Sunday, August 03, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Chandigarh

ਪਹਿਲਾਂ ਦਿੱਲੀ ਦੇ ਸਕੂਲਾਂ ਦੇ ਸਿੱਖਿਆ ਪੱਧਰ ਸਬੰਧੀ ਤੱਥਾਂ ਦੀ ਪੜਤਾਲ ਕਰ ਲਵੋ: ਵਿਜੈ ਇੰਦਰ ਸਿੰਗਲਾ ਦੀ ਸਿਸੋਦੀਆ ਨੂੰ ਸਲਾਹ

June 13, 2021 08:55 PM
SehajTimes
ਚੰਡੀਗੜ੍ਹ : ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਅੱਜ ਆਪਣੇ ਦਿੱਲੀ ਦੇ ਹਮਅਹੁਦਾ ਮਨੀਸ਼ ਸਿਸੋਦੀਆ ਨੂੰ ਸਲਾਹ ਦਿੱਤੀ ਕਿ ਉਹ ਮੁੱਦੇ ਨੂੰ ਸਿਆਸੀ ਰੰਗਤ ਦੇਣ ਲਈ ਇੰਨਾ ਨੀਵਾਂ ਡਿੱਗਣ ਤੋਂ ਪਹਿਲਾਂ ਕੇਂਦਰ ਸਰਕਾਰ ਦੁਆਰਾ ਜਾਰੀ ਕੀਤੇ ਗਏ “ਕਾਰਗੁਜ਼ਾਰੀ ਗਰੇਡਿੰਗ ਇੰਡੈਕਸ (ਪੀ.ਜੀ.ਆਈ.) ਵਿਚ “ਸਿੱਖਿਆ ਦੇ ਪੱਧਰ ਅਤੇ ਮਿਆਰ” ਸੰਬਧੀ ਮਾਪਦੰਡ ਬਾਰੇ ਤੱਥਾਂ ਦੀ ਪੜਤਾਲ ਕਰ ਲੈਣ। ਸ੍ਰੀ ਸਿੰਗਲਾ ਨੇ ਕਿਹਾ “ ਦਿੱਲੀ ਦੇ ਸਿੱਖਿਆ ਮੰਤਰੀ ਸਿਸੋਦੀਆ ਅਤੇ ਉਨ੍ਹਾਂ ਦੀ ਪਾਰਟੀ ਸਕੂਲ ਸਿੱਖਿਆ ਦੇ ਖੇਤਰ ਵਿਚ ਪੰਜਾਬ ਦੀ ਪ੍ਰਾਪਤੀ ਤੋਂ ਇੰਨੇ ਘਬਰਾ ਗਏ ਹਨ ਕਿ ਉਨ੍ਹਾਂ ਨੇ ਆਪਣੇ ਝੂਠੇ ਅਤੇ ਤਰਕਹੀਣ ਬਿਆਨਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨਾ ਸ਼ੁਰੂ ਕਰ ਦਿੱਤਾ ਹੈ।” ਸਿੱਖਿਆ ਮੰਤਰੀ ਨੇ ਅੱਗੇ ਕਿਹਾ ਕਿ ਮਨੀਸ਼ ਸਿਸੋਦੀਆ ਇਹ ਕਹਿ ਰਹੇ ਸਨ ਕਿ ਪੰਜਾਬ ਨੇ ਹਾਲ ਹੀ ਦੇ “ਕਾਰਗੁਜ਼ਾਰੀ ਗਰੇਡਿੰਗ ਇੰਡੈਕਸ” ਵਿੱਚ “ਸਿੱਖਿਆ ਦੇ ਪੱਧਰ ਅਤੇ ਮਿਆਰ” ਵਿੱਚ ਮਾੜਾ ਪ੍ਰਦਰਸ਼ਨ ਕੀਤਾ ਸੀ।ਉਨ੍ਹਾਂ ਕਿਹਾ “ਪਰ ਤੱਥ ਇਹ ਹੈ ਕਿ ਜੇ ਪੰਜਾਬ ਦੀ ਕਾਰਗੁਜ਼ਾਰੀ ਮਾੜੀ ਹੈ ਤਾਂ ਇਸੇ ਮਾਪਦੰਡ ਤਹਿਤ ਦਿੱਲੀ ਦੇ ਸਕੂਲਾਂ ਦੀ ਕਾਰਗੁਜ਼ਾਰੀ ਇਸ ਤੋਂ ਵੀ ਮਾੜੀ ਹੈ ਕਿਉਂ ਕਿ ਜਿੱਥੇ ਦਿੱਲੀ ਨੇ 124 ਅੰਕ ਪ੍ਰਾਪਤ ਕੀਤੇ ਹਨ ਓਥੇ 2017 ਵਿਚ ਕਰਵਾਏ ਗਏ ਕੌਮੀ ਪ੍ਰਾਪਤੀ ਸਰਵੇਖਣ (ਐਨ.ਏ.ਐਸ.) ਵਿਚ ਪੰਜਾਬ ਦਾ ਸਕੋਰ 126 ਰਿਹਾ ਸੀ।” ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਿਸੋਦੀਆ ਇਸ ਮੁੱਦੇ `ਤੇ ਰਾਜਨੀਤੀ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਇਸ ਗੱਲ ਦੀ  ਜਾਂਚ ਕਰ ਲੈਣੀ ਚਾਹੀਦੀ ਸੀ ਕਿ ਜਦੋਂ ਸਾਲ 2017 ਵਿੱਚ ਕੌਮੀ ਪ੍ਰਾਪਤੀ ਸਰਵੇਖਣ ਕੀਤਾ ਗਿਆ ਸੀ ਤਾਂ ਦਿੱਲੀ ਵਿਚ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਹੀ ਆਪਣੇ ਕਾਰਜਕਾਲ ਦੇ ਦੋ ਤੋਂ ਜ਼ਿਆਦਾ ਸਾਲ ਪੂਰੇ ਕਰ ਲਏ ਸਨ ਅਤੇ ਉਸ ਵੇਲੇ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਆਇਆਂ ਨੂੰ ਸਿਰਫ਼ ਕੁਝ ਹੀ ਮਹੀਨੇ ਹੋਏ ਸਨ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਕਰਕੇ ਨਵੰਬਰ 2020 ਵਿਚ ਕੌਮੀ ਪ੍ਰਾਪਤੀ ਸਰਵੇਖਣ ਨਹੀਂ ਹੋ ਸਕਿਆ, ਇਸ ਲਈ ਪੰਜਾਬ ਨੂੰ ਪੁਰਾਣੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹੋਣਾ ਪਿਆ। ਪਰ ਇਸ ਵਾਰ ਪੰਜਾਬ ਪੂਰੀ ਤਰ੍ਹਾਂ ਤਿਆਰ ਸੀ ਅਤੇ ਜੇਕਰ ਕੌਮੀ ਪ੍ਰਾਪਤੀ ਸਰਵੇਖਣ ਕਰਵਾਇਆ ਜਾਂਦਾ ਤਾਂ ਪੰਜਾਬ ਦੇ ਸਕੂਲਾਂ ਨੇ "ਸਿੱਖਿਆ ਦੇ ਪੱਧਰ ਅਤੇ ਮਿਆਰ" ਸਬੰਧੀ ਮਾਪਦੰਡ ਵਿੱਚ ਵੀ ਚੋਟੀ ਦਾ ਦਰਜਾ ਹਾਸਲ ਕੀਤਾ ਹੁੰਦਾ।
ਸਿੱਖਿਆ ਵਿਚ ਗੁਣਾਤਮਕ ਸੁਧਾਰ ਲਿਆਉਣ ਲਈ ਪੰਜਾਬ ਨੇ ਆਪਣੀ ਮੁਹਿੰਮ ਨੂੰ ਕਦੇ ਵੀ ਸਿਆਸੀ ਰੰਗਤ ਨਹੀਂ ਦਿੱਤੀ। ਪਿਛਲੀ ਵਾਰ, ਜਦੋਂ ਦਿੱਲੀ ਨੇ ਚੌਥਾ ਦਰਜਾ ਪ੍ਰਾਪਤ ਕੀਤਾ ਸੀ ਤਾਂ ਉਸ ਵੇਲੇ "ਕਾਰਗੁਜ਼ਾਰੀ ਗਰੇਡਿੰਗ ਇੰਡੈਕਸ" ਦੀ ਪ੍ਰਮਾਣਿਕਤਾ `ਤੇ ਕੋਈ ਉਂਗਲ ਨਹੀਂ ਚੁੱਕੀ ਗਈ।ਹੁਣ ਵੀ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦਿੱਲੀ ਤੋਂ ਰੈਕਿੰਗ ਵਿੱਚ ਅੱਗੇ ਰਹੇ ਚਾਰ ਹੋਰ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ- ਚੰਡੀਗੜ੍ਹ, ਤਾਮਿਲਨਾਡੂ, ਕੇਰਲਾ, ਅੰਡੇਮਾਨ ਅਤੇ ਨਿਕੋਬਾਰ ਨੂੰ ਛੱਡ ਕੇ ਸਿਰਫ਼ ਪੰਜਾਬ `ਤੇ ਉਂਗਲ ਚੁੱਕ ਰਹੇ ਹਨ ਕਿਉਂ ਕਿ ਆਮ ਆਦਮੀ ਪਾਰਟੀ ਆਪਣੇ ਗੁੰਮਰਾਹਕੁੰਨ ਪ੍ਰਚਾਰ ਨਾਲ ਪੰਜਾਬ ਵਿੱਚ ਹੋਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ `ਤੇ ਅੱਖ ਰੱਖਦਿਆਂ ਇਸ ਤੋਂ ਸਿਆਸੀ ਲਾਹਾ ਖੱਟਣ ਦੀ ਆਸ ਵਿੱਚ ਹੈ। 
     ਜ਼ਿਕਰਯੋਗ ਹੈ ਕਿ ਦਿੱਲੀ ਵਿਚ ਸਾਰੇ 2000 ਪ੍ਰਾਇਮਰੀ ਸਕੂਲ ਐਮ.ਸੀ.ਡੀ. ਵੱਲੋਂ ਚਲਾਏ ਜਾ ਰਹੇ ਹਨ ਅਤੇ ਦਿੱਲੀ ਦੀਆਂ ਤਿੰਨੋਂ ਕਾਰਪੋਰੇਸ਼ਨਾਂ ‘ਚ ਭਾਜਪਾ ਦਾ ਬਹੁਮਤ ਅਤੇ ਭਾਜਪਾ ਦਾ ਹੀ ਮੇਅਰ ਹੈ। `ਆਪ` ਦੀ ਅਗਵਾਈ ਵਾਲੀ ਦਿੱਲੀ ਸਰਕਾਰ ਵੱਲੋਂ 1031 ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਚਲਾਏ ਜਾ ਰਹੇ ਹਨ। ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਸਿੱਧੇ ਤੌਰ ‘ਤੇ 19000 ਸਕੂਲ ਚਲਾਏ ਜਾ ਰਹੇ ਹਨ ਜਿਨ੍ਹਾਂ ਵਿੱਚ  13000 ਪ੍ਰਾਇਮਰੀ ਅਤੇ 6000 ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸ਼ਾਮਲ ਹਨ। ਸਿੱਖਿਆ ਵਿੱਚ ਗੁਣਾਤਮਕ ਸੁਧਾਰ ਲਿਆਉਣ ਦੀ ਮੁਹਿੰਮ ਤਹਿਤ ਪੰਜਾਬ ਸਰਕਾਰ ਨੇ ਇੱਥੇ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਅਧਿਆਪਕਾਂ ਅਤੇ ਸਮਾਜ ਸੇਵੀ ਲੋਕਾਂ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ, ਜਿਸ ਦੇ ਨਤੀਜੇ ਵਜੋਂ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਨਾਲ-ਨਾਲ ਮਿਆਰੀ ਸਿੱਖਿਆ ਸਹੂਲਤਾਂ ਦਾ ਵਿਕਾਸ ਹੋਇਆ ਹੈ। 
ਸਰਕਾਰੀ ਸਕੂਲਾਂ ਵਿਚ ਇਨ੍ਹਾਂ ਕ੍ਰਾਂਤੀਕਾਰੀ ਤਬਦੀਲੀਆਂ ਅਤੇ ਲੋਕਾਂ ਦੁਆਰਾ ਵਿਖਾਏ ਜਾ ਰਹੇ ਭਰੋਸੇ ਦਾ ਪਤਾ ਇਸ ਤੱਥ ਤੋਂ ਆਸਾਨੀ ਨਾਲ ਲਗਾਇਆ ਜਾ ਸਕਦਾ ਹੈ ਕਿ  ਵਿਦਿਆਰਥੀ ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਤਬਦੀਲ ਹੋ ਰਹੇ ਹਨ ਜਿਸ ਨਾਲ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਦੀ ਗਿਣਤੀ ਵੱਡੇ ਪੱਧਰ `ਤੇ ਵਧੀ ਹੈ। ਸਿੱਖਿਆ ਮੰਤਰੀ ਸਿੰਗਲਾ ਨੇ ਇਹ ਵੀ ਦੱਸਿਆ ਕਿ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਲਗਭਗ ਦੋ ਸਾਲ ਪਹਿਲਾਂ ਇੱਕ ਕੋਰਟ ਕੇਸ ਦਰਜ ਕੀਤੇ ਹਲਫਨਾਮੇ ਵਿੱਚ ਆਪ ਹੀ ਕਿਹਾ ਸੀ ਕਿ ਦਿੱਲੀ ਦੇ 70 ਫੀਸਦੀ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਮਾੜਾ ਹੈ।

Have something to say? Post your comment

 

More in Chandigarh

ਜ਼ਿਲ੍ਹੇ ਦੇ ਕਿਸਾਨਾਂ ਲਈ ਪੀ.ਐਮ ਕਿਸਾਨ ਸਨਮਾਨ ਨਿਧੀ ਦੀ 20ਵੀਂ ਕਿਸ਼ਤ ਜਾਰੀ

ਮੋਹਾਲੀ ਪ੍ਰਸ਼ਾਸਨ ਨੇ ਸਵੇਰ ਅਤੇ ਸ਼ਾਮ ਦੇ ਚੋਣਵੇਂ ਸਮੇਂ ਦੌਰਾਨ ਏਅਰਪੋਰਟ ਰੋਡ (ਪੀਆਰ-7) 'ਤੇ ਸੈਕਟਰ-66/82 ਜੰਕਸ਼ਨ ਤੋਂ ਏਅਰਪੋਰਟ ਗੋਲ ਚੱਕਰ ਤੱਕ ਭਾਰੀ ਵਾਹਨਾਂ ਦੀ ਆਵਾਜਾਈ 'ਤੇ ਪਾਬੰਦੀ ਲਗਾਈ

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਵਿੱਚ ਸੁਰੱਖਿਆ 'ਚ ਕੀਤਾ ਵਾਧਾ

ਪ੍ਰਾਪਰਟੀ ਟੈਕਸ ਲਈ ਇੱਕ-ਮੁਸ਼ਤ ਨਿਪਟਾਰਾ ਯੋਜਨਾ 15 ਅਗਸਤ ਤੱਕ ਵਧਾਈ ਗਈ

ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ FIR ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਵਿਜੀਲੈਂਸ ਬਿਊਰੋ ਨੇ ਗਿਲਕੋ ਡਿਵੈਲਪਰਾਂ ਨਾਲ ਸਬੰਧਤ ਖੇਤਰਾਂ ਦੀ ਕੀਤੀ ਤਲਾਸ਼ੀ

ਨਵਾਂ ਗਾਉਂ ਵਿੱਚ ਫਾਇਰ ਸਟੇਸ਼ਨ ਲਗਾਉਣ ਲਈ ਸਰਕਾਰ ਵੱਲੋਂ 1,89,77,000/- ਰੁਪਏ ਦੀ ਰਾਸ਼ੀ ਮਨਜ਼ੂਰ : ਅਨਮੋਲ ਗਗਨ ਮਾਨ

ਐਸ.ਸੀ. ਕਮਿਸ਼ਨ ਵਲੋਂ ਕਮਿਸ਼ਨਰ ਆਫ਼ ਪੁਲਿਸ ਅੰਮ੍ਰਿਤਸਰ ਤਲਬ

ਪੰਜਾਬ ਸਰਕਾਰ ਵੱਲੋਂ ਆਮ ਬਦਲੀਆਂ/ਤੈਨਾਤੀ ਲਈ ਤੈਅ ਸਮਾਂ ਸੀਮਾ ਵਿਚ ਵਾਧਾ

ਐੱਨਪੀਐੱਸ ਕਰਮਚਾਰੀਆਂ ਲਈ ਪਰਿਵਾਰਕ ਜਾਂ ਦਿਵਿਆਂਗਤਾ ਪੈਨਸ਼ਨ ਲੈਣ ਸਬੰਧੀ ਵਿੱਤ ਵਿਭਾਗ ਨੇ ਵਿਕਲਪ ਚੁਣਨ ਦੀ ਸ਼ਰਤ ਲਈ ਵਾਪਸ: ਹਰਪਾਲ ਸਿੰਘ ਚੀਮਾ

ਸੂਬਾ-ਪੱਧਰੀ ਸਮੀਖਿਆ ਮੀਟਿੰਗ ਵਿੱਚ ਸਹਿਕਾਰੀ ਸਭਾਵਾਂ ਦੇ ਪੁਨਰ ਸੁਰਜੀਤੀ ਲਈ ਰੋਡਮੈਪ ਕੀਤਾ ਤਿਆਰ