Wednesday, April 22, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਪੀਕਰ ਵੱਲੋਂ ਅਰਾਵਲੀ ਪਹਾੜੀਆਂ ਦੀ ਪਰਿਭਾਸ਼ਾ ਨੂੰ ਮੁੜ ਵਿਚਾਰਨ ਸਬੰਧੀ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ

December 31, 2025 11:45 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੁਪਰੀਮ ਕੋਰਟ ਵੱਲੋਂ ਮਾਈਨਿੰਗ ਰੈਗੂਲੇਸ਼ਨ ਕਮੇਟੀ ਦੀਆਂ ਸਿਫ਼ਾਰਸ਼ਾਂ 'ਤੇ ਅਗਲੇ ਹੁਕਮਾਂ ਤੱਕ ਰੋਕ ਲਗਾਉਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਪਹਿਲਾਂ ਸੁਪਰੀਮ ਕੋਰਟ ਨੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੀ ਕਮੇਟੀ ਦੁਆਰਾ ਸਿਫ਼ਾਰਸ਼ ਕੀਤੀ ਅਰਾਵਲੀ ਪਹਾੜੀਆਂ ਦੀ ਨਵੀਂ ਪਰਿਭਾਸ਼ਾ ਨੂੰ ਮਨਜ਼ੂਰੀ ਦੇ ਦਿੱਤੀ ਸੀ, ਪਰ ਇਸ ਨਾਲ ਸਬੰਧਤ ਗੰਭੀਰ ਸ਼ੰਕਾਵਾਂ ਦੇ ਮੱਦੇਨਜ਼ਰ ਸੁਪਰੀਮ ਕੋਰਟ ਨੇ ਹੁਣ ਇਸ ਮਸਲੇ 'ਤੇ ਮੁੜ ਵਿਚਾਰ ਕੀਤਾ ਹੈ ਅਤੇ ਪਿਛਲੇ ਹੁਕਮਾਂ 'ਤੇ ਰੋਕ ਲਗਾ ਦਿੱਤੀ ਹੈ।

ਸਪੀਕਰ ਨੇ ਕਿਹਾ ਕਿ ਵਪਾਰਕ ਉਦੇਸ਼ਾਂ ਦੀ ਬਜਾਏ ਵਾਤਾਵਰਣ ਸੰਭਾਲ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਰਾਵਲੀ ਪਹਾੜੀਆਂ ਦੀ "ਪਰਿਭਾਸ਼ਾ" ਵਿੱਚ ਬਦਲਾਅ ਕਾਰਨ ਇਹ ਵਿਵਾਦ ਪੈਦਾ ਹੋਇਆ ਹੈ। ਨਵੀਂ ਪਰਿਭਾਸ਼ਾ ਅਨੁਸਾਰ, ਸਿਰਫ਼ ਉਹੀ ਖੇਤਰ ਪਹਾੜੀ ਮੰਨਿਆ ਜਾਵੇਗਾ ਜਿਸਦੀ ਉਚਾਈ ਆਲੇ-ਦੁਆਲੇ ਦੀ ਜ਼ਮੀਨ ਤੋਂ ਘੱਟੋ-ਘੱਟ 100 ਮੀਟਰ ਵੱਧ ਹੋਵੇ।

ਵਾਤਾਵਰਣ ਮਾਹਿਰਾਂ ਅਨੁਸਾਰ ਇਸ ਪਰਿਭਾਸ਼ਾ ਨਾਲ ਅਰਾਵਲੀ ਖੇਤਰ ਦੀਆਂ ਲਗਭਗ 90 ਫ਼ੀਸਦ ਛੋਟੀਆਂ ਪਹਾੜੀਆਂ ਨੂੰ ਕਾਨੂੰਨੀ ਸੁਰੱਖਿਆ ਤੋਂ ਬਾਹਰ ਕਰ ਸਕਦੀ ਹੈ, ਜਿਸ ਨਾਲ ਉੱਥੇ ਮਾਈਨਿੰਗ ਅਤੇ ਰੀਅਲ ਅਸਟੇਟ ਗਤੀਵਿਧੀਆਂ ਸ਼ੁਰੂ ਹੋ ਸਕਦੀਆਂ ਹਨ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਅਰਾਵਲੀ ਪਹਾੜੀਆਂ ਨੂੰ ਨੁਕਸਾਨ ਪਹੁੰਚਦਾ ਹੈ, ਤਾਂ ਮਾਰੂਥਲ ਵੱਲੋਂ ਆਉਣ ਵਾਲੀਆਂ ਹਵਾਵਾਂ ਦਾ ਵਹਾਅ ਦਿੱਲੀ-ਐਨ.ਸੀ.ਆਰ. ਵੱਲ ਹੋ ਜਾਵੇਗਾ। ਇਹ ਪਹਾੜੀਆਂ "ਗ੍ਰੀਨ ਵਾਲ" ਵਜੋਂ ਕੰਮ ਕਰਦੀਆਂ ਹਨ ਜੋ ਰੇਤ ਅਤੇ ਧੂੜ ਨੂੰ ਅੱਗੇ ਵਧਣ ਤੋਂ ਰੋਕਦੀਆਂ ਹਨ। ਇਨ੍ਹਾਂ ਪਹਾੜਾਂ ਨੂੰ ਖ਼ਤਮ ਕਰਨ ਨਾਲ ਉੱਤਰੀ ਭਾਰਤ ਵਿੱਚ ਧੂੜ ਭਰੇ ਤੂਫਾਨਾਂ ਅਤੇ ਹਵਾ ਪ੍ਰਦੂਸ਼ਣ ਦਾ ਖ਼ਤਰਾ ਕਈ ਗੁਣਾ ਵੱਧ ਸਕਦਾ ਹੈ।

ਸਪੀਕਰ ਨੇ ਕਿਹਾ ਕਿ ਅਰਾਵਲੀ ਪਹਾੜੀਆਂ ਦੇ ਨੁਕਸਾਨੇ ਜਾਣ ‘ਤੇ ਇਸ ਦਾ ਕਿਸੇ ਇੱਕ ਖੇਤਰ ‘ਤੇ ਨਹੀਂ, ਸਗੋਂ ਸਮੁੱਚੇ ਉੱਤਰੀ ਭਾਰਤ ਦੇ ਵਾਤਾਵਰਣ 'ਤੇ ਗੰਭੀਰ ਪ੍ਰਭਾਵ ਪਵੇਗਾ। ਉਨ੍ਹਾਂ ਅੱਗੇ ਕਿਹਾ ਕਿ ਅਰਾਵਲੀ ਪਹਾੜੀਆਂ ਦੀ ਪ੍ਰਭਾਵੀ ਅਤੇ ਟਿਕਾਊ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਢੁਕਵੇਂ ਅਤੇ ਸਥਾਈ ਕਦਮ ਚੁੱਕੇ ਜਾਣੇ ਚਾਹੀਦੇ ਹਨ।

Have something to say? Post your comment

 

More in Chandigarh

ਜ਼ਿਲ੍ਹਾ ਰੈਡ ਕਰਾਸ ਵੱਲੋਂ ਕੰਪਿਊਟਰ ਸੈਂਟਰ ਦਾ ਉਦਘਾਟਨ, ਨਾਮਾਤਰ ਫੀਸਾਂ ‘ਤੇ ਟ੍ਰੇਨਿੰਗ ਦੀ ਸ਼ੁਰੂਆਤ

ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਟਿਵਾਣਾ ਅਤੇ ਲਾਲੜੂ ਮੰਡੀਆਂ ਦਾ ਦੌਰਾ, ਕਣਕ ਦੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ

ਗੈਂਗਸਟਰਾਂ 'ਤੇ ਵਾਰ ਦਾ 91ਵਾਂ ਦਿਨ: ਪੰਜਾਬ ਪੁਲਿਸ ਵੱਲੋਂ 561 ਥਾਵਾਂ 'ਤੇ ਛਾਪੇਮਾਰੀ; 281 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ 24ਵੀਂ ਅਤੇ 25ਵੀਂ ਬੱਸ ਨੂੰ ਕੀਤਾ ਰਵਾਨਾ

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ