Saturday, July 05, 2025

National

ਪੰਜਾਬ ਕਾਂਗਰਸ ਕਲੇਸ਼ : ਤਿੰਨ ਮੈਂਬਰੀ ਕਮੇਟੀ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ

June 13, 2021 09:03 PM
SehajTimes

ਨਵੀਂ ਦਿੱਲੀ : ਪੰਜਾਬ ਕਾਂਗਰਸ ਵਿਚ ਚੱਲ ਰਹੇ ਕਲੇਸ਼ ਨੂੰ ਦੂਰ ਕਰਨ ਲਈ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨੇ ਅੱਜ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਜਾ ਕੇ ਮੁਲਾਕਾਤ ਕੀਤੀ। ਇਸ ਕਮੇਟੀ ਨੇ ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਪੰਜਾਬ ਕਾਂਗਰਸ ਦੇ ਕਈ ਆਗੂਆਂ ਦੇ ਪੱਖ ਸੁਣੇ ਸਨ। ਕਮੇਟੀ ਨੇ ਅਪਣੀ ਰੀਪੋਰਟ ਪਹਿਲਾਂ ਹੀ ਕਾਂਗਰਸ ਪ੍ਰਧਾਨ ਨੂੰ ਸੌਂਪ ਦਿਤੀ ਹੈ। ਇਹ ਮੁਲਾਕਾਤ ਇਕ ਘੰਟਾ ਚੱਲੀ। ਇਹ ਪਤਾ ਲੱਗਿਆ ਹੈ ਕਿ ਕਮੇਟੀ ਦੇ ਮੈਂਬਰ ਜਿਨ੍ਹਾਂ ਵਿਚ ਸੀਨੀਅਰ ਕਾਂਗਰਸੀ ਆਗੂ ਮੱਲੀਕਾਰਜੁਨ ਖੜਗੇ, ਹਰੀਸ਼ ਰਾਵਤ, ਅਤੇ ਜੇ ਪੀ ਅਗਰਵਾਲ ਨੇ ਰਾਹੁਲ ਗਾਂਧੀ ਨੂੰ ਰਿਪੋਰਟ ਦੇ ਨਤੀਜਿਆਂ ਬਾਰੇ ਦੱਸਿਆ। ਸੂਤਰਾਂ ਅਨੁਸਾਰ ਕਮੇਟੀ ਦੇ ਮੈਂਬਰਾਂ ਨੇ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਰਾਹੁਲ ਗਾਂਧੀ ਨੂੰ ਮੀਟਿੰਗ ਵਿੱਚ ਸਮਝਾਇਆ। ਮੀਟਿੰਗ ਵਿੱਚ ਨਵਜੋਤ ਸਿੰਘ ਸਿੱਧੂ, ਪ੍ਰਗਟ ਸਿੰਘ, ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਭੂਮਿਕਾ ਬਾਰੇ ਵਿਸਥਾਰ ਵਿੱਚ ਵਿਚਾਰ ਵਟਾਂਦਰੇ ਹੋਏ। ਕਮੇਟੀ ਦੇ ਮੈਂਬਰਾਂ ਨੇ ਕਮੇਟੀ ਦੀ ਮੀਟਿੰਗ ਤੋਂ ਬਾਅਦ ਵੀ ਪਰਗਟ ਸਿੰਘ ਵੱਲੋਂ ਦਿੱਤੇ ਜਨਤਕ ਬਿਆਨਾਂ ਬਾਰੇ ਰਾਹੁਲ ਗਾਂਧੀ ਨੂੰ ਜਾਣੂ ਕਰਾਇਆ।
ਮਿਲੀ ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਨੇ ਕਥਿਤ ਤੌਰ 'ਤੇ ਸਿੱਧੂ ਬਾਰੇ ਕਮੇਟੀ ਦੀਆਂ ਸਿਫਾਰਸ਼ਾਂ ਸੁਣੀਆਂ ਪਰ ਕੋਈ ਜਵਾਬ ਨਹੀਂ ਦਿੱਤਾ। ਕਾਂਗਰਸ ਦੀ ਲੀਡਰਸ਼ਿਪ ਜਲਦੀ ਹੀ ਪੰਜਾਬ ਰਿਪੋਰਟ ਬਾਰੇ ਫੈਸਲਾ ਲਵੇਗੀ।

Have something to say? Post your comment

 

More in National

ਰੁਦਰਪ੍ਰਯਾਗ ; ਅਲਕਨੰਦਾ ਨਦੀ ‘ਚ ਡਿੱਗੀ ਬੱਸ

ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਲਈ ਸਰਕਾਰੀ ਘੱਟ ਗਿਣਤੀ ਸਕੀਮਾਂ ਬਾਰੇ ਵਰਕਸ਼ਾਪ ਦਾ ਆਯੋਜਨ

15 ਅਗਸਤ ਤੋਂ Fastag ਨੂੰ ਲੈ ਕੇ ਬਦਲ ਜਾਣਗੇ ਨਿਯਮ

ਮੁੰਬਈ- ਹਜ਼ੂਰ ਸਾਹਿਬ ਨਾਂਦੇੜ ਵੰਦੇ ਭਾਰਤ ਐਕਸਪ੍ਰੈੱਸ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੂੰ ਇੱਕ ਹੋਰ ਵੱਡਾ ਤੋਹਫ਼ਾ :  ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਮਹਾਰਾਸ਼ਟਰ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਰਕਾਰੀ ਪੱਧਰ ’ਤੇ ਮਨਾਉਣ ਦਾ ਐਲਾਨ

ਸਾਬਕਾ CM ਤੇ ਪੰਜਾਬ BJP ਇੰਚਾਰਜ ਵਿਜੇ ਰੁਪਾਣੀ ਦੀ ਅਹਿਮਦਾਬਾਦ ਪਲੇਨ ਕ੍ਰੈਸ਼ ਹੋਈ ਮੌਤ

ਏਅਰ ਇੰਡੀਆ ਦਾ ਜਹਾਜ਼ ਅਹਿਮਦਾਬਾਦ ‘ਚ ਹੋਇਆ ਕ੍ਰੈਸ਼

ਪੰਜਾਬ ‘ਚ ਹੁਣ ਬਾਹਰੀ ਵਾਹਨਾਂ ਦੀ ਐਂਟਰੀ ’ਤੇ ਲੱਗੇਗਾ ਟੈਕਸ

ਹਿਮਾਚਲ ਪ੍ਰਦੇਸ਼ ; ਨੂੰਹ-ਪੁੱਤ ਦਾ ਕਲੇਸ਼ ਪਿਓ ਲਈ ਬਣ ਗਿਆ ‘ਕਾਲ’

ਪੁੱਤ ਦੀ ਮੌਤ ਮਗਰੋਂ ਮਾਂ ਨੇ ਸੋਨਮ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ