Friday, January 02, 2026
BREAKING NEWS

Malwa

ਐਸਡੀਐਮ ਨੇ ਲਾਊਡ ਸਪੀਕਰਾਂ ਦੀ ਆਵਾਜ਼ ਨਿਰਧਾਰਤ ਸੀਮਾ ਵਿੱਚ ਰੱਖਣ ਦੇ ਦਿਤੇ ਆਦੇਸ਼ 

January 02, 2026 06:53 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਸੁਨਾਮ ਦੇ ਉਪ-ਮੰਡਲ ਮੈਜਿਸਟ੍ਰੇਟ, ਪ੍ਰਮੋਦ ਸਿੰਗਲਾ ਵੱਲੋਂ ਅੱਜ ਸਮੂਹ ਧਾਰਮਿਕ ਸੰਸਥਾਵਾਂ (ਮੰਦਰਾਂ, ਗੁਰਦੁਆਰਿਆਂ, ਮਸਜਿਦਾਂ, ਚਰਚਾਂ) ਦੇ ਪ੍ਰਬੰਧਕਾਂ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਲਾਊਡ ਸਪੀਕਰਾਂ ਅਤੇ ਜਨਤਕ ਸੰਬੋਧਨ ਪ੍ਰਣਾਲੀਆਂ ਦੀ ਵਰਤੋਂ ਸਬੰਧੀ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਹਨ। ਲਾਊਡ ਸਪੀਕਰਾਂ ਦੀ ਉੱਚੀ ਆਵਾਜ਼ ਵਿਦਿਆਰਥੀਆਂ ਦੀ ਇਕਾਗਰਤਾ ਵਿੱਚ ਵਿਘਨ ਪਾਉਂਦੀ ਹੈ, ਜਿਸ ਨਾਲ ਉਨ੍ਹਾਂ ਦੇ ਭਵਿੱਖ 'ਤੇ ਮਾੜਾ ਅਸਰ ਪੈਂਦਾ ਹੈ। ਕਿਸੇ ਵੀ ਹਾਲਤ ਵਿੱਚ ਲਾਊਡਸਪੀਕਰ ਦੀ ਆਵਾਜ਼ ਨਿਰਧਾਰਤ ਡੈਸੀਬਲ ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਸਪੀਕਰ ਦਾ ਮੂੰਹ ਸੰਸਥਾ ਦੇ ਅੰਦਰੂਨੀ ਹਿੱਸੇ ਵੱਲ ਰੱਖਿਆ ਜਾਵੇ। ਉਹਨਾਂ ਕਿਹਾ ਕਿ ਰਾਤ 10:00 ਵਜੇ ਤੋਂ ਸਵੇਰੇ 06:00 ਵਜੇ ਤੱਕ ਲਾਊਡਸਪੀਕਰ ਚਲਾਉਣ 'ਤੇ ਮੁਕੰਮਲ ਪਾਬੰਦੀ ਹੈ। ਵਧ ਰਿਹਾ ਸ਼ੋਰ ਪ੍ਰਦੂਸ਼ਣ ਬਜ਼ੁਰਗਾਂ, ਬਿਮਾਰ ਵਿਅਕਤੀਆਂ ਅਤੇ ਛੋਟੇ ਬੱਚਿਆਂ ਦੀ ਸਿਹਤ ਲਈ ਹਾਨੀਕਾਰਕ ਹੈ। ਉਹਨਾਂ ਨੇ ਸਪੱਸ਼ਟ ਕੀਤਾ ਕਿ ਜੇਕਰ ਕੋਈ ਵੀ ਸੰਸਥਾ ਜਾਂ ਵਿਅਕਤੀ ਇਹਨਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ, ਤਾਂ ਉਸ ਵਿਰੁੱਧ ਰੈਗੂਲੇਸ਼ਨ ਐਂਡ ਕੰਟਰੋਲ ਰੂਲਜ਼ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਸਾਜ਼ੋ-ਸਾਮਾਨ ਜ਼ਬਤ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਪ੍ਰਸ਼ਾਸਨ ਉਮੀਦ ਕਰਦਾ ਹੈ ਕਿ ਸਾਰੇ ਨਾਗਰਿਕ ਜ਼ਿੰਮੇਵਾਰੀ ਦਾ ਸਬੂਤ ਦੇਣਗੇ ਅਤੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਤੇ ਜਨਤਕ ਸਿਹਤ ਨੂੰ ਮੁੱਖ ਰੱਖਦਿਆਂ ਪੂਰਨ ਸਹਿਯੋਗ ਦੇਣਗੇ।

Have something to say? Post your comment

 

More in Malwa

ਓਬੀਸੀ ਫਰੰਟ ਦਾ ਵਫ਼ਦ ਚੇਅਰਮੈਨ ਡਾਕਟਰ ਥਿੰਦ ਨੂੰ ਮਿਲਿਆ 

30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਨਵੇਂ ਵਰ੍ਹੇ ਦੇ ਪਹਿਲੇ ਦਿਨ ਸੁਨਾਮ ਨੂੰ ਮਿਲਿਆ 55 ਕਰੋੜ ਰੁਪਏ ਦਾ ਤੋਹਫ਼ਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੀਵਰੇਜ਼ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ 

ਸਾਹਿਬਜ਼ਾਦਿਆਂ ਦੀ ਯਾਦ 'ਚ ਟੇਕਸੀ ਸਟੈਂਡ ਵੱਲੋਂ ਪਿੰਡ ਸੰਦੌੜ ਵਿਖੇ ਚਾਹ ਦਾਲ ਰੋਟੀ ਦਾ ਲੰਗਰ ਲਗਾਇਆ ਗਿਆ

ਮੰਤਰੀ ਅਮਨ ਅਰੋੜਾ ਨੇ ਸੜਕ ਦਾ ਰੱਖਿਆ ਨੀਂਹ ਪੱਥਰ 

ਨਵੇਂ ਸਾਲ ਮੌਕੇ ਸ਼੍ਰੀ ਰਾਮ ਆਸ਼ਰਮ ਮੰਦਰ 'ਚ ਸਮਾਗਮ ਆਯੋਜਿਤ 

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਮੌਤ

ਚਾਰੇ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਸਮੂਹ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪ੍ਰਕਾਸ਼ ਕੁਟੀਆ ਪਿੰਡ ਮਹੌਲੀ ਖੁਰਦ ਵਿਖੇ ਨਗਰ ਕੀਰਤਨ ਆਯੋਜਿਤ

ਮਾਮਲਾ ਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀ ਮੌਤ ਦਾ