Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਲੋਕ ਸੰਪਰਕ ਵਿਭਾਗ ‘ਚ 32 ਸਾਲ ਦੀ ਸ਼ਾਨਦਾਰ ਸੇਵਾ ਉਪਰੰਤ ਸੇਵਾਮੁਕਤ ਹੋਏ ਫੋਟੋ ਸਿਨੇਮਾ ਅਫ਼ਸਰ ਅਰਵਿੰਦਰ ਸਿੰਘ

December 31, 2025 11:33 PM
SehajTimes

ਚੰਡੀਗੜ੍ਹ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਫੋਟੋ ਸਿਨੇਮਾ ਅਫ਼ਸਰ ਅਰਵਿੰਦਰ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ, ਜੋ ਆਪਣੇ ਤਿੰਨ ਦਹਾਕਿਆਂ ਤੋਂ ਵੱਧ ਦੇ ਸ਼ਾਨਦਾਰ ਸੇਵਾਕਾਲ ਤੋਂ ਬਾਅਦ ਅੱਜ ਸੇਵਾਮੁਕਤ ਹੋਏ ਹਨ। ਵਿਭਾਗ ਨਾਲ ਅਰਵਿੰਦਰ ਸਿੰਘ ਦਾ ਸਫ਼ਰ 9 ਅਗਸਤ, 1993 ਨੂੰ ਸ਼ੁਰੂ ਹੋਇਆ ਸੀ, ਜਦੋਂ ਉਹ ਇੱਕ ਜੂਨੀਅਰ ਫੋਟੋਗ੍ਰਾਫਰ ਵਜੋਂ ਭਰਤੀ ਹੋਏ ਸਨ। ਇੰਨੇ ਸਾਲਾਂ ਦੇ ਸਮਰਪਣ, ਤਕਨੀਕੀ ਮੁਹਾਰਤ ਅਤੇ ਫੋਟੋਗ੍ਰਾਫੀ ਲਈ ਜਨੂੰਨ ਨੇ ਉਨ੍ਹਾਂ ਨੂੰ ਕਈ ਵੱਡੀਆਂ ਅਤੇ ਮੁੱਖ ਭੂਮਿਕਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ।

ਇਸਦੇ ਨਾਲ ਹੀ ਉਨ੍ਹਾਂ ਨੂੰ ਆਪਣੇ ਹੁਨਰ ਅਤੇ ਸਖ਼ਤ ਮਿਹਨਤ ਸਦਕਾ ਸਾਲ 2001 ਵਿੱਚ ਸੀਨੀਅਰ ਫੋਟੋਗ੍ਰਾਫਰ ਵਜੋਂ ਪਦਉੱਨਤ ਕੀਤਾ ਗਿਆ ਸੀ। ਉਨ੍ਹਾਂ ਨੂੰ ਹਾਲ ਹੀ ਵਿੱਚ ਫੋਟੋ ਸਿਨੇਮਾ ਅਫ਼ਸਰ ਵਜੋਂ ਤਰੱਕੀ ਵੀ ਮਿਲੀ।ਆਪਣੇ ਕਾਰਜਕਾਲ ਦੌਰਾਨ ਸ. ਅਰਵਿੰਦਰ ਸਿੰਘ ਨੇ ਕਈ ਵੱਡੇ ਅਤੇ ਅਹਿਮ ਸਰਕਾਰੀ ਸਮਾਗਮਾਂ ਦੇ ਨਾਲ-ਨਾਲ ਸੱਭਿਆਚਾਰ ਅਤੇ ਕਈ ਹੋਰ ਸਮਾਗਮਾਂ ਚ ਡਿਊਟੀ ਕਰਦਿਆਂ ਸ਼ਾਨਦਾਰ ਭੂਮਿਕਾ ਨਿਭਾਈ ।

ਵਿਭਾਗ ਵੱਲੋਂ ਸ. ਅਰਵਿੰਦਰ ਸਿੰਘ ਦੇ ਸ਼ਾਨਦਾਰ ਯੋਗਦਾਨ ਦੇ ਸਨਮਾਨ ਵਿੱਚ ਸੇਵਾਮੁਕਤੀ ਸਮਾਰੋਹ ਰੱਖਿਆ ਗਿਆ ਸੀ, ਜਿਸ ਵਿੱਚ ਵਧੀਕ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਜਾਇੰਟ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ, ਪ੍ਰੀਤ ਕੰਵਲ ਸਿੰਘ ਅਤੇ ਮਨਵਿੰਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਨਵਦੀਪ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਅਰਵਿੰਦਰ ਸਿੰਘ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਸਮੂਹ ਬੁਲਾਰਿਆਂ ਨੇ ਵਿਭਾਗ ਲਈ ਨਿਭਾਈਆਂ ਸ਼ਾਨਦਾਰ ਸੇਵਾਵਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਸੇਵਾਮੁਕਤੀ ਤੋਂ ਬਾਅਦ ਦੇ ਜੀਵਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਮੰਚ ਸੰਚਾਲਨ ਲੋਕ ਸੰਪਰਕ ਅਧਿਕਾਰੀ ਇਕਬਾਲ ਸਿੰਘ ਬਰਾੜ ਨੇ ਕੀਤਾ।
——

Have something to say? Post your comment

 

More in Chandigarh

ਪਿੰਡ ਬਲਦੇਵ ਨਗਰ, ਰੌਣੀ ਕਲਾਂ ਅਤੇ ਮਾਨਖੇੜੀ ਵਿਖੇ ਕੈਂਪ ਅੱਜ-

ਕੇਂਦਰੀ ਟੀਮ ਵਲੋਂ ਕਣਕ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਮੋਰਿੰਡਾ ਦਾ ਕੀਤਾ ਦੌਰਾ -

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਬਰਕਰਾਰ ਰੱਖਣ ਲਈ ਇਤਿਹਾਸਕ ਸੋਧ ਬਿੱਲ ਪੇਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੈਂਗਸਟਰਾਂ ‘ਤੇ ਵਾਰ ਦਾ 83ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਵਾਂ ‘ਤੇ ਛਾਪੇਮਾਰੀ; 223 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਧਾਨ ਸਭਾ ਵੱਲੋਂ ਵੱਖ-ਵੱਖ ਸਖ਼ਸ਼ੀਅਤਾਂ ਨੂੰ ਸ਼ਰਧਾਂਜਲੀਆਂ ਭੇਟ

ਸ੍ਰੀ ਮਦ ਭਾਗਵਤ ਕਥਾ ਦੇ ਸ਼ੁਭ ਆਰੰਭ ਮੌਕੇ ਆਪ ਆਗੂ ਸੁਭਾਸ਼ ਸ਼ਰਮਾ ਵੱਲੋਂ ਵਿਸ਼ੇਸ਼ ਪੂਜਨ, ਕਲਸ਼ ਸ਼ੋਭਾ ਯਾਤਰਾ ਕੱਢੀ