਂਦਰ ਦੀਆਂ ਸੌੜੀਆਂ ਚਾਲਾਂ ਦਾ ਪਰਦਾਫਾਸ਼ ਕੀਤਾ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 'ਵਿਕਸਿਤ ਭਾਰਤ - ਗ੍ਰਾਮ ਜੀ' ਸਕੀਮ ਗਰੀਬਾਂ ਅਤੇ ਸੰਘੀ ਢਾਂਚੇ 'ਤੇ ਹਮਲਾ ਕਰਾਰ

ਵੀਬੀ ਜੀ ਰਾਮ ਜੀ ਸਕੀਮ ਪਿੰਡਾਂ ਦੀ ਗਰੀਬ ਆਬਾਦੀ ਅਤੇ ਹਾਸ਼ੀਏ 'ਤੇ ਰਹਿ ਰਹੇ ਭਾਈਚਾਰਿਆਂ ਨੂੰ ਰੋਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਤੋਂ ਵਾਂਝਾ ਕਰੇਗੀ: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 69110 ਮਹਿਲਾਵਾਂ ਨੂੰ 26.06 ਕਰੋੜ ਦੀ ਵਿੱਤੀ ਸਹਾਇਤਾ :ਡਾ.ਬਲਜੀਤ ਕੌਰ

ਮਾਨ ਸਰਕਾਰ ਕਿਸਾਨ-ਪੱਖੀ ਸਕੀਮਾਂ ਦਾ ਪੂਰਾ ਲਾਭ ਕਿਸਾਨਾਂ ਤੱਕ ਪਹੁੰਚਾਉਣਾ ਯਕੀਨੀ ਬਣਾ ਰਹੀ ਹੈ: ਮੋਹਿੰਦਰ ਭਗਤ

ਪੰਜਾਬ ‘ਚ ਰੋਜ਼ਗਾਰ ਦੇ ਅਥਾਹ ਮੌਕੇ: 59 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਹੁਨਰਮੰਦ ਨੌਜਵਾਨਾਂ ਨੂੰ ਮਿਲੀਆਂ ਹਜ਼ਾਰਾਂ ਨੌਕਰੀਆਂ

ਪੰਜਾਬ ਨੇ ਸਾਲ 2025 ਦੌਰਾਨ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਖੇਤਰ ‘ਚ ਵਿਖਾਈ ਚੰਗੀ ਕਾਰਗੁਜ਼ਾਰੀ: ਡਾ. ਰਵਜੋਤ ਸਿੰਘ

'ਯੁੱਧ ਨਸ਼ਿਆਂ ਵਿਰੁੱਧ': 303ਵੇਂ ਦਿਨ, ਪੰਜਾਬ ਪੁਲਿਸ ਨੇ 848 ਗ੍ਰਾਮ ਹੈਰੋਇਨ ਸਮੇਤ 73 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ