Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਅਫ਼ਸਰ ਗ੍ਰਿਫਤਾਰ

December 31, 2025 11:53 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਾਈਲਡ ਲਾਈਫ ਡਿਵੀਜ਼ਨ, ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਬਲਾਕ ਅਫ਼ਸਰ ਰਾਜਪਾਲ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਬਲਾਚੌਰ ਜ਼ਿਲ੍ਹਾ ਐਸਬੀਐਸ ਨਗਰ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸਨੇ ਸ਼ਿਕਾਰ ਦਾ ਪਰਮਿਟ ਜਾਰੀ ਕਰਨ ਲਈ ਦੋਸ਼ੀ ਰਾਜਪਾਲ ਸਿੰਘ ਕੋਲ ਪਹੁੰਚ ਕੀਤੀ ਸੀ, ਪਰ ਅਧਿਕਾਰੀ ਨੇ ਇਸ ਲਈ 50,000 ਰੁਪਏ ਦੀ ਮੰਗ ਕੀਤੀ। ਉਸ ਵੱਲੋਂ ਬੇਨਤੀ ਕਰਨ 'ਤੇ ਸੌਦਾ 15,000 ਰੁਪਏ ਵਿੱਚ ਤੈਅ ਹੋ ਗਿਆ ਅਤੇ ਅਧਿਕਾਰੀ ਨੇ ਸ਼ਿਕਾਰ ਦਾ ਪਰਮਿਟ ਜਾਰੀ ਕਰਨ ਦਾ ਭਰੋਸਾ ਦੇ ਕੇ ਉਸ ਤੋਂ 10,000 ਰੁਪਏ ਮੌਕੇ 'ਤੇ ਹੀ ਲੈ ਲਏ।

ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਰਾਜਪਾਲ ਸਿੰਘ ਬਲਾਚੌਰ ਵਿਖੇ ਸ਼ਿਕਾਇਤਕਰਤਾ ਦੇ ਘਰ ਜਾ ਕੇ ਬਾਕੀ ਰਹਿੰਦੀ 5000 ਰੁਪਏ ਦੀ ਰਿਸ਼ਵਤ ਵੀ ਲੈ ਲਈ। ਇਸਦੀ ਵੀਡੀਓ ਸ਼ਿਕਾਇਤਕਰਤਾ ਦੇ ਘਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।

ਤਸਦੀਕ ਦੌਰਾਨ ਉਕਤ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ