Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਸਾਲ 2025 ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਸਾਬਕਾ ਸੈਨਿਕਾਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਸਮਰਪਿਤ ਰਿਹਾ

January 01, 2026 12:25 AM
SehajTimes

ਕਾਰਗਿਲ ਦਿਵਸ ਮੌਕੇ ਓਪਰੇਸ਼ਨ ਵਿਜੇ ਦੌਰਾਨ ਸ਼ਹੀਦ ਹੋਏ 65 ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੀਤਾ ਗਿਆ ਸਨਮਾਨਿਤ

ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਅਤੇ ਅਪਾਹਜ ਸੈਨਿਕਾਂ ਨੂੰ ਐਕਸ-ਗ੍ਰੇਸ਼ੀਆ ਗ੍ਰਾਂਟ ਵਜੋਂ 3.66 ਕਰੋੜ ਰੁਪਏ ਦੀ ਅਦਾਇਗੀ

ਸਾਬਕਾ ਸੈਨਿਕਾਂ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਅਧੀਨ 63.22 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ

ਚੰਡੀਗੜ੍ਹ : ਸਾਲ 2025 ਦੌਰਾਨ ਪੰਜਾਬ ਦਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਅਪਾਹਜ ਸੈਨਿਕਾਂ ਦੀ ਭਲਾਈ ਨੂੰ ਸਮਰਪਿਤ ਰਿਹਾ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਕੈਬਿਨਟ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਤਹਿਤ ਇਸ ਸਾਲ ਰੱਖਿਆ ਸੇਵਾਵਾਂ ਭਲਾਈ ਵਿਭਾਗ ਸਾਬਕਾ ਸੈਨਿਕਾਂ ਦੀ ਭਲਾਈ ਲਈ ਅਹਿਮ ਕਦਮ ਚੁੱਕੇ ਗਏ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੇਸ਼ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੂਬੇ ਦੇ ਸੈਨਿਕਾਂ ਦੇ ਪਰਿਵਾਰਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਸੰਵੇਦਨਸ਼ੀਲਤਾ ਅਤੇ ਸਨਮਾਨ ਨਾਲ ਨਿਭਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਸਾਲ 2025 ਦੌਰਾਨ 10 ਸ਼ਹੀਦ ਸੈਨਿਕਾਂ ਦੇ ਵਾਰਸਾਂ ਨੂੰ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਮਾਣ ਅਤੇ ਸ਼ੁਕਰਾਨੇ ਦੀ ਨੀਤੀ ਤਹਿਤ ਸਰਕਾਰੀ ਨੌਕਰੀ ਮੁਹੱਈਆ ਕਰਵਾਈ ਗਈ ਹੈ।

ਮੰਤਰੀ ਨੇ ਦੱਸਿਆ ਕਿ ਕਾਰਗਿਲ ਦਿਵਸ ਦੇ ਮੌਕੇ ’ਤੇ ਓਪਰੇਸ਼ਨ ਵਿਜੇ ਦੌਰਾਨ ਸ਼ਹੀਦ ਹੋਏ 65 ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਸ਼ਹਾਦਤ ਅਤੇ ਦੇਸ਼ ਸੇਵਾ ਨੂੰ ਯਾਦ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਅਤੇ ਅਪਾਹਜ ਸੈਨਿਕਾਂ ਨੂੰ ਐਕਸ-ਗ੍ਰੇਸ਼ੀਆ ਗ੍ਰਾਂਟ ਵਜੋਂ 3.66 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।

ਸ੍ਰੀ ਭਗਤ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ, ਗੈਲੈਂਟਰੀ ਅਵਾਰਡੀਆਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਅਧੀਨ 63.22 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ।

ਮੰਤਰੀ ਨੇ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਦੀ ਪੈਨਸ਼ਨ ਸਪਰਸ਼ ਪੋਰਟਲ ਰਾਹੀਂ ਪਾਰਦਰਸ਼ੀ ਤਰੀਕੇ ਨਾਲ ਜਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਪੈਨਸ਼ਨ ਨਾਲ ਸੰਬੰਧਿਤ ਮੁੱਦਿਆਂ ਦੇ ਹੱਲ ਲਈ ਪੰਜਾਬ ਦੇ ਸਾਰੇ ਜ਼ਿਲ੍ਹਾ ਰੱਖਿਆ ਸੇਵਾਵਾਂ ਦਫ਼ਤਰਾਂ ਵਿੱਚ 15 ਦਿਨਾਂ ਦੇ ਸਹਾਇਤਾ ਕੈਂਪ ਵੀ ਲਗਾਏ ਗਏ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਵੱਲੋਂ 10 ਅਪਾਹਜ ਸੈਨਿਕਾਂ ਨੂੰ ਇਲੈਕਟ੍ਰਿਕ ਤਿੰਨ-ਪਹੀਆ ਸਕੂਟਰ ਵੰਡੇ ਗਏ ਹਨ, ਤਾਂ ਜੋ ਉਨ੍ਹਾਂ ਦੀ ਆਵਾਜਾਈ ਅਤੇ ਜੀਵਨ ਸਰਲ ਬਣਾਇਆ ਜਾ ਸਕੇ।

ਮੰਤਰੀ ਸ੍ਰੀ ਭਗਤ ਨੇ ਦੋਹਰਾਇਆ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਨਵੀਆਂ ਯੋਜਨਾਵਾਂ ਵੀ ਲਾਗੂ ਕੀਤੀਆਂ ਜਾਣਗੀਆਂ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ