Thursday, January 01, 2026

Chandigarh

ਦਿਵਿਆਂਗਜਨਾਂ ਦੀ ਇੱਜ਼ਤ ਭਰੀ ਜ਼ਿੰਦਗੀ ਲਈ ਮਾਨ ਸਰਕਾਰ ਦਾ ਵੱਡਾ ਕਦਮ: 371 ਕਰੋੜ ਤੋਂ ਵੱਧ ਵਿੱਤੀ ਸਹਾਇਤਾ ਜਾਰੀ : ਡਾ. ਬਲਜੀਤ ਕੌਰ

December 31, 2025 11:57 PM
SehajTimes

ਦਿਵਿਆਂਗਜਨਾਂ ਦੀ ਭਲਾਈ ਸਰਕਾਰ ਦੀ ਪ੍ਰਮੁੱਖ ਤਰਜੀਹ: 495 ਕਰੋੜ ਰੁਪਏ ਦਾ ਬਜਟ ਉਪਬੰਧ

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ, ਸਮਾਜਿਕ ਨਿਆਂ ਅਤੇ ਸਾਮੂਹਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਵਚਨਬੱਧਤਾ ਦੇ ਤਹਿਤ ਵਿਸ਼ੇਸ਼ ਯੋਗਤਾਵਾਂ ਵਾਲੇ ਵਿਅਕਤੀਆਂ (ਦਿਵਿਆਂਗਜਨਾਂ) ਦੀ ਸੁਰੱਖਿਆ, ਆਤਮ-ਨਿਰਭਰਤਾ ਅਤੇ ਇੱਜ਼ਤ ਭਰੀ ਜ਼ਿੰਦਗੀ ਲਈ ਸਰਕਾਰ ਵੱਲੋਂ ਲਗਾਤਾਰ ਸੰਵੇਦਨਸ਼ੀਲ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਕਹੀ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਦਿਵਿਆਂਗਜਨਾਂ ਨੂੰ ਵਿੱਤੀ ਸਹਾਇਤਾ ਵਜੋਂ 371.84 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੌਰਾਨ 2 ਲੱਖ 79 ਹਜ਼ਾਰ 544 ਦਿਵਿਆਂਗ ਵਿਅਕਤੀਆਂ ਨੂੰ ਇਸ ਯੋਜਨਾ ਦਾ ਸਿੱਧਾ ਲਾਭ ਦਿੱਤਾ ਜਾ ਰਿਹਾ ਹੈ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਆਰਥਿਕ ਸੰਭਾਲ ਮਿਲੀ ਹੈ।


ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਦਿਵਿਆਂਗਜਨਾਂ ਨੂੰ ਸਮੇਂ-ਸਿਰ, ਪਾਰਦਰਸ਼ੀ ਅਤੇ ਬਿਨਾਂ ਕਿਸੇ ਰੁਕਾਵਟ ਦੇ ਵਿੱਤੀ ਸਹਾਇਤਾ ਮੁਹੱਈਆ ਕਰਵਾਉਣਾ ਮਾਨ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਇਸ ਉਦੇਸ਼ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ 495 ਕਰੋੜ ਰੁਪਏ ਦਾ ਬਜਟ ਉਪਬੰਧ ਪਹਿਲਾਂ ਹੀ ਕੀਤਾ ਗਿਆ ਹੈ, ਤਾਂ ਜੋ ਕਿਸੇ ਵੀ ਯੋਗ ਲਾਭਪਾਤਰੀ ਨੂੰ ਸਹਾਇਤਾ ਤੋਂ ਵੰਚਿਤ ਨਾ ਰਹਿਣਾ ਪਵੇ।


ਡਾ. ਬਲਜੀਤ ਕੌਰ ਨੇ ਸਪਸ਼ਟ ਕੀਤਾ ਕਿ ਇਸ ਵਿੱਤੀ ਸਹਾਇਤਾ ਯੋਜਨਾ ਹੇਠ ਉਹ ਦਿਵਿਆਂਗ ਵਿਅਕਤੀ ਸ਼ਾਮਲ ਕੀਤੇ ਜਾਂਦੇ ਹਨ ਜੋ ਆਪਣੀ ਰੋਜ਼ੀ-ਰੋਟੀ ਕਮਾਉਣ ਵਿੱਚ ਅਸਮਰੱਥ ਹਨ ਅਤੇ ਜਿਨ੍ਹਾਂ ਦੀ ਘੱਟੋ-ਘੱਟ ਅਪੰਗਤਾ 50 ਫੀਸਦੀ ਜਾਂ ਇਸ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਹੀ ਹੱਕਦਾਰ ਤੱਕ ਸਹਾਇਤਾ ਪਹੁੰਚਾ ਕੇ ਉਨ੍ਹਾਂ ਦੀ ਆਰਥਿਕ ਸੁਰੱਖਿਆ ਨੂੰ ਮਜ਼ਬੂਤ ਕਰਨਾ ਹੈ, ਤਾਂ ਜੋ ਉਹ ਆਪਣੇ ਜੀਵਨ ਦੀਆਂ ਬੁਨਿਆਦੀ ਲੋੜਾਂ ਨੂੰ ਸਨਮਾਨ ਨਾਲ ਪੂਰਾ ਕਰ ਸਕਣ।


ਡਾ.ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਮਾਨ ਸਰਕਾਰ ਦਿਵਿਆਂਗਜਨਾਂ ਨੂੰ ਸਿਰਫ਼ ਵਿੱਤੀ ਮਦਦ ਤੱਕ ਸੀਮਿਤ ਨਹੀਂ ਰੱਖਣਾ ਚਾਹੁੰਦੀ, ਸਗੋਂ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜ ਕੇ ਆਤਮ-ਨਿਰਭਰ, ਸਸ਼ਕਤ ਅਤੇ ਸਨਮਾਨਜਨਕ ਜੀਵਨ ਜੀਊਣ ਦੇ ਪੂਰੇ ਮੌਕੇ ਪ੍ਰਦਾਨ ਕਰਨ ਲਈ ਪੂਰੀ ਦ੍ਰਿੜਤਾ ਨਾਲ ਵਚਨਬੱਧ ਹੈ।

Have something to say? Post your comment

 

More in Chandigarh

ਗੁਰਮੀਤ ਖੁੱਡੀਆਂ ਵੱਲੋਂ ਵੈਟਰਨਰੀ ਇੰਸਪੈਕਟਰਾਂ ਦੀਆਂ ਮੰਗਾਂ ਦੇ ਜਲਦੀ ਹੱਲ ਦਾ ਭਰੋਸਾ

ਸਾਲ 2025 ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਸਾਬਕਾ ਸੈਨਿਕਾਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਸਮਰਪਿਤ ਰਿਹਾ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਅਫ਼ਸਰ ਗ੍ਰਿਫਤਾਰ

ਸਾਲ 2025 ਦੌਰਾਨ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਪੰਜਾਬ ਡਿਜੀਟਲ ਸੁਧਾਰਾਂ ਦਾ ਗਵਾਹ ਬਣਿਆ: ਨਾਗਰਿਕਾਂ ਨੂੰ ਉਨ੍ਹਾਂ ਦੇ ਦਰ ‘ਤੇ ਮਿਲ ਰਹੀਆਂ ਸੇਵਾਵਾਂ: ਅਮਨ ਅਰੋੜਾ

ਸਪੀਕਰ ਵੱਲੋਂ ਅਰਾਵਲੀ ਪਹਾੜੀਆਂ ਦੀ ਪਰਿਭਾਸ਼ਾ ਨੂੰ ਮੁੜ ਵਿਚਾਰਨ ਸਬੰਧੀ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ

ਸਾਲ 2025 ਦਾ ਸੰਸਦੀ ਮਾਮਲੇ ਵਿਭਾਗ ਦਾ ਲੇਖਾ-ਜੋਖਾ; ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਪੰਜਾਬ ਪੁਲਿਸ ਵੱਲੋਂ ਵਿਜ਼ਨ 2026 ਦਾ ਖ਼ਾਕਾ ਪੇਸ਼: ਪੁਲਿਸ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣ ਲਈ ਵਿਆਪਕ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇਗਾ

ਲੋਕ ਸੰਪਰਕ ਵਿਭਾਗ ‘ਚ 32 ਸਾਲ ਦੀ ਸ਼ਾਨਦਾਰ ਸੇਵਾ ਉਪਰੰਤ ਸੇਵਾਮੁਕਤ ਹੋਏ ਫੋਟੋ ਸਿਨੇਮਾ ਅਫ਼ਸਰ ਅਰਵਿੰਦਰ ਸਿੰਘ

ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਨਵੇਂ ਸਾਲ 2026 ਦੀ ਵਧਾਈ

'ਯੁੱਧ ਨਸ਼ਿਆਂ ਵਿਰੁੱਧ': 305ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.2 ਕਿਲੋ ਹੈਰੋਇਨ ਸਮੇਤ 117 ਨਸ਼ਾ ਤਸਕਰ ਕਾਬੂ