Friday, January 02, 2026
BREAKING NEWS

Chandigarh

ਯੁੱਧ ਨਸ਼ਿਆਂ ਵਿਰੁੱਧ ਦੇ 10 ਮਹੀਨੇ: 1849 ਕਿਲੋ ਹੈਰੋਇਨ ਸਮੇਤ 42 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

January 02, 2026 07:19 PM
SehajTimes

306ਵੇਂ ਦਿਨ 468 ਗ੍ਰਾਮ ਹੈਰੋਇਨ ਸਮੇਤ 49 ਨਸ਼ਾ ਤਸਕਰ ਕਾਬੂ

'ਡੀ ਅਡਿਕਸ਼ਨ' ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 21 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ 10 ਮਹੀਨੇ ਪੂਰੇ ਹੋਣ ਦੇ ਨਾਲ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 1849 ਕਿਲੋ ਹੈਰੋਇਨ ਸਮੇਤ 42,622 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 29,351 ਐਫਆਈਆਰਜ਼ ਦਰਜ ਕੀਤੀਆਂ ਹਨ। ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੀ ਪੰਜਾਬ ਪੁਲਿਸ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਰਾਜ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

1849 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ ਹੁਣ ਤੱਕ 599 ਕਿਲੋ ਅਫੀਮ, 272 ਕੁਇੰਟਲ ਭੁੱਕੀ, 51 ਕਿਲੋ ਚਰਸ, 624 ਕਿਲੋ ਗਾਂਜਾ, 28 ਕਿਲੋ ਆਈਸੀਈ, 46 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 15.26 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ। ਇਸ ਜੰਗ ਦੇ 306ਵੇਂ ਦਿਨ ਪੰਜਾਬ ਪੁਲਿਸ ਨੇ 49 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 468 ਗ੍ਰਾਮ ਹੈਰੋਇਨ, 202 ਨਸ਼ੀਲੀਆਂ ਗੋਲੀਆਂ ਅਤੇ 2,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਇਸ ਆਪ੍ਰੇਸ਼ਨ ਦੌਰਾਨ 61 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 700 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 257 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ 38 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 271 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 21 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਤਿੰਨ ਆਈ.ਏ.ਐਸ. ਅਧਿਕਾਰੀਆਂ ਨੂੰ ਸਕੱਤਰ ਰੈਂਕ ਵਜੋਂ ਤਰੱਕੀ ਦਿੱਤੀ

ਪਟਿਆਲਾ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ; ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ

'ਯੁੱਧ ਨਸ਼ਿਆਂ ਵਿਰੁੱਧ’ ਦੇ 307ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 93 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੀ ਸਾਲ 2026 ਦੀ ਡਾਇਰੀ ਅਤੇ ਕੈਲੰਡਰ ਜਾਰੀ

ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੀ ਨਕਦੀ ਰਹਿਤ ਸਿਹਤ ਬੀਮਾ ਯੋਜਨਾ ਲਈ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ

ਐਸ.ਸੀ. ਭਾਈਚਾਰੇ ਦੀ ਭਲਾਈ ਲਈ ਸਬ-ਪਲਾਨ ਦੀ ਸਮੀਖਿਆ, 25 ਵਿਭਾਗਾਂ ਨਾਲ ਮੰਤਰੀ ਡਾ. ਬਲਜੀਤ ਕੌਰ ਦੀ ਅਹਿਮ ਬੈਠਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਦੇ ਦੇਹਾਂਤ 'ਤੇ ਦੁੱਖ ਪ੍ਰਗਟ

ਪੰਜਾਬ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਅਣਅਧਿਕਾਰਤ ਗੈਰਹਾਜ਼ਰੀ ਲਈ ਆਬਕਾਰੀ ਅਤੇ ਕਰ ਵਿਭਾਗ ਦੇ 4 ਮੁਲਾਜ਼ਮਾਂ ਦੀਆਂ ਸੇਵਾਵਾਂ ਸਮਾਪਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਪਾਰੀ-ਪੱਖੀ ਸ਼ਾਸਨ ਦੀ ਮਜ਼ਬੂਤੀ ਲਈ ‘ਯਕਮੁਸ਼ਤ ਨਿਪਟਾਰਾ ਯੋਜਨਾ’ ਵਿੱਚ ਮਾਰਚ 2026 ਤੱਕ ਵਾਧਾ